Image default
ਤਾਜਾ ਖਬਰਾਂ

ਮੀਤ ਹੇਅਰ ਦੇ ਕਰੀਬੀ ਨੂੰ ਟਿਕਟ ਦੇਣ ‘ਤੇ ‘ਆਪ’ ‘ਚ ਵੱਡਾ ਧਮਾਕਾ, ਸਿਆਸੀ ਸਮੀਕਰਨ ਸਕਦੇ ਹਨ ਬਦਲ

ਬਰਨਾਲਾ, 22 ਅਕਤੂਬਰ (ਏਬੀਪੀ ਸਾਂਝਾ)- ਬਰਨਾਲਾ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵੱਲੋਂ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਹਰਿੰਦਰ ਧਾਲੀਵਾਲ ਦਾ ਵਿਰੋਧ ਜਾਰੀ ਹੈ। ਅੱਜ ਸਵੇਰੇ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਬਰਨਾਲਾ ਉਪ ਚੋਣ ਆਜ਼ਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕੀਤਾ ਹੈ। ਇਸ ਬਾਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾਈ ਹੈ। ਇਸ ‘ਚ ਉਨ੍ਹਾਂ ਨੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਅਤੇ ਨਾਲ ਹੀ ਲਿਖਿਆ, ਦੋਸਤੋ, ਜਨਤਾ ਦੀ ਕਚਹਿਰੀ ‘ਚ ਮਿਲਦੇ ਹਾਂ।

Advertisement

ਇਹ ਵੀ ਪੜ੍ਹੋ-ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕੀਤੀ ਕਾਰਵਾਈ, 874 FIR ਅਤੇ 10.55 ਲੱਖ ਰੁਪਏ ਦਾ ਜੁਰਮਾਨਾ

ਦਰਅਸਲ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਗੁਰਦੀਪ ਸਿੰਘ ਬਾਠ ਸਭ ਤੋਂ ਵੱਡੇ ਉਮੀਦਵਾਰ ਸਨ ਪਰ ਪਾਰਟੀ ਨੇ ਸੰਸਦ ਮੈਂਬਰ ਅਤੇ ਬਰਨਾਲਾ ਦੇ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਧਾਲੀਵਾਲ ਨੂੰ ਟਿਕਟ ਦਿੱਤੀ ਹੈ। ਇਸ ਤੋਂ ਤੁਰੰਤ ਬਾਅਦ ਗੁਰਦੀਪ ਸਿੰਘ ਬਾਠ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਭਾਵੇਂ ਪਾਰਟੀ ਵੱਲੋਂ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਉਹ ਆਜ਼ਾਦ ਤੌਰ ’ਤੇ ਚੋਣ ਲੜਨ ਲਈ ਤਿਆਰ ਹਨ।

ਗੁਰਦੀਪ ਸਿੰਘ ਬਾਠ ਨੇ ਸੋਮਵਾਰ ਨੂੰ ਆਪਣੇ ਪਿੰਡ ਕੱਟੂ ਵਿੱਚ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਦੀ ਇੱਕ ਵੱਡੀ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪਾਰਟੀ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਤੇ ਵਰਕਰਾਂ ਨੇ ਵੀ ਉਨ੍ਹਾਂ ਨੂੰ ਚੋਣ ਲੜਨ ਲਈ ਸਮਰਥਨ ਦੇਣ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਗੁਰਦੀਪ ਸਿੰਘ ਬਾਠ ਨੇ ਆਪਣਾ ਅਹਿਮ ਅਹੁਦਾ ਛੱਡ ਦਿੱਤਾ ਹੈ।

Advertisement

ਇਹ ਵੀ ਪੜ੍ਹੋ- ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧੀਆਂ! ਸਰਕਾਰ ਨੇ ਬੇਅਦਬੀ ਮਾਮਲਿਆਂ ਵਿੱਚ ਮੁਕੱਦਮਾ ਚਲਾਉਣ ਦੀ ਦਿੱਤੀ ਇਜਾਜ਼ਤ

