Image default
About us

ਮਨਿਸਟੀਰੀਅਲ ਸਟਾਫ਼ ਦੀਆਂ ਮੰਗਾਂ ਤੇ ਸੰਘਰਸ਼ ਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਕੀਤੀ ਪੂਰਨ ਹਮਾਇਤ

ਮਨਿਸਟੀਰੀਅਲ ਸਟਾਫ਼ ਦੀਆਂ ਮੰਗਾਂ ਤੇ ਸੰਘਰਸ਼ ਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਕੀਤੀ ਪੂਰਨ ਹਮਾਇਤ

 

 

 

Advertisement

 

ਫਰੀਦਕੋਟ, 14 ਨਵੰਬਰ (ਪੰਜਾਬ ਡਾਇਰੀ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਦੇ ਐਕਟਿੰਗ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਸਰਪਰਸਤ ਚਰਨ ਸਿੰਘ ਸਰਾਭਾ ,ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ , ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਤੇ ਕਰਤਾਰ ਸਿੰਘ ਪਾਲ, ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਘੋੜੇ ਵਾਹ , ਗੁਰਪ੍ਰੀਤ ਸਿੰਘ ਮੰਗਵਾਲ , ਗੁਰਮੇਲ ਸਿੰਘ ਮੈਲੜੇ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ, ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਉਪਲ ਤੇ ਟਹਿਲ ਸਿੰਘ ਸਰਾਭਾ ਨੇ ਪਿਛਲੇ 8 ਨਵੰਬਰ ਤੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ ਯੂਨੀਅਨ ਵੱਲੋਂ ਆਪਣੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਲੈਕੇ ਚੱਲ ਰਹੀ ਕਲਮ ਛੋੜ / ਕੰਪਿਊਟਰ ਬੰਦ / ਆਨ ਲਾਈਨ ਕੰਮ ਬੰਦ ਹੜਤਾਲ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਦਫਤਰੀ ਕਾਮਿਆਂ ਦੀ ਲੀਡਰਸ਼ਿਪ ਵੱਲੋਂ ਉਲੀਕੇ ਜਾਣ ਵਾਲੇ ਸਾਰੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ।

ਆਗੂਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਦਫਤਰੀ ਕਾਮਿਆਂ ਅਤੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਬੇਸ਼ਰਮੀ ਅਤੇ ਹੱਠਧਰਮੀ ਵਾਲੇ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਬਿਨਾਂ ਕਿਸੇ ਹੋਰ ਦੇਰੀ ਤੁਰੰਤ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾਈ ਲੀਡਰਸ਼ਿਪ ਅਤੇ ਸਮੂਹ ਸੰਘਰਸ਼ੀਲ ਲੋਕਾਂ ,ਮੁਲਾਜ਼ਮਾਂ ਅਤੇ ਪੈਨਸ਼ਨਰ ਜੱਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਦਾ ਦੌਰ ਸ਼ੁਰੂ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀੜੇ ਗਏ ਸਾਰੇ ਚੋਣ ਵਾਅਦੇ ਅਤੇ ਸੰਘਰਸ਼ੀਲ ਲੋਕਾਂ , ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ । ਆਗੂਆਂ ਨੇ ਚਿਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਾ ਵਤੀਰਾ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਖ ਵੱਖ ਤਰਾਂ ਦੀਆਂ ਆ ਰਹੀਆਂ ਚੋਣਾਂ ਸਮੇਂ ਇਸ ਦਾ ਖਮਿਆਜਾ ਭੁਗਤਣਾ ਪਵੇਗਾ ।

Advertisement

Related posts

ਮਾਨ ਦੇ ਟਵੀਟ ਤੋਂ ਭੜਕੇ ਵਲਟੋਹਾ, ਕਿਹਾ-ਇਹੀ ਕੰਮ ਮੱਸਾ ਰੰਘੜ ਵੀ ਕਰਦਾ ਸੀ, ਭੱਜ ਸਕਦਾ ਹੈ ਤਾਂ ਭੱਜ ਲੈ

punjabdiary

ਪੰਜਾਬ ‘ਚ ਮੀਂਹ ਪੈਣ ਨਾਲ ਹੋਇਆ ਠੰਡ ਦਾ ਆਗਾਜ਼, ਪ੍ਰਦੂਸ਼ਣ ਤੋਂ ਮਿਲੇਗੀ ਨਿਜਾਤ

punjabdiary

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਵੇਗਾ ਵਾਧਾ! ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ

punjabdiary

Leave a Comment