Image default
ਤਾਜਾ ਖਬਰਾਂ

ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਨਿਕਲੇ ਲੋਕ ਸੜਕ ਹਾਦਸੇ ਦਾ ਸ਼ਿਕਾਰ, 7 ਲੋਕਾਂ ਦੀ ਮੌਤ

ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਨਿਕਲੇ ਲੋਕ ਸੜਕ ਹਾਦਸੇ ਦਾ ਸ਼ਿਕਾਰ, 7 ਲੋਕਾਂ ਦੀ ਮੌਤ

 

 

 

Advertisement

ਚੰਡੀਗੜ੍ਹ, 24 ਮਈ (ਬਾਬੂਸ਼ਾਹੀ)- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮਾਂ ਵੈਸ਼ਨੋ ਦੇਵੀ ਦੇ 7 ਸ਼ਰਧਾਲੂਆਂ ਦੀ ਮੌਤ ਹੋ ਗਈ। 15 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕਾਂ ‘ਚ 6 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਅੰਬਾਲਾ-ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਮਿੰਨੀ ਬੱਸ ਅਤੇ ਟਰੱਕ ਦੀ ਟੱਕਰ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਅੰਬਾਲਾ ਪੁਲੀਸ ਨੇ ਨੁਕਸਾਨੀ ਮਿੰਨੀ ਬੱਸ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹਾਈਵੇਅ ’ਤੇ ਪਿੰਡ ਮੁਹਾਡਾ ਨੇੜੇ ਵਾਪਰਿਆ। ਮਿੰਨੀ ਬੱਸ ‘ਚ ਕਰੀਬ 25 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 7 ਲੋਕਾਂ ਦੀ ਜਾਨ ਚਲੀ ਗਈ। ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਨਿਕਲੇ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਲੋਕ ਹਾਦਸੇ ਦਾ ਸ਼ਿਕਾਰ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਿੰਨੀ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Advertisement

Related posts

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ, ਕਿਹਾ- ‘ਮੈਂ ਹਮੇਸ਼ਾ ਪੰਥ ਦੇ ਹੁਕਮਾਂ ‘ਤੇ ਚੱਲਾਂਗਾ’

Balwinder hali

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਸਮੇਤ 424 ਵਿਅਕਤੀਆਂ ਦੀ ਸੁਰੱਖਿਆ ਲਈ ਵਾਪਸ

punjabdiary

ਅਹਿਮ ਖ਼ਬਰ – ਭਾਰਤੀ ਫਿਲਮ ਆਰਆਰਆਰ ਨੇ ਜਿੱਤਿਆ ਆਸਕਰ ਅਵਾਰਡ

punjabdiary

Leave a Comment