Friday, September 18, 2026
Google search engine
Homeਅਪਰਾਧਮੁਹਾਲੀ ਗੋਲੀਬਾਰੀ ਮਾਮਲੇ ’ਚ ਲਾਰੈਂਸ ਗੈਂਗ ਨਾਲ ਜੁੜੇ 4 ਨੌਜਵਾਨ ਕਾਬੂ, ਇੱਕ...

ਮੁਹਾਲੀ ਗੋਲੀਬਾਰੀ ਮਾਮਲੇ ’ਚ ਲਾਰੈਂਸ ਗੈਂਗ ਨਾਲ ਜੁੜੇ 4 ਨੌਜਵਾਨ ਕਾਬੂ, ਇੱਕ ਦਾ ਪੁਲਿਸ ਅਧਿਕਾਰੀ ਦੇ ਪਰਿਵਾਰ ਨਾਲ ਸਬੰਧ

ਮੁਹਾਲੀ ਗੋਲੀਬਾਰੀ ਮਾਮਲੇ ’ਚ ਲਾਰੈਂਸ ਗੈਂਗ ਨਾਲ ਜੁੜੇ 4 ਨੌਜਵਾਨ ਕਾਬੂ, ਇੱਕ ਦਾ ਪੁਲਿਸ ਅਧਿਕਾਰੀ ਦੇ ਪਰਿਵਾਰ ਨਾਲ ਸਬੰਧ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਆਕਾਸ਼ਦੀਪ ਸਿੰਘ ਦਾ ਸਬੰਧ ਡੀਜੀਪੀ ਰੈਂਕ ਦੇ ਇੱਕ ਪੁਲਿਸ ਅਧਿਕਾਰੀ ਦੇ ਪਰਿਵਾਰ ਨਾਲ ਹੈ।

ਮੁਹਾਲੀ

ਮੁਹਾਲੀ ਵਿੱਚ ਕਾਰੋਬਾਰੀਆਂ ਅਤੇ ਇੱਕ ਫਿਲਮ ਪ੍ਰੋਡਿਊਸਰ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਕਥਿਤ ਤੌਰ ’ਤੇ ਜੁੜੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਆਕਾਸ਼ਦੀਪ ਸਿੰਘ ਦਾ ਸਬੰਧ ਡੀਜੀਪੀ ਰੈਂਕ ਦੇ ਇੱਕ ਪੁਲਿਸ ਅਧਿਕਾਰੀ ਦੇ ਪਰਿਵਾਰ ਨਾਲ ਹੈ।

ਪੁਲਿਸ ਮੁਤਾਬਕ ਆਕਾਸ਼ਦੀਪ, ਅਮਰੀਨ ਰਾਏ ਦਾ ਪੁੱਤਰ ਹੈ। ਅਮਰੀਨ ਰਾਏ ਇਸ ਸਾਲ ਮਾਰਚ ਵਿੱਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਚਿੰਨੀ ਕੁੱਬਾਹੇੜੀ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹੈ।

ਪੰਜ-ਪੰਜ ਕਰੋੜ ਦੀ ਫਿਰੌਤੀ ਲਈ ਆ ਰਹੀਆਂ ਸਨ ਕਾਲਾਂ

ਪੁਲਿਸ ਦੇ ਅਨੁਸਾਰ, ਜਿਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ, ਉਨ੍ਹਾਂ ਕੋਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਕਥਿਤ ਤੌਰ ’ਤੇ ਰਕਮ ਨਾ ਦੇਣ ’ਤੇ ਡਰ ਪੈਦਾ ਕਰਨ ਲਈ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੇ ਘਰਾਂ ’ਤੇ ਗੋਲੀਆਂ ਚਲਾਈਆਂ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ (23), ਵਾਸੀ ਸੈਕਟਰ 35-ਏ, ਚੰਡੀਗੜ੍ਹ; ਪ੍ਰਵੀਨ ਕੁਮਾਰ (23), ਵਾਸੀ ਪਿੰਡ ਲਹਿਰਾ ਸੋਢਾ, ਬਠਿੰਡਾ; ਜਸਮਨਦੀਪ ਸਿੰਘ (20), ਵਾਸੀ ਅੰਸਲ ਕਲੋਨੀ, ਖਰੜ ਅਤੇ ਦੁਸ਼ਾਂਤ ਸ਼ਰਮਾ (27), ਵਾਸੀ ਪਿੰਡ ਸ਼ੇਖਪੁਰਾ, ਯਮੁਨਾਨਗਰ ਵਜੋਂ ਹੋਈ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਪੰਜ ਪਿਸਤੌਲ, 12 ਕਾਰਤੂਸ ਅਤੇ ਇੱਕ ਐਸਯੂਵੀ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਰਿਕਾਰਡ ਮੁਤਾਬਕ ਦੁਸ਼ਾਂਤ ਸ਼ਰਮਾ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਪਹਿਲਾਂ ਵੀ ਹੁੜਦੁੰਗ ਨਾਲ ਸਬੰਧਤ ਮਾਮਲਾ ਦਰਜ ਹੈ।

