Image default
About us

ਮਿਡ ਡੇ ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ ਪ੍ਰਬੰਧਕ ਕਮੇਟੀ ਕਰਨਗੇ ਅਨਾਜ ਦੀ ਜਾਂਚ

ਮਿਡ ਡੇ ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ ਪ੍ਰਬੰਧਕ ਕਮੇਟੀ ਕਰਨਗੇ ਅਨਾਜ ਦੀ ਜਾਂਚ

 

 

ਚੰਡੀਗੜ੍ਹ, 20 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਦਰਅਸਲ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਹੜ੍ਹ ਦਾ ਪਾਣੀ ਆਉਣ ਜਾਂ ਬਰਸਾਤੀ ਪਾਣੀ ਚਲੇ ਜਾਣ ਕਾਰਨ ਕਈ ਇਲਾਕਿਆਂ ਵਿੱਚ ਸਥਿਤ ਸਕੂਲਾਂ ਵਿੱਚ ਅਨਾਜ ਵੀ ਖਰਾਬ ਹੋ ਗਿਆ ਹੈ। ਅਜਿਹੇ ਵਿੱਚ ਇਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਸਕੂਲ ਮੁਖੀ ਪਹਿਲਾਂ ਅਨਾਜ ਦੀ ਜਾਂਚ ਕੀਤੀ ਜਾਵੇਗੀ ਕਿ ਕੀ ਅਨਾਜ ਵਰਤਿਆ ਜਾ ਸਕਦਾ ਸਕਦਾ ਹੈ ਜਾਂ ਨਹੀਂ। ਜੇਕਰ ਅਨਾਜ ਵਰਤਣ ਯੋਗ ਨਹੀਂ ਹੈ ਤਾਂ ਸਕੂਲ ਮੁਖੀ ਸਕੂਲ ਪ੍ਰਬੰਧਕ ਕਮੇਟੀ ਨੂੰ ਸੂਚਿਤ ਕਰਨਗੇ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਖਰਾਬ ਹੋਏ ਅਨਾਜ ਦੀ ਮਾਤਰਾ ਦਾ ਵੇਰਵਾ ਤਿਆਰ ਕੀਤਾ ਜਾਵੇਗਾ।
ਇਨ੍ਹਾਂ ਹੁਕਮਾਂ ਦੇ ਨਾਲ ਹੀ ਵਿਭਾਗ ਨੇ ਮਿਡ-ਡੇ-ਮੀਲ ਤਿਆਰ ਕਰਨ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਘੱਟ ਤੋਂ ਘੱਟ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ। ਸਿੱਖਿਆ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਐਲੂਮੀਨੀਅਮ ਇਕ ਹਾਨੀਕਾਰਕ ਧਾਤ ਹੈ, ਜਿਸ ਦਾ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਮੰਤਰਾਲੇ ਮੁਤਾਬਕ ਇਸ ਦੀ ਲੰਬੇ ਸਮੇਂ ਤੱਕ ਵਰਤੋਂ ਨਾਲ ਅਨੀਮੀਆ, ਮਾਨਸਿਕ ਕਮਜ਼ੋਰੀ ਅਤੇ ਓਸਟੀਓਮਲੇਸੀਆ ਵਰਗੀਆਂ ਬੀਮਾਰੀਆਂ ਵੀ ਹੋ ਸਕਦੀਆਂ ਹਨ।
ਇੰਨਾ ਹੀ ਨਹੀਂ, ਬਿਨਾਂ ਕੋਟ ਕੀਤੇ ਐਲੂਮੀਨੀਅਮ ਦੇ ਭਾਂਡਿਆਂ ‘ਚ ਪਕਾਉਣ ਨਾਲ ਇਸ ਦੀ ਧਾਤ ਵੀ ਖਾਣੇ ‘ਚ ਮਿਲ ਜਾਂਦੀ ਹੈ। ਬੱਚੇ ਇਸ ਤੋਂ ਜ਼ਿਆਦਾ ਪ੍ਰਭਾਵਿਤ ਹੋ ਸਕਦੇ ਹਨ, ਇਸ ਲਈ ਇਸ ਧਾਤ ਦੇ ਭਾਂਡਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਵਿਭਾਗ ਨੇ ਸਾਰੇ ਸਕੂਲਾਂ ਨੂੰ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕਰਨ ਦੀ ਵੀ ਹਦਾਇਤ ਕੀਤੀ ਹੈ। ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਇਸ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।
ਸਕੂਲ ਮੁਖੀ ਜਿੱਥੇ ਇਹ ਰਿਕਾਰਡ ਬਲਾਕ ਅਫ਼ਸਰ ਨਾਲ ਸਾਂਝਾ ਕਰਨਗੇ। ਇਸ ਦੇ ਨਾਲ ਹੀ ਇਹ ਰਿਕਾਰਡ ਬਲਾਕ ਅਫ਼ਸਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਭੇਜਿਆ ਜਾਵੇਗਾ। ਵਿਭਾਗ ਨੇ ਇਸ ਸਬੰਧੀ ਪਰਫਾਰਮ ਵੀ ਜਾਰੀ ਕੀਤਾ ਹੈ। ਜਿਸ ਨੂੰ ਭਰ ਕੇ ਭੇਜਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਪੱਧਰ ‘ਤੇ ਅਣਗਹਿਲੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।

Advertisement

Related posts

ਜਰਮਨੀ ਦੇ ਤੱਟ ’ਤੇ ਦੋ ਜਹਾਜ਼ ਟਕਰਾਏ, ਕਈ ਲੋਕ ਲਾਪਤਾ

punjabdiary

ਪੰਜਾਬ ‘ਚ ਕੋਰੋਨਾ ਨਾਲ ਹੋਈ ਪਹਿਲੀ ਮੌਤ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

punjabdiary

ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਮੈਰਿਟ ਵਿੱਚ ਆਏ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕੱਲ

punjabdiary

Leave a Comment