Friday, August 7, 2026
Google search engine
Homeਤਾਜ਼ਾ ਖਬਰਮਲਿਕਾਰਜੁਨ ਖੜਗੇ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਰਾਹਤ, ਮਾਣਹਾਨੀ ਮਾਮਲੇ ਦੀ...

ਮਲਿਕਾਰਜੁਨ ਖੜਗੇ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਰਾਹਤ, ਮਾਣਹਾਨੀ ਮਾਮਲੇ ਦੀ ਸੁਣਵਾਈ ‘ਤੇ ਲੱਗੀ ਰੋਕ

ਮਲਿਕਾਰਜੁਨ ਖੜਗੇ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਰਾਹਤ, ਮਾਣਹਾਨੀ ਮਾਮਲੇ ਦੀ ਸੁਣਵਾਈ ‘ਤੇ ਲੱਗੀ ਰੋਕ

ਹਾਈ ਕੋਰਟ ਨੇ ਸੰਗਰੂਰ ਦੀ ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਮਾਣਹਾਨੀ ਕੇਸ ਦੀ ਅਗਲੀ ਕਾਰਵਾਈ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ।

ਚੰਡੀਗੜ੍ਹ

ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੰਗਰੂਰ ਦੀ ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਮਾਣਹਾਨੀ ਕੇਸ ਦੀ ਅਗਲੀ ਕਾਰਵਾਈ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਹੇਠਲੀ ਅਦਾਲਤ ਵੱਲੋਂ ਜਾਰੀ 15 ਹਜ਼ਾਰ ਰੁਪਏ ਦੇ ਜ਼ਮਾਨਤੀ ਵਾਰੰਟ ਦੀ ਕਾਰਵਾਈ ਵੀ ਫਿਲਹਾਲ ਮੁਅੱਤਲ ਕਰ ਦਿੱਤੀ ਗਈ ਹੈ।

ਮਲਿਕਾਰਜੁਨ ਖੜਗੇ ਨੇ ਸੰਗਰੂਰ ਅਦਾਲਤ ਦੇ ਜ਼ਮਾਨਤੀ ਵਾਰੰਟ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਆਪਣੀ ਪਟੀਸ਼ਨ ਵਿੱਚ ਉਨ੍ਹਾਂ ਨੇ ਵਾਰੰਟ ਰੱਦ ਕਰਨ ਦੇ ਨਾਲ-ਨਾਲ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ‘ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਮੁੱਢਲੀ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਅੰਤਰਿਮ ਰਾਹਤ ਪ੍ਰਦਾਨ ਕਰ ਦਿੱਤੀ।

ਇਹ ਪੂਰਾ ਵਿਵਾਦ ਸਾਲ 2023 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੇ ਗਏ ਇੱਕ ਬਿਆਨ ਨਾਲ ਜੁੜਿਆ ਹੋਇਆ ਹੈ। ਚੋਣ ਪ੍ਰਚਾਰ ਸਮੇਂ ਖੜਗੇ ਨੇ ਬਜਰੰਗ ਦਲ ਦੀ ਤੁਲਨਾ ਪਾਪੂਲਰ ਫਰੰਟ ਆਫ਼ ਇੰਡੀਆ (ਪੀਐਫਆਈ) ਨਾਲ ਕੀਤੀ ਸੀ। ਇਸ ਬਿਆਨ ਨੂੰ ਲੈ ਕੇ ਸੰਗਰੂਰ ਦੇ ਰਹਿਣ ਵਾਲੇ ਅਤੇ ਬਜਰੰਗ ਦਲ ਨਾਲ ਸਬੰਧਤ ਹਿਤੇਸ਼ ਭਾਰਦਵਾਜ ਨੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ।

ਸ਼ਿਕਾਇਤ ਦੀ ਸੁਣਵਾਈ ਤੋਂ ਬਾਅਦ ਸੰਗਰੂਰ ਅਦਾਲਤ ਨੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰਦਿਆਂ ਖੜਗੇ ਖ਼ਿਲਾਫ਼ 15 ਹਜ਼ਾਰ ਰੁਪਏ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ 19 ਸਤੰਬਰ 2026 ਨੂੰ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਗਏ ਸਨ।

ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਖੜਗੇ ਨੇ ਹਾਈ ਕੋਰਟ ਵਿੱਚ ਦਲੀਲ ਦਿੱਤੀ ਕਿ ਜ਼ਮਾਨਤੀ ਵਾਰੰਟ ਜਾਰੀ ਕਰਨ ਅਤੇ ਉਨ੍ਹਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਕਾਨੂੰਨੀ ਤੌਰ ‘ਤੇ ਸਹੀ ਨਹੀਂ ਹੈ। ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਵਾਰੰਟ ਰੱਦ ਕੀਤੇ ਜਾਣ ਅਤੇ ਸ਼ਿਕਾਇਤ ‘ਤੇ ਅਗਲੀ ਕਾਰਵਾਈ ਵੀ ਰੋਕੀ ਜਾਵੇ।

ਹਾਈ ਕੋਰਟ ਨੇ ਸ਼ੁਰੂਆਤੀ ਸੁਣਵਾਈ ਦੌਰਾਨ ਖੜਗੇ ਵੱਲੋਂ ਰੱਖੀਆਂ ਦਲੀਲਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ। ਅਦਾਲਤ ਨੇ ਸੰਗਰੂਰ ਵਿੱਚ ਲੰਬਿਤ ਮਾਣਹਾਨੀ ਕੇਸ ਦੀ ਅਗਲੀ ਕਾਰਵਾਈ ‘ਤੇ ਰੋਕ ਲਗਾ ਦਿੱਤੀ, ਜਿਸ ਨਾਲ ਜ਼ਮਾਨਤੀ ਵਾਰੰਟ ਅਤੇ 19 ਸਤੰਬਰ ਨੂੰ ਨਿੱਜੀ ਹਾਜ਼ਰੀ ਦੇ ਹੁਕਮ ਵੀ ਫਿਲਹਾਲ ਪ੍ਰਭਾਵਹੀਣ ਹੋ ਗਏ ਹਨ।

ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਹਾਈ ਕੋਰਟ ਵਿੱਚ ਹੋਵੇਗੀ, ਜਿੱਥੇ ਖੜਗੇ ਦੀ ਪਟੀਸ਼ਨ ‘ਤੇ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ। ਫਿਲਹਾਲ ਅਦਾਲਤ ਦੇ ਅੰਤਰਿਮ ਹੁਕਮਾਂ ਕਾਰਨ ਕਾਂਗਰਸ ਪ੍ਰਧਾਨ ਨੂੰ ਵੱਡੀ ਕਾਨੂੰਨੀ ਰਾਹਤ ਮਿਲੀ ਹੈ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments