Tuesday, July 7, 2026
Google search engine
Homeਤਾਜ਼ਾ ਖਬਰਮਨੀ ਲਾਂਡਰਿੰਗ ਮਾਮਲੇ 'ਚ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ...

ਮਨੀ ਲਾਂਡਰਿੰਗ ਮਾਮਲੇ ‘ਚ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਈਡੀ ਤੋਂ ਜਾਂਚ ਰਿਪੋਰਟ ਤਲਬ

ਮਨੀ ਲਾਂਡਰਿੰਗ ਮਾਮਲੇ ‘ਚ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਈਡੀ ਤੋਂ ਜਾਂਚ ਰਿਪੋਰਟ ਤਲਬ

ਅਦਾਲਤ ਨੇ ਕਿਹਾ ਕਿ ਰਿਪੋਰਟ ਮਿਲਣ ਤੋਂ ਬਾਅਦ ਹੀ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਦੌਰਾਨ ਵਿਚਾਰ ਕੀਤਾ ਜਾਵੇਗਾ।

ਚੰਡੀਗੜ੍ਹ

ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਹੁਣ ਤੱਕ ਦੀ ਜਾਂਚ ਸਬੰਧੀ ਵਿਸਤ੍ਰਿਤ ਸਟੇਟਸ ਰਿਪੋਰਟ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਰਿਪੋਰਟ ਮਿਲਣ ਤੋਂ ਬਾਅਦ ਹੀ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਦੌਰਾਨ ਵਿਚਾਰ ਕੀਤਾ ਜਾਵੇਗਾ।

ਸੰਜੀਵ ਅਰੋੜਾ ਨੇ ਨਿਯਮਤ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਉਸ ਵੇਲੇ ਕੀਤਾ, ਜਦੋਂ ਗੁਰੂਗ੍ਰਾਮ ਦੀ ਹੇਠਲੀ ਅਦਾਲਤ 15 ਜੂਨ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਚੁੱਕੀ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਮਗਰੋਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯਮਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ।

ਮਾਮਲੇ ਮੁਤਾਬਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ 18 ਮਾਰਚ ਨੂੰ ਦਰਜ ਹੋਈ ਇੱਕ ਐਫਆਈਆਰ ਦੇ ਆਧਾਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ (ਪੀਐਮਐਲਏ) ਤਹਿਤ ਜਾਂਚ ਸ਼ੁਰੂ ਕੀਤੀ ਸੀ। ਅਰੋੜਾ ਦਾ ਕਹਿਣਾ ਹੈ ਕਿ ਈਡੀ ਦੀ ਪੂਰੀ ਕਾਰਵਾਈ ਇਸੇ ਐਫਆਈਆਰ ‘ਤੇ ਆਧਾਰਿਤ ਹੈ ਅਤੇ ਇਸੇ ਦੇ ਆਧਾਰ ‘ਤੇ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ।

ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੰਜੀਵ ਅਰੋੜਾ 9 ਮਈ ਤੋਂ ਈਡੀ ਦੀ ਹਿਰਾਸਤ ਵਿੱਚ ਹਨ ਅਤੇ ਲਗਾਤਾਰ ਨਿਆਂਇਕ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਅਦਾਲਤ ਤੋਂ ਨਿਯਮਤ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਤੁਰੰਤ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਈਡੀ ਨੂੰ ਹੁਕਮ ਦਿੱਤਾ ਕਿ ਜਾਂਚ ਦੀ ਮੌਜੂਦਾ ਸਥਿਤੀ, ਹੁਣ ਤੱਕ ਹੋਈ ਪ੍ਰਗਤੀ ਅਤੇ ਮਾਮਲੇ ਨਾਲ ਸਬੰਧਤ ਹੋਰ ਅਹਿਮ ਤੱਥਾਂ ਦੀ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਇਸ ਰਿਪੋਰਟ ਤੋਂ ਬਾਅਦ ਹੀ ਅਦਾਲਤ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅਗਲਾ ਫੈਸਲਾ ਕਰੇਗੀ। ਫਿਲਹਾਲ ਸੰਜੀਵ ਅਰੋੜਾ ਨੂੰ ਕੋਈ ਰਾਹਤ ਨਹੀਂ ਮਿਲੀ ਅਤੇ ਹੁਣ ਸਭ ਦੀ ਨਜ਼ਰ ਈਡੀ ਦੀ ਸਟੇਟਸ ਰਿਪੋਰਟ ਅਤੇ ਅਗਲੀ ਸੁਣਵਾਈ ‘ਤੇ ਟਿਕੀ ਹੋਈ ਹੈ।

-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments