Image default
ਅਪਰਾਧ

ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ, ਕਾ.ਤਲ ਗੁਆਂਢਣ ਨੂੰ ਅਦਾਲਤ ਨੇ ਸੁਣਾਈ ਫਾਂ.ਸੀ ਦੀ ਸਜ਼ਾ

ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ, ਕਾ.ਤਲ ਗੁਆਂਢਣ ਨੂੰ ਅਦਾਲਤ ਨੇ ਸੁਣਾਈ ਫਾਂ.ਸੀ ਦੀ ਸਜ਼ਾ

 

 

 

Advertisement

ਲੁਧਿਆਣਾ, 18 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਲੁਧਿਆਣਾ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਸੁਣਾਇਆ ਹੈ।

ਦੱਸ ਦੇਈਏ ਕਿ ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।

ਜ਼ਿਕਰਯੋਗ ਹੈ ਕਿ ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਨੂੰ ਸਕੂਟਰ ‘ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ। ਬੱਚੀ ਦੀ ਪਰਿਵਾਰ ਵੱਲੋਂ ਕਾਤਲ ਨੀਲਮ ਨੂੰ ਲਗਾਤਾਰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ।

Advertisement

Related posts

ਅੰਮ੍ਰਿਤ ਮਾਨ ਦੇ ਪਿਤਾ ਦੀਆਂ ਵਧੀਆਂ ਮੁਸ਼ਕਿਲਾਂ, SC ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

punjabdiary

ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਹਾਈ ਕੋਰਟ ਵੱਲੋਂ ਈਡੀ ਤੇ CBI ਨੂੰ ਨੋਟਿਸ ਜਾਰੀ

punjabdiary

ਲੁਧਿਆਣਾ ਦੇ ਝੋਨਾ ਘਪਲੇ ’ਚ ਇਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

punjabdiary

Leave a Comment