Image default
About us

ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ ਸ੍ਰੀ ਅਕਾਲ ਤਖਤ ‘ਤੇ ਕੀਤਾ ਤਲਬ

ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ ਸ੍ਰੀ ਅਕਾਲ ਤਖਤ ‘ਤੇ ਕੀਤਾ ਤਲਬ

 

 

ਅੰਮ੍ਰਿਤਸਰ, 21 ਜੂਨ (ਬਾਬੂਸ਼ਾਹੀ)- ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਚਲ ਰਿਹਾ ਗੁਰਬਾਣੀ ਪ੍ਰਸਾਰਣ ਇਹਨੀ ਦਿਨੀਂ ਪੰਜਾਬ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ 1925 ਦੀ ਸੋਧ ਕਰਕੇ ਗੁਰਦੁਆਰਾ ਐਕਟ 2023 ਲਾਗੂ ਕੀਤਾ ਹੈ ਇਸ ਵਿੱਚ ਗੁਰਬਾਣੀ ਪਰਸਾਰ ਬਿਲਕੁਲ ਮੁਫਤ ਹੋਵੇਗਾ ਅਤੇ ਜਿਸ ਨੂੰ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈੱਸ ਕਾਨਫਰੰਸ ਮੁੱਢੋਂ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਹੁਣ ਇਸ ਮਾਮਲੇ ਵਿਚ ਸਰਬੱਤ ਖਾਲਸਾ ਵੱਲੋਂ ਥਾਪੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚੇ। ਉਹਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਮੁੱਦੇ ਨੂੰ ਲੈ ਕੇ ਝੂਠੀਆਂ ਦਲੀਲ਼ਾਂ ਦਾ ਪੁਲੰਦਾ ਕੈਬਨਿਟ ਵਿੱਚ ਮਤਾ ਪਾਸ ਕਰਕੇ ਸਿੱਧੇ ਰੂਪ ਵਿੱਚ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਕੀਤੀ ਹੈ ਜਿਹੜੀ ਕਿ ਕਾਬਲੇ ਬਰਦਾਸਤ ਨਹੀ ਹੈ, ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।
ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 28 ਜੂਨ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆ ਕੇ ਆਪਣਾ ਸਪਸ਼ਟੀਕਰਨ ਦੇਣ ਦੀ ਵੀ ਗੱਲ ਕਹੀ ਹੈ ਤੇ ਇਸਦੇ ਨਾਲ ਹੀ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਦਾ ਇਹ ਵੀ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਦੋਂ ਵੀ ਐਸਜੀਪੀਸੀ ਨੂੰ ਆਪਣਾ ਚੈਨਲ ਬਣਾਉਣ ਲਈ ਕਿਹਾ ਗਿਆ ਸੀ ਅਤੇ ਐਸਜੀਪੀਸੀ ਦੇ ਪ੍ਰਧਾਨ ਇਸ ਦਾ ਵੀ ਸਪਸ਼ਟੀਕਰਨ 28 ਜੂਨ ਤੱਕ ਜ਼ਰੂਰ ਦੇਣ।
ਅਗਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਸਪਸ਼ਟੀਕਰਨ ਨਹੀਂ ਦਿੰਦੇ ਅਤੇ ਦੂਸਰੇ ਪਾਸੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਆਪਣਾ ਸਪੱਸ਼ਟੀਕਰਨ ਨਹੀਂ ਦਿੱਤਾ ਫਿਰ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।

Advertisement

Related posts

ਚਾਹ ਬਣਾਉਂਦੇ ਫਟਿਆ ਗੈਸ ਸਿਲੰਡਰ, ਘਰ ਦੀ ਛੱਤ ਉੱਡੀ, ਮਾਂ-ਪੁੱਤਰ ਗੰਭੀਰ ਜ਼ਖਮੀ

punjabdiary

ਅਸਲਾ ਲਾਇੰਸਸ ਰੀਨਿਊ ਨਾ ਕਰਵਾਉਣ ਵਾਲਿਆਂ ਦੇ ਲਾਇਸੰਸ ਹੋਣਗੇ ਰੱਦ- ਵਧੀਕ ਡਿਪਟੀ ਕਮਿਸ਼ਨਰ

punjabdiary

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ

punjabdiary

Leave a Comment