Image default
ਤਾਜਾ ਖਬਰਾਂ

ਮਿਸ਼ਨ ਇੰਦਰਧਨੁਸ਼ ਟੀਕਾਕਰਨ ਮੁਹਿੰਮ ਤਹਿਤ ਟੀਕਾਕਰਨ ਕੀਤਾ

ਮਿਸ਼ਨ ਇੰਦਰਧਨੁਸ਼ ਟੀਕਾਕਰਨ ਮੁਹਿੰਮ ਤਹਿਤ ਟੀਕਾਕਰਨ ਕੀਤਾ
ਸਿਵਲ ਸਰਜਨ ਫਰੀਦਕੋਟ ਡਾ ਸੰਜੇ ਕਪੂਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ ਡਾ ਸਤੀਸ਼ ਜਿੰਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡੀਕਲ ਅਫਸਰ, ਪੀ ਐਚ ਸੀ ਪੰਜਗਰਾਈਂ ਕਲਾਂ ਡਾ ਸਵਰੂਪ ਕੌਰ ਦੀ ਅਗੁਵਾਈ ਹੇਠ ਪਿੰਡ ਪੰਜਗਰਾਈਂ ਕਲਾਂ, ਘਣੀਏਵਾਲਾ ਵਿੱਚ ਤੀਬਰ ਮਿਸਨ ਇੰਦਰਧਨੁਸ 4.0 ਤਹਿਤ ਟੀਕਾਕਰਨ ਕੀਤਾ ਗਿਆ।ਮੈਡੀਕਲ ਅਫਸਰ ਡਾ ਸਵਰੂਪ ਕੌਰ ਤੇ ਬੀ ਈ ਈ ਫਲੈਗ ਚਾਵਲਾ ਨੇ ਦੱਸਿਆ ਕਿ ਪਿੰਡਾਂ ਅੰਦਰ ਤੀਬਰ ਮਿਸ਼ਨ ਇੰਦਰਧਨੁਸ਼ 4.0 ਤਹਿਤ ਇਕ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਕਿਸੇ ਕਾਰਨ ਤਹਿਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਅਤੇ ਅਧੂਰੇ ਰਹਿ ਗਏ 0 ਤੋਂ 2 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।ਇਹ ਮੁਹਿੰਮ ਆਗਾਮੀ 3 ਮਹੀਨਿਆ ਤੱਕ ਜਾਰੀ ਰਹੇਗੀ ਅਤੇ ਹਰ ਮਹੀਨੇ ਵਿੱਚ ਲਗਾਤਾਰ 7 ਦਿਨ ਟੀਕਾਕਰਨ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨੇ ਦੱਸਿਆ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ 2 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਰਹਿੰਦੀਆਂ ਡੋਜ ਜਰੂਰ ਦਿੱਤੀਆਂ ਜਾਣਗੀਆਂ। ਤਾਂ ਜੋ ਸਿਹਤਮੰਦ ਅਤੇ ਨਿਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨਾਂ ਵਲੋਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਲਾਭ ਲੈਣ ਲਈ ਅਪੀਲ ਕੀਤੀ ਤਾਂ ਕਿ ਬੱਚਿਆਂ ਅਤੇ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਕੇ ਬਾਲ ਅਤੇ ਮਾਤਰੀ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਸਿਹਤ ਸੁਪਰਵਾਇਜਰ ਗੁਰਸ਼ਵਿੰਦਰ ਸਿੰਘ, ਸਿਹਤ ਵਰਕਰ ਮੂਰਤੀ, ਪਿ੍ਰੰਸਪ੍ਰੀਤ, ਜਸਵੀਰ ਕੌਰ ਆਦਿ ਵੀ ਹਾਜਰ ਸਨ।

Related posts

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 22 ਨਵੇਂ ਐਸ.ਡੀ.ਓਜ਼ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਹਰ ਕੋਈ ਇਮਾਨਦਾਰੀ ਨਾਲ ਕੰਮ ਕਰੇ

punjabdiary

Breaking- ਸ਼ਿਵ ਸੈਨਾ ਪੰਜਾਬ ਦੇ ਆਗੂ ਅਮਿਤ ਅਰੋੜਾ ਦੀ ਸੇਫਟੀ ਲਈ ਉਨ੍ਹਾਂ ਦੇ ਬੁਲੇਟ ਪਰੂਫ ਜੈਕਟ ਪਾਈ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਕੀਤਾ ਵਾਧਾ

punjabdiary

Breaking- ਨਹੀਂ ਰੁਕ ਰਹੇ ਪਰਾਲੀ ਸਾੜਨ ਦੇ ਮਾਮਲੇ, ਸਖਤੀ ਹੋਣ ਬਾਵਜੂਦ ਵੀ ਲੋਕ ਖੇਤਾਂ ਵਿਚ ਪਰਾਲੀ ਨੂੰ ਅੱਗ ਲਾ ਰਹੇ ਹਨ

punjabdiary

Leave a Comment