Image default
ਤਾਜਾ ਖਬਰਾਂ

ਮਨਤਾਰ ਸਿੰਘ ਮੱਕੜ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮਨਤਾਰ ਸਿੰਘ ਮੱਕੜ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਕੋਟਕਪੂਰਾ, 15 ਮਾਰਚ :-ਆਮ ਆਦਮੀ ਪਾਰਟੀ ਦੀ ਸਥਾਨਕ ਇਕਾਈ ਨੂੰ ਉਸ ਵੇਲੇ ਹੋਰ ਮਜਬੂਤੀ ਮਿਲੀ, ਜਦੋਂ ਅਕਾਲੀ ਦਲ ਬਾਦਲ ਦੇ ਵਪਾਰ ਵਿੰਗ ਦੇ ਸ਼ਹਿਰੀ ਪ੍ਰਧਾਨ ਅਤੇ ਰੈਡੀਮੇਡ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਮਨਤਾਰ ਸਿੰਘ ਮੱਕੜ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸਥਾਨਕ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਉਹਨਾਂ ਨੂੰ ਜੀ ਆਇਆਂ ਆਖਦਿਆਂ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਵਿੱਚ ਉਹਨਾ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਮਨਤਾਰ ਸਿੰਘ ਮੱਕੜ ਕਈ ਦਰਜਨ ਜਥੇਬੰਦੀਆਂ ਦੀ ਅਗਵਾਈ ਕਰਨ ਵਾਲੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਵਿੱਚ ਸੀਨੀਅਰ ਮੀਤ ਪ੍ਰਧਾਨ ਦੀਆਂ ਸੇਵਾਵਾਂ ਵੀ ਨਿਭਾਅ ਰਹੇ ਹਨ। ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਦੇ ਮੰਚ ’ਤੇ ਉਹਨਾਂ ਨੂੰ ਕਲੱਬ ’ਚ ਸ਼ਾਮਲ ਕਰਦਿਆਂ ਚੇਅਰਮੈਨ ਪੱਪੂ ਲਹੌਰੀਆ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਸਰਾਂ ਅਤੇ ਉਪ ਚੇਅਰਮੈਨ ਸੁਰਿੰਦਰ ਸਿੰਘ ਸਦਿਉੜਾ ਨੇ ਵੀ ਜੀ ਆਇਆਂ ਆਖਿਆ। ਮਨਤਾਰ ਸਿੰਘ ਮੱਕੜ ਨੇ ਗੁੱਡ ਮੌਰਨਿੰਗ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਸਮੇਤ ਸਮੂਹ ਅਹੁਦੇਦਾਰਾਂ ਦੇ ਸੇਵਾ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਉਹ ਗੁੱਡ ਮੌਰਨਿੰਗ ਕਲੱਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਸਨ। ਉਹਨਾ ਰੈਡੀਮੇਡ ਐਸੋਸੀਏਸ਼ਨ ਵੱਲੋਂ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਸਹੰੁ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਸਿੰਘ ਮਾਨ ਵੱਲੋਂ ਲਏ ਗਏ ਲੋਕਪੱਖੀ ਫੈਸਲਿਆਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜਗਪ੍ਰੀਤ ਸਿੰਘ ਬੰਟੀ, ਹਰਜੀਤ ਸਿੰਘ ਜੀਤੂ, ਜਸਬੀਰ ਸਿੰੰਘ ਰਿੰਕੀ, ਰਾਜਨ ਕਟਾਰੀਆ, ਤਰੁਣ ਗੋਇਲ, ਰਾਜਾ ਗੁਪਤਾ, ਮੋਂਟੀ ਸੇਠੀ ਆਦਿ ਵੀ ਹਾਜਰ ਸਨ।

Related posts

ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ

Balwinder hali

Breaking- ਵੱਡੀ ਖਬਰ – ਹੁਣ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ – ਰਾਘਵ ਚੱਢਾ

punjabdiary

Breaking- ਕਾਂਗਰਸ ਆਗੂ ਨੇ ਪੋਲਿੰਗ ਸਟੇਸ਼ਨ ਤੇ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਇਸ ਵਾਰ ਹਿਮਾਚਲ ਚੋਣਾਂ ਨੂੰ ਵਿਚ ਕਾਂਗਰਸ ਦੀ ਜਿੱਤ ਪੱਕੀ,

punjabdiary

Leave a Comment