Image default
About us

ਮੁਲਾਜਮਾਂ ਤੇ ਪੈਨਸ਼ਨਰਾਂ ਦੀ 28 ਫੀਸਦੀ ਤੋਂ 34 ਫੀਸਦੀ ਡੀ ਏ ਦੀ ਕਿਸ਼ਤ ਦਾ ਪਿਛਲਾ ਬਕਾਇਆ ਤੁਰੰਤ ਦਿੱਤਾ ਜਾਵੇ-ਪੀਐਸਐਸਐਫ

ਮੁਲਾਜਮਾਂ ਤੇ ਪੈਨਸ਼ਨਰਾਂ ਦੀ 28 ਫੀਸਦੀ ਤੋਂ 34 ਫੀਸਦੀ ਡੀ ਏ ਦੀ ਕਿਸ਼ਤ ਦਾ ਪਿਛਲਾ ਬਕਾਇਆ ਤੁਰੰਤ ਦਿੱਤਾ ਜਾਵੇ-ਪੀਐਸਐਸਐਫ

 

 

ਫਰੀਦਕੋਟ, 7 ਜੁਲਾਈ (ਪੰਜਾਬ ਡਾਇਰੀ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਦੇ ਨਾਂ ਈਮੇਲ ਅਤੇ ਇੱਕ ਪੱਤਰ ਭੇਜਕੇ ਉਹਨਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਅਕਤੂਬਰ 2022 ਤੋਂ 28 ਫੀਸਦੀ ਤੋਂ 34 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਦਿੱਤੀ ਗਈ ਸੀ ਅਤੇ ਪੰਜਾਬ ਸਰਕਾਰ ਵੱਲੋਂ 21 ਅਕਤੂਬਰ 2022 ਨੂੰ ਜਾਰੀ ਕੀਤੇ ਗਏ ਪੱਤਰ ਅਨੁਸਾਰ ਪਿਛਲੇ ਬਕਾਏ ਦਾ ਫੈਸਲਾ ਬਾਅਦ ਵਿੱਚ ਕਰਨ ਬਾਰੇ ਲਿਖਿਆ ਗਿਆ ਸੀ। ਆਗੂਆਂ ਨੇ ਲਿਖਿਆ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਖਜ਼ਾਨਾ ਖਾਲੀ ਨਾ ਹੋਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਲੱਗ-ਭੱਗ 8-9 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਹ ਬਕਾਇਆ ਦੇਣ ਸਬੰਧੀ ਅਜੇ ਤੱਕ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ।
ਇਸ ਤੋਂ ਇਲਾਵਾ ਆਗੂਆਂ ਨੇ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਮਿਤੀ 3 ਅਕਤੂਬਰ 2022 ਜਾਰੀ ਕੀਤੇ ਗਏ ਪੱਤਰ ਅਨੁਸਾਰ ਮਿਤੀ:1ਜੁਲਾਈ 2022 ਤੋਂ 34 ਫੀਸਦੀ ਤੋਂ 38 ਫੀਸਦੀ ਅਤੇ ਮਿਤੀ:3 ਅਪ੍ਰੈਲ 2023 ਰਾਹੀਂ 01 ਜਨਵਰੀ 2023 ਤੋਂ 38 ਫੀਸਦੀ ਤੋਂ 42 ਫੀਸਦੀ ਡੀ ਏ ਦੀਆਂ ਕਿਸ਼ਤਾਂ ਅਪਣੇ ਅਧੀਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੇ ਦਿੱਤੀਆਂ ਗਈਆਂ ਹਨ ।
ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਇਸ ਸਮੇਂ ਕੇਂਦਰ ਸਰਕਾਰ ਅਤੇ ਬਹੁਤ ਸਾਰੇ ਰਾਜਾਂ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲੋਂ 8%ਡੀ ਏ ਘੱਟ ਪ੍ਰਾਪਤ ਕਰ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਦਿਨੋਂ ਦਿਨ ਪੰਜਾਬ ਸਰਕਾਰ ਦੇ ਇਸ ਵਤੀਰੇ ਦੇ ਖਿਲਾਫ ਸੰਘਰਸ਼ਾਂ ਦੀ ਰੂਪ ਰੇਖਾ ਤਿੱਖੀ ਵੀ ਹੋ ਰਹੀ ਹੈ ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ/ਪੈਨਸ਼ਨਰਾਂ ਨੂੰ ਕੇਂਦਰੀ ਪੈਟਰਨ ਅਨੁਸਾਰ 28 ਫੀਸਦੀ ਤੋਂ 34 ਫੀਸਦੀ ਡੀ ਏ ਦਾ ਪਿਛਲਾ ਰਹਿੰਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਅਤੇ ਕੇਂਦਰੀ ਪੈਟਰਨ ਅਨੁਸਾਰ 34 ਫੀਸਦੀ ਤੋਂ 42 ਫੀਸਦੀ ਡੀ ਏ ਦੇਣ ਸਬੰਧੀ ਪੱਤਰ ਤੁਰੰਤ ਜਾਰੀ ਕੀਤੇ ਜਾਣ । ਇਸ ਮੌਕੇ ਤੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ , ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਗੁਰਮੇਲ ਸਿੰਘ ਮੇਲਡੇ,ਗੁਰਜੀਤ ਸਿੰਘ ਘੋੜੇਵਾਹ, ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਉੱਪਲ ਅਤੇ ਟਹਿਲ ਸਿੰਘ ਸਰਾਭਾ ਵੀ ਹਾਜ਼ਰ ਸਨ।

Advertisement

Related posts

ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਅਤੇ ਮਾਰੂ ਨੀਤੀਆਂ ਤੋਂ ਅੱਕੇ ਪਨਬਸ ਅਤੇ ਪੀ.ਆਰ.ਟੀ.ਸੀ.ਦੇ ਕੱਚੇ ਮੁਲਾਜ਼ਮ -ਹਰਪ੍ਰੀਤ ਸੋਢੀ

punjabdiary

Big News- ਮੈਰਿਜ਼ ਪੈਲੇਸਾਂ ‘ਚ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

punjabdiary

Breaking- ਜਸ਼ਨ ਨਵੇਂ ਸਾਲ ਦਾ ਅੱਜ ਨਿਊਜ਼ੀਲੈਂਡ ਵਿਖੇ ਰਾਤੇ ਵੇਲੇ ਰੰਗ-ਬਰੰਗੀ ਆਤਿਸ਼ਬਾਜੀ ਨਾਲ ਨਵੇਂ ਸਾਲ ਦਾ ਵੈੱਲਕਮ ਕੀਤਾ ਜਾਵੇਗਾ

punjabdiary

Leave a Comment