4 ਸਤੰਬਰ ਨੂੰ ਪਹਿਲੀ ਵਾਰ ਬਣਾਇਆ ਗਿਆ ਸੀ ਨਿਸ਼ਾਨਾ

ਐਸਐਸਪੀ ਵਰੁਣ ਸ਼ਰਮਾ ਅਨੁਸਾਰ, 4 ਸਤੰਬਰ ਦੀ ਅੱਧੀ ਰਾਤ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮੁਹਾਲੀ ਦੇ ਫੇਜ਼-10 ਵਿੱਚ ਕਾਰੋਬਾਰੀ ਸੰਯਮ ਜੁਡੇਜਾ ਦੇ ਘਰ ’ਤੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਸੀ।

ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਪਹਿਲਾਂ ਲਾਰੈਂਸ ਗੈਂਗ ਨਾਲ ਜੁੜੇ ਅਤੇ ਵਿਦੇਸ਼ ਵਿੱਚ ਰਹਿ ਰਹੇ ਕੁਲਵੀਰ ਸਿੰਘ ਸਿੱਧੂ ਵੱਲੋਂ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਵਿੱਚ 5 ਸਤੰਬਰ ਨੂੰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਦੋ ਦਿਨ ਬਾਅਦ ਇੱਕ ਹੋਰ ਕਾਰੋਬਾਰੀ ਦੇ ਘਰ ਫਾਇਰਿੰਗ

7 ਸਤੰਬਰ ਨੂੰ ਫੇਜ਼-10 ਵਿੱਚ ਹੀ ਜੁਡੇਜਾ ਦੇ ਸਾਥੀ ਬਲਜੀਤ ਸਿੰਘ ਦੇ ਘਰ ’ਤੇ ਵੀ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਪੁਲਿਸ ਮੁਤਾਬਕ ਇਸ ਘਟਨਾ ਤੋਂ ਪਹਿਲਾਂ ਵੀ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਮਾਮਲੇ ਵਿੱਚ 12 ਸਤੰਬਰ ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਪਹਿਲਾਂ ਹੋਏ ਮੁਕਾਬਲਿਆਂ ਦੀ ਵੀ ਜਾਂਚ

ਮੁਹਾਲੀ ਪੁਲਿਸ ਨੇ ਇਨ੍ਹਾਂ ਘਟਨਾਵਾਂ ਦੀ ਜਾਣਕਾਰੀ ਹੁਣ ਜਨਤਕ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਤੱਕ ਪਹੁੰਚਣ ਤੋਂ ਪਹਿਲਾਂ ਦੋ ਮੁਕਾਬਲੇ ਵੀ ਹੋਏ ਸਨ। ਜਾਂਚ ਦੌਰਾਨ ਕੁਝ ਮਾਮਲਿਆਂ ਵਿੱਚ ਪੁਲਿਸ ਨੂੰ ਸ਼ੁਰੂਆਤੀ ਤੌਰ ’ਤੇ ਗਲਤ ਦਿਸ਼ਾ ਵਿੱਚ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

ਪੁਲਿਸ ਹੁਣ ਪਹਿਲਾਂ ਕਾਬੂ ਕੀਤੇ ਗਏ ਦੋ ਸ਼ੱਕੀਆਂ ਦੀ ਵੀ ਇਨ੍ਹਾਂ ਘਟਨਾਵਾਂ ਵਿੱਚ ਸੰਭਾਵਿਤ ਭੂਮਿਕਾ ਦੀ ਜਾਂਚ ਕਰ ਰਹੀ ਹੈ। ਇਨ੍ਹਾਂ ਵਿੱਚ ਗੁਰਦੀਤ ਸਿੰਘ, ਜਿਸ ਨੂੰ 10 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਮਨੀਸ਼, ਜਿਸ ਨੂੰ 13 ਸਤੰਬਰ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਸ਼ਾਮਲ ਹਨ।

ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਲੀਬਾਰੀ ਦੀਆਂ ਘਟਨਾਵਾਂ ਪਿੱਛੇ ਹੋਰ ਕੌਣ-ਕੌਣ ਲੋਕ ਸ਼ਾਮਲ ਹਨ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments