Image default
About us

ਮੁਲਾਜ਼ਮਾਂ ਨੂੰ ਨਹੀਂ ਦਿੱਤੀ ਤਨਖਾਹ, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਅਧਿਕਾਰੀਆਂ ਨੂੰ ਹਾਈਕੋਰਟ ਦਾ ਨੋਟਿਸ

ਮੁਲਾਜ਼ਮਾਂ ਨੂੰ ਨਹੀਂ ਦਿੱਤੀ ਤਨਖਾਹ, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਅਧਿਕਾਰੀਆਂ ਨੂੰ ਹਾਈਕੋਰਟ ਦਾ ਨੋਟਿਸ

 

 

 

Advertisement

ਚੰਡੀਗੜ੍ਹ, 21 ਜੁਲਾਈ (ਏਬੀਪੀ ਸਾਂਝਾ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੀ ਪ੍ਰਮੁੱਖ ਸਕੱਤਰ ਸੀਮਾ ਜੈਨ ਤੇ ਵਧੀਕ ਡਾਇਰੈਕਟਰ ਦਰਸ਼ਨ ਸਿੰਘ ਸਿੱਧੂ ਨੂੰ ਨੋਟਿਸ ਭੇਜੇ ਹਨ। ਇਹ ਨੋਟਿਸ 28 ਸਤੰਬਰ ਲਈ ਭੇਜਿਆ ਗਿਆ ਹੈ।
ਦਰਅਸਲ ਸੰਗਰੂਰ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮ ਸੁਨੱਤਿਆ ਕੁਮਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਪਟੀਸ਼ਨਰ ਨੇ ਕਿਹਾ ਹੈ ਕਿ ਉਸ ਨੂੰ ਤੇ ਹੋਰ ਸਟਾਫ਼ ਨੂੰ 16 ਦਸੰਬਰ 2019 ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਇਸ ਮਾਮਲੇ ਵਿੱਚ ਹਾਈਕੋਰਟ ਵੱਲੋਂ 16 ਮਈ 2023 ਨੂੰ ਸੰਸਥਾ ਦੀ ਜਾਇਦਾਦ ਵੇਚਣ ਤੇ ਪਟੀਸ਼ਨਰ ਤੇ ਹੋਰ ਸਟਾਫ਼ ਨੂੰ ਤਨਖ਼ਾਹ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਪਰ ਸੂਬਾ ਸਰਕਾਰ ਨੇ ਇਸ ਸਮੇਂ ਦੀ ਮਿਆਦ ਪੂਰੀ ਹੋਣ ਤੱਕ ਮੁਲਾਜ਼ਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ। ਦੋ ਮਹੀਨਿਆਂ ਤੋਂ ਰਿਮਾਈਂਡਰ ਦਿੱਤੇ ਜਾਣ ਦੇ ਬਾਵਜੂਦ ਸੂਬਾ ਸਰਕਾਰ ਨੇ ਤਨਖਾਹਾਂ ਨਹੀਂ ਦਿੱਤੀਆਂ। ਅਜਿਹੇ ‘ਚ ਪਟੀਸ਼ਨਕਰਤਾ ਨੂੰ ਮੁੜ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਨਾ ਪਿਆ ਹੈ।
ਦੱਸ ਦਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਦੇ ਬੋਰਡ ਆਫ਼ ਗਵਰਨਰਜ਼ ਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ (ਸੰਗਰੂਰ) ਦੇ ਚੇਅਰਮੈਨ ਹਨ ਪਰ ਉਨ੍ਹਾਂ ਵੱਲੋਂ ਨਾ ਤਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਤੇ ਨਾ ਹੀ ਪ੍ਰਮੁੱਖ ਸਕੱਤਰ ਤੇ ਵਧੀਕ ਡਾਇਰੈਕਟਰ ਵੱਲੋਂ ਕੋਈ ਨੋਟਿਸ ਲਿਆ ਗਿਆ।
ਹਾਈ ਕੋਰਟ ਵੱਲੋਂ ਸੁਣਵਾਈ ਤੋਂ ਪਹਿਲਾਂ ਪਿਛਲੇ ਹਫ਼ਤੇ ਹੁਕਮਾਂ ਦੀ ਪਾਲਣਾ ਸਬੰਧੀ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਜਿਹਾ ਨਾ ਕਰਨ ‘ਤੇ ਹੁਣ ਸਬੰਧਤ ਅਧਿਕਾਰੀ ਨੂੰ ਅਦਾਲਤ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਰਹਿਣ ਦਾ ਹੁਕਮ ਦਿੱਤਾ ਗਿਆ।

Related posts

Breaking- ਅਰਪਿਤਾ ਮੁਖਰਜੀ ਦੇ ਘਰ ਰੇਡ ਦੌਰਾਨ ਕਰੋੜਾਂ ਦੀ ਨਕਦੀ ਬਰਾਮਦ

punjabdiary

ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਗੈਂਗਸਟਰਾਂ ਦੇ 264 ਠਿਕਾਣਿਆਂ ‘ਤੇ ਛਾਪੇਮਾਰੀ

punjabdiary

ਫਰੀਦਕੋਟ ਦੇ 12 ਸੈਕੰਡਰੀ ਸਕੂਲਾਂ 17.11 ਲੱਖ ਰੁਪਏ ਦੀ ਪ੍ਰਵਾਨਗੀ ਜਾਰੀ- ਵਿਧਾਇਕ ਸੇਖੋਂ

punjabdiary

Leave a Comment