ਆਮ ਆਦਮੀ ਪਾਰਟੀ ਦੇ ਇਸ ਵਿਵਾਦ ਤੋਂ ਬਾਅਦ ਹੋਰ ਸਿਆਸੀ ਪਾਰਟੀਆਂ ਵੀ ਸਰਗਰਮ ਹੋ ਗਈਆਂ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਹਾਲਾਂਕਿ ਭਾਜਪਾ ਨੇ ਕੇਵਲ ਸਿੰਘ ਢਿੱਲੋਂ ਨੂੰ ਹੀ ਟਿਕਟ ਦੇਣ ਦਾ ਫੈਸਲਾ ਕੀਤਾ ਹੈ ਪਰ ਕਿਸਾਨਾਂ ਦੇ ਸੰਘਰਸ਼ ਕਾਰਨ ਅਜੇ ਤੱਕ ਟਿਕਟ ਦਾ ਐਲਾਨ ਨਹੀਂ ਕਰ ਰਹੀ। ਕਾਂਗਰਸ ਪਾਰਟੀ ਇਸ ਵਿਵਾਦ ਨੂੰ ਦੇਖਦਿਆਂ ਹੀ ਟਿਕਟਾਂ ਦਾ ਐਲਾਨ ਕਰੇਗੀ। ਇਸ ਦੇ ਨਾਲ ਹੀ ਅਕਾਲੀ ਦਲ ਗੁਰਦੀਪ ਸਿੰਘ ਬਾਠ ਨਾਲ ਵੀ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Advertisement

ਮੀਤ ਹੇਅਰ ਦੇ ਕਰੀਬੀ ਨੂੰ ਟਿਕਟ ਦੇਣ ‘ਤੇ ‘ਆਪ’ ‘ਚ ਵੱਡਾ ਧਮਾਕਾ, ਸਿਆਸੀ ਸਮੀਕਰਨ ਸਕਦੇ ਹਨ ਬਦਲ

ਬਰਨਾਲਾ, 22 ਅਕਤੂਬਰ (ਏਬੀਪੀ ਸਾਂਝਾ)- ਬਰਨਾਲਾ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵੱਲੋਂ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਹਰਿੰਦਰ ਧਾਲੀਵਾਲ ਦਾ ਵਿਰੋਧ ਜਾਰੀ ਹੈ। ਅੱਜ ਸਵੇਰੇ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਬਰਨਾਲਾ ਉਪ ਚੋਣ ਆਜ਼ਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕੀਤਾ ਹੈ। ਇਸ ਬਾਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾਈ ਹੈ। ਇਸ ‘ਚ ਉਨ੍ਹਾਂ ਨੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਅਤੇ ਨਾਲ ਹੀ ਲਿਖਿਆ, ਦੋਸਤੋ, ਜਨਤਾ ਦੀ ਕਚਹਿਰੀ ‘ਚ ਮਿਲਦੇ ਹਾਂ।

Advertisement

ਇਹ ਵੀ ਪੜ੍ਹੋ-ਹਾਈਕੋਰਟ ਨੇ ਕੋਰੋਨਾ ਮਹਾਮਾਰੀ ਦੌਰਾਨ ਆਮ ਲੋਕਾਂ ਖਿਲਾਫ ਦਰਜ 1112 FIR ਕੀਤੀਆਂ ਰੱਦ

ਦਰਅਸਲ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਗੁਰਦੀਪ ਸਿੰਘ ਬਾਠ ਸਭ ਤੋਂ ਵੱਡੇ ਉਮੀਦਵਾਰ ਸਨ ਪਰ ਪਾਰਟੀ ਨੇ ਸੰਸਦ ਮੈਂਬਰ ਅਤੇ ਬਰਨਾਲਾ ਦੇ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਧਾਲੀਵਾਲ ਨੂੰ ਟਿਕਟ ਦਿੱਤੀ ਹੈ। ਇਸ ਤੋਂ ਤੁਰੰਤ ਬਾਅਦ ਗੁਰਦੀਪ ਸਿੰਘ ਬਾਠ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਭਾਵੇਂ ਪਾਰਟੀ ਵੱਲੋਂ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਉਹ ਆਜ਼ਾਦ ਤੌਰ ’ਤੇ ਚੋਣ ਲੜਨ ਲਈ ਤਿਆਰ ਹਨ।

ਗੁਰਦੀਪ ਸਿੰਘ ਬਾਠ ਨੇ ਸੋਮਵਾਰ ਨੂੰ ਆਪਣੇ ਪਿੰਡ ਕੱਟੂ ਵਿੱਚ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਦੀ ਇੱਕ ਵੱਡੀ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪਾਰਟੀ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਤੇ ਵਰਕਰਾਂ ਨੇ ਵੀ ਉਨ੍ਹਾਂ ਨੂੰ ਚੋਣ ਲੜਨ ਲਈ ਸਮਰਥਨ ਦੇਣ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਗੁਰਦੀਪ ਸਿੰਘ ਬਾਠ ਨੇ ਆਪਣਾ ਅਹਿਮ ਅਹੁਦਾ ਛੱਡ ਦਿੱਤਾ ਹੈ।

Advertisement

ਇਹ ਵੀ ਪੜ੍ਹੋ-ਲਾਰੈਂਸ ਗੈਂਗ ਦੀਆਂ ਧਮਕੀਆਂ ‘ਤੇ ਸਲਮਾਨ ਖਾਨ ਦੀ ਪਹਿਲੀ ਪ੍ਰਤੀਕਿਰਿਆ, ਕਿਹਾ- ‘ਕਸਮ ਖੁਦਾ ਦੀ…’

ਆਮ ਆਦਮੀ ਪਾਰਟੀ ਦੇ ਇਸ ਵਿਵਾਦ ਤੋਂ ਬਾਅਦ ਹੋਰ ਸਿਆਸੀ ਪਾਰਟੀਆਂ ਵੀ ਸਰਗਰਮ ਹੋ ਗਈਆਂ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਹਾਲਾਂਕਿ ਭਾਜਪਾ ਨੇ ਕੇਵਲ ਸਿੰਘ ਢਿੱਲੋਂ ਨੂੰ ਹੀ ਟਿਕਟ ਦੇਣ ਦਾ ਫੈਸਲਾ ਕੀਤਾ ਹੈ ਪਰ ਕਿਸਾਨਾਂ ਦੇ ਸੰਘਰਸ਼ ਕਾਰਨ ਅਜੇ ਤੱਕ ਟਿਕਟ ਦਾ ਐਲਾਨ ਨਹੀਂ ਕਰ ਰਹੀ। ਕਾਂਗਰਸ ਪਾਰਟੀ ਇਸ ਵਿਵਾਦ ਨੂੰ ਦੇਖਦਿਆਂ ਹੀ ਟਿਕਟਾਂ ਦਾ ਐਲਾਨ ਕਰੇਗੀ। ਇਸ ਦੇ ਨਾਲ ਹੀ ਅਕਾਲੀ ਦਲ ਗੁਰਦੀਪ ਸਿੰਘ ਬਾਠ ਨਾਲ ਵੀ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦਾ ਹੋਇਆ ਦੇਹਾਂਤ

punjabdiary

Aam Aadmi Clinic ਦਾ ਨਾਂਅ ਬਦਲਣ ਦੇ ਹੁਕਮ ’ਤੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਵਧੀ ਤਰਕਾਰ, ਹੁਕਮਾਂ ਨੂੰ SC ’ਚ ਚੁਣੌਤੀ ਦੇਣ ਦੀ ਤਿਆਰੀ ’ਚ AAP

punjabdiary

ਅਹਿਮ ਖ਼ਬਰ – ਗੋਲੇਵਾਲਾ ਵਿਖੇ ਸਹਾਇਕ ਲਾਈਨਮੈਨਾਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਉਨ੍ਹਾਂ ਦੇ ਸਾਥੀਆਂ ਵੱਲੋਂ ਅਰਥੀ ਫੂਕ ਮਜੂਹਰਾ ਤੇ ਰੋਸ ਰੈਲੀ ਕੀਤੀ ਗਈ

punjabdiary

Leave a Comment