ਮਹਿਲਾ ਪਹਿਲਵਾਨਾਂ ਦੇ ਜਿਨਸੀ ਸੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਵਿਰੁਧ ਸੁਣਵਾਈ ਟਲੀ
Advertisement
ਨਵੀਂ ਦਿੱਲੀ, 19 ਅਗਸਤ (ਰੋਜਾਨਾ ਸਪੋਕਸਮੈਨ)- ਮਹਿਲਾ ਪਹਿਲਵਾਨਾਂ ਦੇ ਜਿਨਸੀ ਸੋਸ਼ਣ ਦੇ ਇਲਜ਼ਾਮਾਂ ਸਬੰਧੀ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਵਿਰੁਧ ਸੁਣਵਾਈ ਟਾਲ ਦਿਤੀ ਗਈ ਹੈ।
ਇਹ ਸੁਣਵਾਈ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਹਰਜੀਤ ਸਿੰਘ ਜਸਪਾਲ ਦੀ ਗ਼ੈਰ-ਮੌਜੂਦਗੀ ਕਾਰਨ ਟਾਲ ਦਿਤੀ ਗਈ। ਅਗਲੀ ਸੁਣਵਾਈ 26 ਅਗਸਤ ਨੂੰ ਹੋਵੇਗੀ।
ਦੱਸ ਦੇਈਏ ਕਿ ਰਾਊਜ਼ ਐਵੇਨਿਊ ਕੋਰਟ ਦਿੱਲੀ ਪੁਲਿਸ ਵਲੋਂ ਦਾਇਰ ਚਾਰਜਸ਼ੀਟ ’ਤੇ ਕਾਰਵਾਈ ਕਰਨ ਨੂੰ ਲੈ ਕੇ ਸੁਣਵਾਈ ਕਰ ਰਹੀ ਹੈ। ਪਿਛਲੀ ਸੁਣਵਾਈ ਵਿਚ ਦਿੱਲੀ ਪੁਲਿਸ ਨੇ ਕਿਹਾ ਸੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਮੁਕੱਦਮਾ ਚਲਾਉਣ ਲਈ ਉਨ੍ਹਾਂ ਕੋਲ ਵਾਧੂ ਸਬੂਤ ਹਨ।
Advertisement