ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਫਰੀਦਕੋਟ, ਸ੍ਰੀ ਅਜੀਤ ਪਾਲ ਸਿੰਘ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ ਕੀਤਾ ਗਿਆ।
ਫਰੀਦਕੋਟ, 4 ਅਪ੍ਰੈਲ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਜੀ ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 04.05.2022 ਨੂੰ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਫਰੀਦਕੋਟ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਫਰੀਦਕੋਟ ਜੇਲ੍ਹ ਵਿੱਚ ਹਸਪਤਾਲ ਦਾ ਦੌਰਾ ਕੀਤਾ ਅਤੇ ਚੈੱਕ ਕੀਤਾ ਕਿ ਕੈਦੀ ਮਰੀਜ਼ਾਂ ਦਾ ਇਲਾਜ ਸਹੀ ਢੰਗ ਨਾਲ ਹੋ ਰਿਹਾ ਹੈ ਜਾਂ ਨਹੀਂ। ਕੈਦੀਆਂ ਨੂੰ ਪੁੱਛਿਆ ਕਿ ਉਨ੍ਹਾਂ ਨੂੰ ਇਲਾਜ ਅਤੇ ਜ਼ਰੂਰਤ ਵਾਲੀਆਂ ਦਵਾਈਆਂ ਸਮੇਂ ਸਿਰ ਮਿਲ ਰਹੀਆਂ ਹਨ ਜਾਂ ਨਹੀਂ। ਇਸ ਤੋਂ ਇਲਾਵਾ ਮਾਨਯੋਗ ਜੱਜ ਸਾਹਿਬ ਵੱਲੋਂ ਕੈਦੀਆਂ ਨੂੰ ਲੀਗਲ ਏਡ ਬਾਰੇ ਦੱਸਿਆ ਗਿਆ ਅਤੇ ਪੁੱਛਿਆ ਗਿਆ ਕਿ ਸਭ ਕੈਦੀਆਂ ਕੋਲ ਵਕੀਲ ਹੈ ਜਾਂ ਨਹੀਂ ਅਤੇ ਕੈਦੀਆਂ ਨੂੰ ਆਪਣੀਆਂ ਸਮੱਸਿਆਵਾਂ ਬਿਨਾਂ ਝਿਜਕ ਦੇ ਦੱਸਣ ਬਾਰੇ ਕਿਹਾ, ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ।
ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਫਰੀਦਕੋਟ, ਸ੍ਰੀ ਅਜੀਤ ਪਾਲ ਸਿੰਘ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ ਕੀਤਾ ਗਿਆ।
previous post