ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ
ਚੰਡੀਗੜ੍ਹ, 18 ਮਈ (ਡੇਲੀ ਪੋਸਟ ਪੰਜਾਬੀ)-ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ। ਇਸ ਦੌਰਾਨ ਇਕ ਪੁਲਿਸ ਵਾਲੇ ਨੇ ਮਹਿਲਾ ਕਿਸਾਨ ਨੂੰ ਥੱਪੜ ਜੜ ਦਿੱਤੇ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੂੰ ਬੱਸਾਂ ਵਿਚ ਭਰ ਕੇ ਪੁਲਿਸ ਧਰਨੇ ਵਾਲੀ ਥਾਂ ਤੋਂ ਲੈ ਗਈ। ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ।
ਉਧਰ, ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਆਖਿਆ ਹੈ ਕਿ ਪਿੰਡ ਚੀਮਾ ਖੁੱਡੀ ਅਤੇ ਪੇਜੋ ਚੱਕ ਵਿਚ ਆਪਣੀ ਜਮੀਨ ਤੋਂ ਕਬਜ਼ਾ ਨਾ ਛੱਡਣ ਉਤੇ ਕਿਸਾਨਾਂ ਉਤੇ ਭਾਰੀ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਕਰਕੇ ਜਮੀਨ ਐਕੁਆਇਰ ਕਰ ਰਹੀ ਹੈ ਅਤੇ ਕਿਸਾਨ ਆਗੂਆਂ ਦੀਆਂ ਨੂੰ ਖੇਤਾਂ ਵਿੱਚ ਘੜੀਸ ਕੇ ਪੱਗਾਂ ਉਤਾਰੀਆਂ ਗਈਆਂ ਹਨ।ਇਸ ਵਾਅਦਾਖ਼ਿਲਾਫ਼ੀ ਦੇ ਖਿਲਾਫ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਭਰ ਵਿਚ ਵੱਖ ਵੱਖ ਥਾਵਾਂ ਤੇ 1 ਵਜੇ ਰੇਲ ਚੱਕਾ ਜਾਮ ਕੀਤਾ ਜਾਵੇਗਾ। ਸੂਬੇ ਦੇ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ ਹਰਵਿੰਦਰ ਸਿੰਘ ਮਸਾਣੀਆਂ ਅਤੇ ਜਥੇਬੰਦੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਥੇਬੰਦੀ 13 ਮਹੀਨੇ ਦੇ ਕਰੀਬ ਸਮੇ ਤੋਂ ਸੰਘਰਸ਼ ਕਰ ਰਹੀ ਹੈ ਅਤੇ 3 ਵਾਰ ਰੇਲ ਚੱਕਾ ਜਾਮ ਧਰਨੇ ਦਿੱਤੇ ਜਾ ਚੁੱਕੇ ਹਨ ਜਿਸ ਵਿੱਚ ਸਰਕਾਰ ਵੱਲੋਂ ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਕਿ ਜਮੀਨਾਂ ਮਾਰਕਿਟ ਰੇਟ ਅਨੁਸਾਰ ਵਾਧਾ ਲੱਗ ਕੇ ਪੈਸੇ ਪੈਣ ਤੋਂ ਪਹਿਲਾ ਕੋਈ ਵੀ ਜਮੀਨ ਐਕੁਆਇਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਰੇਲਾਂ ਜਾਮ ਹੋਣ ਨਾਲ ਜਨਤਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਪਰ ਇਸ ਦੀ ਜਿੰਮੇਵਾਰ ਭਗਵੰਤ ਸਰਕਾਰ ਹੈ।