Tuesday, May 5, 2026
Google search engine
Homeਅਪਰਾਧਮਾਛੀਵਾੜਾ ‘ਚ ਸਾਬਕਾ ਫੌਜੀ ਤੇ ਪੁੱਤਰ ਨਾਲ ਕੁੱਟਮਾਰ, ਜਥੇਦਾਰ ਗੜਗੱਜ ਦੀ ਤਿੱਖੀ...

ਮਾਛੀਵਾੜਾ ‘ਚ ਸਾਬਕਾ ਫੌਜੀ ਤੇ ਪੁੱਤਰ ਨਾਲ ਕੁੱਟਮਾਰ, ਜਥੇਦਾਰ ਗੜਗੱਜ ਦੀ ਤਿੱਖੀ ਚੇਤਾਵਨੀ

ਜਥੇਦਾਰ ਗੜਗੱਜ ਨੇ ਚੇਤਾਵਨੀ ਦਿੱਤੀ ਕਿ ਜੇ 24 ਘੰਟਿਆਂ ਅੰਦਰ ਇਨਸਾਫ ਨਾ ਮਿਲਿਆ ਤਾਂ ਉਹ ਖੁਦ ਪੀੜਤ ਪਰਿਵਾਰ ਨਾਲ ਮਿਲ ਕੇ ਅਗਲੀ ਕਾਰਵਾਈ ਲਈ ਮੈਦਾਨ ਵਿੱਚ ਉਤਰਣਗੇ।

ਮਾਛੀਵਾੜਾ ਸਾਹਿਬ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਮਾਛੀਵਾੜਾ ਸਾਹਿਬ ਵਿੱਚ ਵਾਪਰੀ ਇਕ ਗੰਭੀਰ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਇਕ ਮਿਹਨਤੀ ਸਿੱਖ ਕਿਸਾਨ ਅਤੇ ਸਾਬਕਾ ਫੌਜੀ ਕੁਲਦੀਪ ਸਿੰਘ ਅਤੇ ਉਸਦੇ 16 ਸਾਲਾ ਪੁੱਤਰ ਸੁਮਨਪ੍ਰੀਤ ਸਿੰਘ ਨਾਲ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਹਮਲੇ ਦੌਰਾਨ ਕਿਸਾਨ ਦੇ ਸਿਰ ‘ਤੇ ਗੰਭੀਰ ਚੋਟਾਂ ਲੱਗੀਆਂ ਹਨ ਅਤੇ ਉਸਨੂੰ ਸੱਜੇ ਕੰਨ ਨਾਲ ਸੁਣਨ ਅਤੇ ਸੱਜੀ ਅੱਖ ਨਾਲ ਵੇਖਣ ਵਿੱਚ ਮੁਸ਼ਕਲ ਪੈ ਰਹੀ ਹੈ। ਉਨ੍ਹਾਂ ਖੰਨਾ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਤੁਰੰਤ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਜਥੇਦਾਰ ਗੜਗੱਜ ਨੇ ਚੇਤਾਵਨੀ ਦਿੱਤੀ ਕਿ ਜੇ 24 ਘੰਟਿਆਂ ਅੰਦਰ ਇਨਸਾਫ ਨਾ ਮਿਲਿਆ ਤਾਂ ਉਹ ਖੁਦ ਪੀੜਤ ਪਰਿਵਾਰ ਨਾਲ ਮਿਲ ਕੇ ਅਗਲੀ ਕਾਰਵਾਈ ਲਈ ਮੈਦਾਨ ਵਿੱਚ ਉਤਰਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਇੱਕ ਸੇਵਾਮੁਕਤ ਫੌਜੀ ਨਾਲ ਸਥਾਨਕ ਪ੍ਰਸ਼ਾਸਨ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਰ ਸਕਦਾ ਹੈ ਤਾਂ ਆਮ ਲੋਕਾਂ ਦੀ ਸਥਿਤੀ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਖੰਨਾ ਦੇ ਐੱਸ.ਐੱਸ.ਪੀ ਅਤੇ ਮਾਛੀਵਾੜਾ ਨਗਰ ਕੌਂਸਲ ਦੇ ਪ੍ਰਧਾਨ ਨਾਲ ਖੁਦ ਗੱਲ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਪੀੜਤ ਵਿਅਕਤੀ ਭਾਰਤੀ ਫੌਜ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਕਿਸਾਨੀ ਕਰਦਾ ਹੈ ਅਤੇ ਆਪਣੇ ਖੇਤਾਂ ਵਿੱਚ ਉਗਾਈਆਂ ਸਬਜ਼ੀਆਂ ਨੂੰ ਟ੍ਰੈਕਟਰ ਰਾਹੀਂ ਬਜ਼ਾਰ ਵਿੱਚ ਵੇਚ ਕੇ ਆਪਣੀ ਰੋਜ਼ੀ-ਰੋਟੀ ਕਮਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਸਿਰਫ ਇਸ ਗੱਲ ‘ਤੇ ਉਸ ਨੌਜਵਾਨ ਨੂੰ ਨਿਸ਼ਾਨਾ ਬਣਾਇਆ ਕਿ ਉਸਨੇ ਆਪਣੀ ਟਰਾਲੀ ਹਟਾਉਣ ਆਏ ਕਰਮਚਾਰੀਆਂ ਨੂੰ ਪੁੱਛਿਆ ਸੀ ਕਿ ਜਦੋਂ ਹੋਰ ਰੇਹੜੀਆਂ ਵੀ ਲੱਗੀਆਂ ਹਨ ਤਾਂ ਉਸਦੇ ਟ੍ਰੈਕਟਰ ਨਾਲ ਕੀ ਸਮੱਸਿਆ ਹੈ। ਇਸ ਗੱਲ ‘ਤੇ ਗੁੱਸੇ ਵਿੱਚ ਆਏ ਕਰਮਚਾਰੀਆਂ ਨੇ ਪਹਿਲਾਂ ਉਸਦਾ ਸਮਾਨ ਚੁੱਕ ਲਿਆ ਅਤੇ ਕੁਝ ਸਮੇਂ ਬਾਅਦ ਵਾਪਸ ਆ ਕੇ ਉਸ ‘ਤੇ ਹਮਲਾ ਕਰ ਦਿੱਤਾ। ਕਰਮਚਾਰੀਆਂ ਨੇ ਗੁੰਡਾਗਰਦੀ ਦਿਖਾਉਂਦਿਆਂ ਕਿਸਾਨ ਅਤੇ ਉਸਦੇ ਪੁੱਤਰ ਨੂੰ ਬੇਰਹਿਮੀ ਨਾਲ ਕੁੱਟਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਸਿੱਖ ਕਿਸਾਨਾਂ ਨਾਲ ਅਜਿਹਾ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰਾਂ ਵਿੱਚ ਪੈਸਿਆਂ ਦੇ ਬਦਲੇ ਬਾਹਰਲੇ ਲੋਕਾਂ ਨੂੰ ਰੇਹੜੀਆਂ ਲਗਾਉਣ ਦੀ ਆਗਿਆ ਦਿੱਤੀ ਜਾਂਦੀ ਹੈ, ਜਦਕਿ ਆਪਣੇ ਸੂਬੇ ਦੇ ਨੌਜਵਾਨਾਂ ਨੂੰ ਤੰਗ ਕੀਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਗੁੰਡਾ ਅਨਸਰਾਂ ‘ਤੇ ਤੁਰੰਤ ਕਾਰਵਾਈ ਕਰਕੇ ਰੋਕ ਲਗਾਈ ਜਾਵੇ।

-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments