Friday, November 13, 2026
Google search engine
Homeਤਾਜ਼ਾ ਖਬਰਮਹਿਲਾ ਆਗੂਆਂ ਨੂੰ ਅਕਾਲੀ ਦਲ ਨੇ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ, ਇਸਤਰੀ ਅਕਾਲੀ ਦਲ...

ਮਹਿਲਾ ਆਗੂਆਂ ਨੂੰ ਅਕਾਲੀ ਦਲ ਨੇ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ, ਇਸਤਰੀ ਅਕਾਲੀ ਦਲ ਦੀ ਪਹਿਲੀ ਸੂਚੀ ਜਾਰੀ

ਮਹਿਲਾ ਆਗੂਆਂ ਨੂੰ ਅਕਾਲੀ ਦਲ ਨੇ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ, ਇਸਤਰੀ ਅਕਾਲੀ ਦਲ ਦੀ ਪਹਿਲੀ ਸੂਚੀ ਜਾਰੀ

ਸੁਖਬੀਰ ਬਾਦਲ ਨੇ ਬੀਬੀ ਹਰਗੋਬਿੰਦ ਕੌਰ ਨਾਲ ਮਸ਼ਵਰੇ ਮਗਰੋਂ ਕੀਤਾ ਜਥੇਬੰਦਕ ਢਾਂਚੇ ਦਾ ਐਲਾਨ; ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਸਕੱਤਰ ਅਤੇ ਸੰਯੁਕਤ ਸਕੱਤਰ ਕੀਤੇ ਨਿਯੁਕਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸਤਰੀ ਅਕਾਲੀ ਦਲ ਨੂੰ ਜਥੇਬੰਦਕ ਪੱਧਰ ’ਤੇ ਹੋਰ ਸਰਗਰਮ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਜਥੇਬੰਦੀ ਦੇ ਨਵੇਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਮੁੱਖ ਦਫ਼ਤਰ ਵਿਖੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਯੁਕਤੀਆਂ ਦੌਰਾਨ ਪਾਰਟੀ ਲਈ ਲੰਮੇ ਸਮੇਂ ਤੋਂ ਕੰਮ ਕਰ ਰਹੀਆਂ ਅਤੇ ਤਜਰਬੇਕਾਰ ਮਹਿਲਾ ਆਗੂਆਂ ਨੂੰ ਤਰਜੀਹ ਦਿੱਤੀ ਗਈ ਹੈ।

10 ਮਹਿਲਾ ਆਗੂਆਂ ਨੂੰ ਬਣਾਇਆ ਸੀਨੀਅਰ ਮੀਤ ਪ੍ਰਧਾਨ

ਸੀਨੀਅਰ ਮੀਤ ਪ੍ਰਧਾਨਾਂ ਦੀ ਜ਼ਿੰਮੇਵਾਰੀ ਬੀਬੀ ਕੰਚਨਪ੍ਰੀਤ ਕੌਰ ਤਰਨਤਾਰਨ, ਬੀਬੀ ਰਮਨਦੀਪ ਕੌਰ ਸ਼ੇਰੋਂ ਖਡੂਰ ਸਾਹਿਬ, ਬੀਬੀ ਪਰਮਜੀਤ ਕੌਰ ਵਿਰਕ ਸੰਗਰੂਰ, ਬੀਬੀ ਤਜਿੰਦਰ ਕੌਰ ਸੰਧੂ ਲੁਧਿਆਣਾ, ਬੀਬੀ ਕਸ਼ਮੀਰ ਕੌਰ ਗੁਰੂ ਹਰਸਹਾਏ, ਬੀਬੀ ਸ਼ਰਨਜੀਤ ਕੌਰ ਜਿੰਦਰ ਗੁਰਦਾਸਪੁਰ, ਬੀਬੀ ਕਿਰਨਦੀਪ ਕੌਰ ਕਾਦੀਆਂ ਲੁਧਿਆਣਾ, ਬੀਬੀ ਦਵਿੰਦਰ ਕੌਰ ਖਾਲਸਾ ਬਠਿੰਡਾ, ਬੀਬੀ ਪਾਲੋ ਕੌਰ ਮਲੋਟ ਅਤੇ ਬੀਬੀ ਅਮਰਜੀਤ ਕੌਰ ਨੂੰ ਸੌਂਪੀ ਗਈ ਹੈ।

