Image default
About us

ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

 

 

 

Advertisement

ਚੰਡੀਗੜ੍ਹ, 16 ਜੂਨ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਕਿਉਂਕਿ ਇਸ ਨੇ TREM-III ਮਿਆਰੀ ਟਰੈਕਟਰਾਂ ਦੀ ਰਜਿਸਟ੍ਰੇਸ਼ਨ 30 ਜੂਨ ਤੱਕ ਕਰਨ ਦੀ ਇਜਾਜ਼ਤ ਦਿੱਤੀ ਹੈ।
ਟਰਾਂਸਪੋਰਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਐਲਾਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਦੇ ਨਾਲ-ਨਾਲ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਲਗਾਈਆਂ ਸ਼ਰਤਾਂ ਕਾਰਨ ਸੂਬੇ ਵਿੱਚ TREM-III ਮਿਆਰੀ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਹੋ ਰਿਹਾ ਸੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ TREM-III ਸਟੈਂਡਰਡ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਡੀਲਰ ਆਪਣੀ ਆਈਡੀ ਦੁਆਰਾ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜੇਕਰ ਡੀਲਰ ਦੀ ਆਈਡੀ ਉਪਲਬਧ ਨਹੀਂ ਹੈ, ਤਾਂ ਰਜਿਸਟ੍ਰੇਸ਼ਨ ਆਰਟੀਓ/ਐਸਡੀਐਮ ਦੀ ਆਈਡੀ ਦੁਆਰਾ ਕੀਤੀ ਜਾ ਸਕਦੀ ਹੈ।

Related posts

ਦੁਕਾਨ ਤੇ ਕੰਮ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

punjabdiary

ਡਿਪਟੀ ਕਮਿਸ਼ਨਰ ਨੇ ਕੀਤੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਸਬੰਧੀ ਮੀਟਿੰਗ

punjabdiary

ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਰਨਵੇਅ ‘ਤੇ ਲੱਗੀ ਅੱਗ, 367 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

punjabdiary

Leave a Comment