Wednesday, May 27, 2026
Google search engine
Homeਤਾਜ਼ਾ ਖਬਰਮਹਿੰਗਾਈ ਦੇ ਵਿਰੋਧ ਵਿੱਚ ਰਾਜਾ ਵੜਿੰਗ ਬਲਦ ਗੱਡੀ ਰਾਹੀਂ ਪਹੁੰਚੇ ਵੋਟ ਪਾਉਣ

ਮਹਿੰਗਾਈ ਦੇ ਵਿਰੋਧ ਵਿੱਚ ਰਾਜਾ ਵੜਿੰਗ ਬਲਦ ਗੱਡੀ ਰਾਹੀਂ ਪਹੁੰਚੇ ਵੋਟ ਪਾਉਣ

ਰਾਜਾ ਵੜਿੰਗ ਨੇ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਉਤੇ ਗੰਭੀਰ ਅਸਰ ਪਾਇਆ ਹੈ ਅਤੇ ਵਾਹਨ ਚਲਾਉਣਾ ਵੀ ਹੁਣ ਹਰ ਕਿਸੇ ਲਈ ਆਸਾਨ ਨਹੀਂ ਰਿਹਾ।

ਸ੍ਰੀ ਮੁਕਤਸਰ ਸਾਹਿਬ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੰਗਲਵਾਰ ਨੂੰ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਮੁਕਤਸਰ ਦੇ ਵਾਰਡ ਨੰਬਰ 5 ਵਿੱਚ ਵੋਟ ਪਾਉਣ ਲਈ ਬਲਦ ਗੱਡੀ ਰਾਹੀਂ ਪਹੁੰਚੇ। ਉਨ੍ਹਾਂ ਦਾ ਇਹ ਕਦਮ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਜੋਂ ਦੇਖਿਆ ਜਾ ਰਿਹਾ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਉਤੇ ਗੰਭੀਰ ਅਸਰ ਪਾਇਆ ਹੈ ਅਤੇ ਵਾਹਨ ਚਲਾਉਣਾ ਵੀ ਹੁਣ ਹਰ ਕਿਸੇ ਲਈ ਆਸਾਨ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੈਟਰੋਲ ਦੀ ਕੀਮਤ ਲਗਭਗ 105 ਰੁਪਏ ਅਤੇ ਡੀਜ਼ਲ ਦੀ ਕੀਮਤ 95 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।

ਉਨ੍ਹਾਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਚੋਣਾਂ ਜਿੱਤਣ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਵੀ ਕਦਮ ਚੁੱਕਣੇ ਚਾਹੀਦੇ ਹਨ।

ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਈ ਵਾਰ ਵਾਧਾ ਹੋਇਆ ਹੈ, ਜਿਸ ਨਾਲ ਆਵਾਜਾਈ ਦਾ ਖ਼ਰਚਾ ਵਧ ਗਿਆ ਹੈ। ਇਸ ਦਾ ਅਸਰ ਸਬਜ਼ੀਆਂ, ਰਾਸ਼ਨ ਅਤੇ ਹੋਰ ਲੋੜੀਂਦੀਆਂ ਵਸਤੂਆਂ ਦੀਆਂ ਕੀਮਤਾਂ ਉਤੇ ਵੀ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਪਰਿਵਾਰਾਂ ਦੇ ਘਰੇਲੂ ਖ਼ਰਚੇ ਵਿੱਚ 10 ਤੋਂ 15 ਫੀਸਦੀ ਤੱਕ ਵਾਧਾ ਹੋ ਗਿਆ ਹੈ ਅਤੇ ਕਿਸਾਨ ਵੀ ਇਸ ਨਾਲ ਪ੍ਰਭਾਵਿਤ ਹੋ ਰਹੇ ਹਨ। ਬਲਦ ਗੱਡੀ ਰਾਹੀਂ ਵੋਟ ਪਾਉਣ ਜਾਣ ਦਾ ਮਕਸਦ ਸਰਕਾਰ ਤੱਕ ਇਹ ਸੁਨੇਹਾ ਪਹੁੰਚਾਉਣਾ ਸੀ ਕਿ ਹਾਲਾਤ ਇੰਨੇ ਮਹਿੰਗੇ ਹੋ ਗਏ ਹਨ ਕਿ ਲੋਕਾਂ ਨੂੰ ਪੁਰਾਣੇ ਸਾਧਨਾਂ ਵੱਲ ਮੁੜਨਾ ਪੈ ਸਕਦਾ ਹੈ।

ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਪੰਜਾਬ ਅਤੇ ਦੇਸ਼ ਭਰ ਵਿੱਚ ਵੱਡੇ ਪੱਧਰ ਉਤੇ ਪ੍ਰਦਰਸ਼ਨ ਕਰੇਗੀ ਅਤੇ ਲੋਕਾਂ ਦੀ ਆਵਾਜ਼ ਉਠਾਉਂਦੀ ਰਹੇਗੀ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments