Image default
About us

ਮਾਨ ਸਰਕਾਰ ਦਾ ਨਵੇਂ ਸਾਲ ‘ਤੇ ਵੱਡਾ ਤੋਹਫ਼ਾ, ਹੁਣ ਸ਼ਰਧਾਲੂ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾ

ਮਾਨ ਸਰਕਾਰ ਦਾ ਨਵੇਂ ਸਾਲ ‘ਤੇ ਵੱਡਾ ਤੋਹਫ਼ਾ, ਹੁਣ ਸ਼ਰਧਾਲੂ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾ

 

 

ਚੰਡੀਗੜ੍ਹ, 1 ਜਨਵਰੀ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਨਵੇਂ ਸਾਲ ‘ਤੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਹੁਣ ਬਜ਼ੁਰਗਾਂ ਨੂੰ ਹਵਾਈ ਜਹਾਜ ਰਾਹੀਂ ਤੀਰਥ ਯਾਤਰਾ ‘ਤੇ ਜਾਣ ਲਈ ਤਿਆਰ ਕਰੇਗੀ। ਇਸ ਦੇ ਲਈ ਸਰਕਾਰ ਨੇ ਚਾਰਟਰਡ ਫਲਾਈਟਾਂ ਬੁੱਕ ਕੀਤੀਆਂ ਹਨ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਹੋਣ ਵਾਲੀ ਪ੍ਰੈਸ ਕਾਨਫਰੰਸ ਦੌਰਾਨ ਕਰ ਸਕਦੇ ਹਨ। ਕਿਉਂਕਿ ਸੀਐਮ ਨੇ ਸਵੇਰੇ ਹੀ ਮੀਡੀਆ ਨੂੰ ਪ੍ਰੈਸ ਕਾਨਫਰੰਸ ਲਈ ਸੱਦਾ ਦਿੱਤਾ ਹੈ।

Advertisement

ਪੰਜਾਬ ਸਰਕਾਰ ਵੱਲੋਂ 27 ਨਵੰਬਰ 2023 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਸੀ। ਉਦੋਂ ਤੋਂ ਹੁਣ ਤੱਕ ਸਿਰਫ਼ ਇੱਕ ਰੇਲਗੱਡੀ ਹੀ ਸ਼ਰਧਾਲੂਆਂ ਨੂੰ ਲਿਜਾ ਸਕੀ ਹੈ। ਪਹਿਲਾ ਜਥਾ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਇਆ। ਰੇਲਵੇ ਨੂੰ ਦਰਪੇਸ਼ ਮੁਸ਼ਕਲਾਂ ਕਾਰਨ 6 ਦਸੰਬਰ ਨੂੰ ਜਲੰਧਰ ਤੋਂ ਵਾਰਾਣਸੀ ਜਾਣ ਵਾਲੀ ਰੇਲਗੱਡੀ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਇਹ ਜੱਥਾ 15 ਦਸੰਬਰ ਨੂੰ ਮਲੇਰਕੋਟਲਾ ਤੋਂ ਅਜਮੇਰ ਸ਼ਰੀਫ ਜਾਣਾ ਸੀ ਪਰ ਰੇਲਵੇ ਨੇ ਅਸਮਰੱਥਾ ਪ੍ਰਗਟਾਈ ਹੈ। ਹਾਲਾਂਕਿ, ਰਾਜ ਸਰਕਾਰ ਨੇ 15 ਦਸੰਬਰ ਦੀ ਰੇਲਗੱਡੀ ਲਈ ਰੇਲਵੇ ਕੋਲ 1.34 ਕਰੋੜ ਰੁਪਏ ਜਮ੍ਹਾਂ ਕਰਾਏ ਹਨ।

ਪੰਜਾਬ ਸਰਕਾਰ ਦੀ ਤਰਫੋਂ ਲੋਕਾਂ ਨੂੰ ਇਹ ਸਫਰ ਏ.ਸੀ. ਗੱਡੀਆਂ ‘ਚ ਕਰਨ ਲਈ ਕਿਹਾ ਜਾ ਰਿਹਾ ਹੈ, ਜਦਕਿ ਰੇਲਵੇ ਦਾ ਤਰਕ ਹੈ ਕਿ ਉਨ੍ਹਾਂ ਕੋਲ ਜਨਰੇਟਰ ਕਾਰਾਂ ਦੀ ਘਾਟ ਹੈ। ਦੂਜੇ ਪਾਸੇ ਸੂਬਾ ਸਰਕਾਰ ਦਾ ਤਰਕ ਹੈ ਕਿ ਸਫ਼ਰ ਲਈ ਰੇਲਵੇ ਨਾਲ ਐਮ.ਓ.ਯੂ. ਸਾਈਨ ਕੀਤਾ ਗਿਆ ਹੈ, ਜਦਕਿ ਸਫ਼ਰ ਨਾਲ ਸਬੰਧਤ ਰਕਮ ਵੀ ਪਹਿਲਾਂ ਹੀ ਦਿੱਤੀ ਜਾ ਰਹੀ ਹੈ। ਇਸ ਦੇ ਬਾਵਜੂਦ ਇਸ ਤਰ੍ਹਾਂ ਦੀ ਸਮੱਸਿਆ ਅਜੇ ਵੀ ਬਣੀ ਹੋਈ ਹੈ। ਹਾਲਾਂਕਿ ਸਰਕਾਰ ਨੇ ਤੀਰਥ ਯਾਤਰਾ ਨੂੰ ਲੈ ਕੇ ਯੋਜਨਾਵਾਂ ਬਣਾਈਆਂ ਹਨ। ਕੋਸ਼ਿਸ਼ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਨੂੰ ਕਿਸੇ ਵੀ ਕੀਮਤ ‘ਤੇ ਪੂਰਾ ਕਰ ਲਿਆ ਜਾਵੇ।

ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਚਾਲੂ ਵਿੱਤੀ ਸਾਲ ਵਿੱਚ ਧਾਰਮਿਕ ਸਥਾਨਾਂ ਲਈ 13 ਰੇਲ ਗੱਡੀਆਂ ਭੇਜਣ ਦੀ ਯੋਜਨਾ ਹੈ। ਯੋਜਨਾ ਅਨੁਸਾਰ ਹਰ ਹਫ਼ਤੇ ਇੱਕ ਰੇਲਗੱਡੀ ਸ਼ਰਧਾਲੂਆਂ ਨੂੰ ਲੈ ਕੇ ਜਾਣੀ ਸੀ। ਹਰੇਕ ਰੇਲਗੱਡੀ ਵਿੱਚ ਇੱਕ ਹਜ਼ਾਰ ਸ਼ਰਧਾਲੂ ਸ਼ਾਮਲ ਕੀਤੇ ਜਾਣੇ ਸਨ। ਪੰਜਾਬ ਸਰਕਾਰ ਨੇ ਇਸ ਕੰਮ ਲਈ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਨਾਲ ਐਮ.ਓ.ਯੂ. ਸਾਈਨ ਕੀਤਾ ਹੋਇਆ ਹੈ।

Advertisement

ਇਸ ਦੇ ਨਾਲ ਹੀ ਪੰਜਾਬ ਅਤੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਬੱਸ ਰਾਹੀਂ ਕੀਤੀ ਜਾਂਦੀ ਹੈ। ਯਾਤਰਾ ਦੀ ਰੂਪ ਰੇਖਾ ਤਿਆਰ ਕਰਨ ਲਈ ਮੰਤਰੀ ਮੰਡਲ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ। ਇਸ ਵਿੱਚ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਅਮਨ ਅਰੋੜਾ ਸ਼ਾਮਲ ਹਨ

Related posts

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ ਦਿੱਤਾ 19 ਜੁਲਾਈ ਦਾ ਆਖਰੀ ਮੌਕਾ

punjabdiary

ਭਾਜਪਾ ਪੰਜਾਬ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਤੋਂ ਬੇਦਖ਼ਲ ਕਰਨ ਦੀ ਰਚ ਰਹੀ ਹੈ ਸਾਜ਼ਿਸ਼-ਮਲਵਿੰਦਰ ਸਿੰਘ ਕੰਗ

punjabdiary

Breaking- ਭਾਰੀ ਮੀਂਹ ਕਾਰਨ ਆਏ ਹੜ੍ਹ ਕਾਰਨ ਕਈ ਲੋਕਾਂ ਮਾਰੇ ਗਏ ਅਤੇ ਕਈ ਮਲ੍ਹਬੇ ਹੇਠਾਂ ਦੱਬੇ ਗਏ, ਬਚਾਅ ਕਾਰਜ ਜਾਰੀ

punjabdiary

Leave a Comment