Thursday, September 17, 2026
Google search engine
Homeਤਾਜ਼ਾ ਖਬਰਮਨੀ ਲਾਂਡਰਿੰਗ ਜਾਂਚ ਨੇ ਫੜੀ ਰਫ਼ਤਾਰ, ਜੇਲ੍ਹ ’ਚ ਬੰਦ ਕ੍ਰਿਸ਼ਨੂ ਸ਼ਾਰਦਾ ਨੂੰ...

ਮਨੀ ਲਾਂਡਰਿੰਗ ਜਾਂਚ ਨੇ ਫੜੀ ਰਫ਼ਤਾਰ, ਜੇਲ੍ਹ ’ਚ ਬੰਦ ਕ੍ਰਿਸ਼ਨੂ ਸ਼ਾਰਦਾ ਨੂੰ ਪੁੱਛਗਿੱਛ ਲਈ ਲਿਆਉਣ ਦੀ ਤਿਆਰੀ

ਮਨੀ ਲਾਂਡਰਿੰਗ ਜਾਂਚ ਨੇ ਫੜੀ ਰਫ਼ਤਾਰ, ਜੇਲ੍ਹ ’ਚ ਬੰਦ ਕ੍ਰਿਸ਼ਨੂ ਸ਼ਾਰਦਾ ਨੂੰ ਪੁੱਛਗਿੱਛ ਲਈ ਲਿਆਉਣ ਦੀ ਤਿਆਰੀ

ਇਸ ਸਬੰਧੀ ED ਨੇ ਪ੍ਰਿਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਦੀ ਵਿਸ਼ੇਸ਼ ਅਦਾਲਤ ਵਿੱਚ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ।

ਚੰਡੀਗੜ੍ਹ

ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਕਥਿਤ ਰਿਸ਼ਵਤ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਪਣੀ ਜਾਂਚ ਨੂੰ ਅੱਗੇ ਵਧਾਉਂਦਿਆਂ ਹੁਣ ਕਥਿਤ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕੀਤੀ ਹੈ। ਇਸ ਸਬੰਧੀ ED ਨੇ ਪ੍ਰਿਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਦੀ ਵਿਸ਼ੇਸ਼ ਅਦਾਲਤ ਵਿੱਚ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ।

ਕ੍ਰਿਸ਼ਨੂ ਸ਼ਾਰਦਾ ਇਸ ਸਮੇਂ ਬੁੜੈਲ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ED ਦੀ ਅਰਜ਼ੀ ’ਤੇ ਉਸ ਦਾ ਪੱਖ ਜਾਣਨ ਲਈ ਜੇਲ੍ਹ ਪ੍ਰਸ਼ਾਸਨ ਰਾਹੀਂ ਨੋਟਿਸ ਭੇਜਿਆ ਹੈ। ਇਸ ਮਾਮਲੇ ’ਤੇ 18 ਸਤੰਬਰ ਨੂੰ ਸੁਣਵਾਈ ਹੋਣੀ ਹੈ।

11 ਥਾਵਾਂ ’ਤੇ ਕੀਤੀ ਗਈ ਸੀ ਤਲਾਸ਼ੀ

ED ਨੇ ਇਸ ਸਾਲ ਅਪ੍ਰੈਲ ਵਿੱਚ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ। ਜਾਂਚ ਏਜੰਸੀ ਵੱਲੋਂ ਸੈਕਟਰ-40 ਸਥਿਤ ਭੁੱਲਰ ਦੇ ਘਰ ਤੋਂ ਇਲਾਵਾ ਲੁਧਿਆਣਾ, ਪਟਿਆਲਾ, ਨਾਭਾ ਅਤੇ ਜਲੰਧਰ ਵਿੱਚ ਵੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।

ਵਪਾਰੀ ਦੀ ਸ਼ਿਕਾਇਤ ਤੋਂ ਬਾਅਦ CBI ਨੇ ਕੀਤੀ ਸੀ ਗ੍ਰਿਫ਼ਤਾਰੀ

ਮਾਮਲੇ ਦੀ ਸ਼ੁਰੂਆਤ ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਹੋਈ ਸੀ। CBI ਨੇ ਪਿਛਲੇ ਸਾਲ ਇਸ ਮਾਮਲੇ ਵਿੱਚ ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਇੱਕ ਅਪਰਾਧਿਕ ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇ ਕੇ 8 ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗੀ ਗਈ ਸੀ।

ਭੁੱਲਰ ਦੇ ਘਰੋਂ ਨਕਦੀ ਤੇ ਸੋਨਾ ਮਿਲਣ ਦਾ ਦਾਅਵਾ

CBI ਦੀ ਕਾਰਵਾਈ ਦੌਰਾਨ ਭੁੱਲਰ ਦੇ ਘਰੋਂ ਕਰੀਬ 7.5 ਕਰੋੜ ਰੁਪਏ ਨਕਦ, ਲਗਭਗ ਢਾਈ ਕਿਲੋ ਸੋਨਾ ਅਤੇ ਮਹਿੰਗੀਆਂ ਘੜੀਆਂ ਮਿਲਣ ਦਾ ਦਾਅਵਾ ਕੀਤਾ ਗਿਆ ਸੀ। ਇਸ ਤੋਂ ਬਾਅਦ ਮਾਮਲਾ ਮਨੀ ਲਾਂਡਰਿੰਗ ਦੀ ਜਾਂਚ ਤੱਕ ਪਹੁੰਚਿਆ ਅਤੇ ED ਨੇ ਇਸ ਨਾਲ ਜੁੜੇ ਵਿੱਤੀ ਲੈਣ-ਦੇਣ ਦੀ ਜਾਂਚ ਸ਼ੁਰੂ ਕੀਤੀ।

ਹੁਣ ਕ੍ਰਿਸ਼ਨੂ ਸ਼ਾਰਦਾ ਤੋਂ ਪੁੱਛਗਿੱਛ ਰਾਹੀਂ ED ਇਸ ਮਾਮਲੇ ਵਿੱਚ ਕਥਿਤ ਰਿਸ਼ਵਤ ਅਤੇ ਉਸ ਨਾਲ ਜੁੜੇ ਵਿੱਤੀ ਲੈਣ-ਦੇਣ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments