ਮਨੀ ਲਾਂਡਰਿੰਗ ਮਾਮਲੇ ਚ ਗ੍ਰਿਫ਼ਤਾਰ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਜ਼ਮਾਨਤ ਲਈ ਹਾਈ ਕੋਰਟ ਚ ਕੀਤੀ ਅਪੀਲ
ਚੰਡੀਗੜ੍ਹ, 26 ਸਤੰਬਰ (ਪੀਟੀਸੀ ਨਿਊਜ)- ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਹੁਣ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਗੱਜਣ ਮਾਜਰਾ ਦੀ ਜ਼ਮਾਨਤ ‘ਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋੇ- Dil-Luminati ਟੂਰ ਵਿਚਾਲੇ ਦਿਲਜੀਤ ਦੋਸਾਂਝ ਨੂੰ ਵੱਡਾ ਝਟਕਾ, ਸੈਂਸਰ ਬੋਰਡ ਨੇ ਫਿਲਮ ‘ਪੰਜਾਬ ’95’ ‘ਚ 120 ਕੱਟ ਅਤੇ ਟਾਈਟਲ ਬਦਲਣ ਦੇ ਹੁਕਮ
ਦੱਸ ਦੇਈਏ ਕਿ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ਈਡੀ ਨੇ ਗ੍ਰਿਫਤਾਰ ਕੀਤਾ ਸੀ। ਗੱਜਣਮਾਜਰਾ ‘ਤੇ ਆਪਣੀ ਕੰਪਨੀ – ਤਾਰਾ ਕਾਰਪੋਰੇਸ਼ਨ ਲਿਮਟਿਡ ਦੁਆਰਾ ਇੱਕ ਬੈਂਕ ਨੂੰ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਈਡੀ ਨੇ ਗੱਜਣ ਮਾਜਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋੇ- ਸੀਐਮ ਭਗਵੰਤ ਮਾਨ ਫੋਰਟਿਸ ਹਸਪਤਾਲ ‘ਚ ਹੋਏ ਦਾਖਲ
ਹਾਲ ਹੀ ਵਿੱਚ ਮੋਹਾਲੀ ਕੋਰਟ ਨੇ ਗੱਜਣ ਮਾਜਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਗੱਜਣ ਮਾਜਰਾ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ। ਅੱਜ ਹਾਈ ਕੋਰਟ ਨੇ ਗੱਜਣ ਮਾਜਰਾ ਦੀ ਇਸ ਪਟੀਸ਼ਨ ‘ਤੇ ਈਡੀ ਨੂੰ 15 ਅਕਤੂਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋੇ- ਆਸਕਰ ‘ਚ ਲਾਪਤਾ ਲੇਡੀਜ਼ ਦੀ ਅਧਿਕਾਰਤ ਐਂਟਰੀ ਤੋਂ ਬਾਅਦ ਜਾਣੋ ਸਵਤੰਤਰ ਵੀਰ ਸਾਵਰਕਰ ਨੂੰ ਲੈ ਕੇ ਹੋਇਆ ਵਿਵਾਦ
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।