14 ਮਹਿਲਾਵਾਂ ਨੂੰ ਮੀਤ ਪ੍ਰਧਾਨ ਦੀ ਕਮਾਨ

ਮੀਤ ਪ੍ਰਧਾਨਾਂ ਵਜੋਂ ਬੀਬੀ ਰਾਜਿੰਦਰ ਕੌਰ ਬਠਿੰਡਾ, ਬੀਬੀ ਤੇਜ ਕੌਰ ਬਠਿੰਡਾ, ਬੀਬੀ ਬਲਜਿੰਦਰ ਕੌਰ ਕਪੂਰਥਲਾ, ਬੀਬੀ ਹਰਕਿਰਨਜੀਤ ਕੌਰ ਹੁਸ਼ਿਆਰਪੁਰ, ਬੀਬੀ ਪਵਨਦੀਪ ਕੌਰ ਗਿੱਲ ਲੁਧਿਆਣਾ, ਬੀਬੀ ਸਤਵੰਤ ਕੌਰ ਜਲੰਧਰ, ਬੀਬੀ ਦਲਜੀਤ ਕੌਰ ਪਠਾਨਕੋਟ, ਬੀਬੀ ਜਸਪ੍ਰੀਤ ਕੌਰ ਪਾਇਲ, ਬੀਬੀ ਕਰਮਦੀਪ ਕੌਰ ਢਿੱਲੋਂ ਅਬੋਹਰ, ਬੀਬੀ ਸ਼ੈਰੀ ਗੋਇਲ ਬਠਿੰਡਾ, ਬੀਬੀ ਹਰਮਨ ਸ਼ਰਮਾ ਬਠਿੰਡਾ, ਬੀਬੀ ਹਰਪ੍ਰੀਤ ਕੌਰ ਨਾਭਾ, ਬੀਬੀ ਬਲਜਿੰਦਰ ਕੌਰ ਕਲਮਾਂ ਰੋਪੜ ਅਤੇ ਬੀਬੀ ਜਸਵਿੰਦਰ ਕੌਰ ਜਲੰਧਰ ਨੂੰ ਨਿਯੁਕਤ ਕੀਤਾ ਗਿਆ ਹੈ।

ਰਚਨਾ ਉਬਰਾਵ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ

ਬੀਬੀ ਰਚਨਾ ਉਬਰਾਵ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਸਕੱਤਰਾਂ ਦੀ ਸੂਚੀ ਵਿੱਚ ਬੀਬੀ ਤਰਸੇਮ ਕੌਰ ਫਿਲੌਰ, ਬੀਬੀ ਦਲਜੀਤ ਕੌਰ ਲਹਿਰਾਗਾਗਾ, ਡਾ. ਸੰਦੀਪ ਕੌਰ ਲਹਿਰਾ, ਬੀਬੀ ਡਿੰਪੀ ਬਠਿੰਡਾ, ਸ੍ਰੀਮਤੀ ਨੀਤੀ ਤਲਵਾਰ ਹੁਸ਼ਿਆਰਪੁਰ, ਬੀਬੀ ਦਲਜੀਤ ਕੌਰ ਫਗਵਾੜਾ, ਬੀਬੀ ਬਲਵਿੰਦਰ ਕੌਰ ਜਲੰਧਰ, ਬੀਬੀ ਗੁਰਪ੍ਰੀਤ ਕੌਰ ਮੂਸਾ ਮਾਨਸਾ, ਬੀਬੀ ਮੀਰਾ ਕਪੂਰਥਲਾ, ਬੀਬੀ ਰਜਨੀ ਕਪੂਰਥਲਾ, ਬੀਬੀ ਚਰਨਜੀਤ ਕੌਰ ਸ਼ਾਮਪੁਰਾ ਰੋਪੜ ਅਤੇ ਬੀਬੀ ਹਰਸਿਮਰਨਜੀਤ ਕੌਰ ਮੋਹਾਲੀ ਨੂੰ ਸ਼ਾਮਲ ਕੀਤਾ ਗਿਆ ਹੈ।

7 ਮਹਿਲਾਵਾਂ ਨੂੰ ਸੰਯੁਕਤ ਸਕੱਤਰ ਬਣਾਇਆ

ਇਸੇ ਤਰ੍ਹਾਂ ਸੰਯੁਕਤ ਸਕੱਤਰਾਂ ਵਜੋਂ ਬੀਬੀ ਸੰਤੋਸ਼ ਫਾਜ਼ਿਲਕਾ, ਬੀਬੀ ਕੰਵਲਜੀਤ ਕੌਰ ਬਾਮੂਵਾਲ ਭੁਲੱਥ, ਬੀਬੀ ਜਸਵੀਰ ਕੌਰ ਲਾਂਡੇ ਬਾਘਾਪੁਰਾਣਾ, ਬੀਬੀ ਜੋਗਿੰਦਰ ਕੌਰ ਸੁਜਾਨਪੁਰ, ਬੀਬੀ ਰਿਤਿਕਾ ਪਠਾਨਕੋਟ, ਬੀਬੀ ਰਾਣੀ ਧਾਲੀਵਾਲ ਲੁਧਿਆਣਾ ਅਤੇ ਬੀਬੀ ਰਮਨਦੀਪ ਕੌਰ ਲੁਧਿਆਣਾ ਨੂੰ ਨਿਯੁਕਤ ਕਰਕੇ ਜਥੇਬੰਦੀ ਵਿੱਚ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments