Image default
About us

ਮਾਨ ਸਰਕਾਰ ਕਰੇਗੀ 16,000 ਨਵੇਂ ਮੁਲਾਜ਼ਮਾਂ ਦੀ ਭਰਤੀ, ਸਾਰੇ ਵਿਭਾਗਾਂ ਤੋਂ ਮੰਗਿਆ ਵੇਰਵਾ

ਮਾਨ ਸਰਕਾਰ ਕਰੇਗੀ 16,000 ਨਵੇਂ ਮੁਲਾਜ਼ਮਾਂ ਦੀ ਭਰਤੀ, ਸਾਰੇ ਵਿਭਾਗਾਂ ਤੋਂ ਮੰਗਿਆ ਵੇਰਵਾ

 

 

 

Advertisement

ਚੰਡੀਗੜ੍ਹ, 21 ਅਗਸਤ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਵਿੱਚ 16 ਹਜ਼ਾਰ ਦੇ ਕਰੀਬ ਅਸਾਮੀਆਂ ਦੀ ਭਰਤੀ ਕਰੇਗੀ। ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ ਦਾ ਬੋਝ ਘਟਾਉਣ ਦੇ ਉਦੇਸ਼ ਨਾਲ ਲਿਆ ਹੈ।

ਸੂਬਾ ਸਰਕਾਰ ਵੱਲੋਂ ਸਾਰੇ ਵਿਭਾਗੀ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੀਆਂ ਰਿਪੋਰਟਾਂ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਸ਼੍ਰੇਣੀ-3 ਅਤੇ ਸ਼੍ਰੇਣੀ-4 ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।

ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਕਾਰਨ ਕੰਮਕਾਜ ਕਾਫੀ ਪ੍ਰਭਾਵਿਤ ਹੋਇਆ ਹੈ। ਹੁਣ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖਤਮ ਨਹੀਂ ਕੀਤਾ ਜਾਵੇਗਾ, ਕਿਉਂਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ।

Advertisement

ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ 30 ਹਜ਼ਾਰ ਲੋਕਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਇਸ ਅੰਕੜੇ ਨੂੰ 50 ਹਜ਼ਾਰ ਤੱਕ ਲੈ ਜਾਣਾ ਚਾਹੁੰਦੀ ਹੈ।

Related posts

9 ਨਵੰਬਰ ਨੂੰ ਫਰੀਦਕੋਟ ਵਿਖੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕਣਗੇ ਮੁਲਾਜ਼ਮ ਅਤੇ ਪੈਨਸ਼ਨਰ

punjabdiary

ਰੇਲਵੇ ਨੇ ਦਿੱਤੀ ਵੱਡੀ ਰਾਹਤ, ਅਨਰਿਜ਼ਰਵ ਤੇ ਪਲੇਟਫਾਰਮ ਟਿਕਟਾਂ ਪ੍ਰਾਪਤ ਕਰਨਾ ਹੋਇਆ ਹੁਣ ਆਸਾਨ

punjabdiary

ਮਾਡਰਨ ਜੇਲ੍ਹ ‘ਚ ਗੈਂਗਵਾਰ, ਲੋਹੇ ਦੀਆਂ ਰਾਡਾਂ ਨਾਲ ਸੁੱਤੇ ਪਏ ਕੈਦੀਆਂ ‘ਤੇ ਹਮਲਾ

punjabdiary

Leave a Comment