Wednesday, February 4, 2026
Google search engine
Homeਅਪਰਾਧਮੁਹਾਲੀ ਦੇ ਐਸਐਸਪੀ ਦਫ਼ਤਰ ਬਾਹਰ ਗੁਰਵਿੰਦਰ ਸਿੰਘ ਹੱਤਿਆ ਮਾਮਲੇ 'ਚ 2 ਆਰੋਪੀ...

ਮੁਹਾਲੀ ਦੇ ਐਸਐਸਪੀ ਦਫ਼ਤਰ ਬਾਹਰ ਗੁਰਵਿੰਦਰ ਸਿੰਘ ਹੱਤਿਆ ਮਾਮਲੇ ‘ਚ 2 ਆਰੋਪੀ ਗ੍ਰਿਫ਼ਤਾਰ , ਮੋਟਰਸਾਈਕਲ ਅਤੇ ਗੱਡੀ ਬਰਾਮਦ

ਮੁਹਾਲੀ ਦੇ ਐਸਐਸਪੀ ਦਫ਼ਤਰ ਬਾਹਰ ਗੁਰਵਿੰਦਰ ਸਿੰਘ ਹੱਤਿਆ ਮਾਮਲੇ ‘ਚ 2 ਆਰੋਪੀ ਗ੍ਰਿਫ਼ਤਾਰ , ਮੋਟਰਸਾਈਕਲ ਅਤੇ ਗੱਡੀ ਬਰਾਮਦ

ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਕੀਤੀ ਹੱਤਿਆ ਦੇ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਹੱਤਿਆ ਕਰਨ ਵਾਲੇ ਮੁਲਜ਼ਮਾਂ ਦੀ ਮਦਦ ਕਰਨ ਵਾਲੇ 2 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ ਪਿੰਡ ਟਹਿਣਾ ਜ਼ਿਲ੍ਹਾ ਫਰੀਦਕੋਟ ਅਤੇ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ ਵਜੋਂ ਹੋਈ ਹੈ। ਵਾਰਦਾਤ ‘ਚ ਵਰਤਿਆ ਗਿਆ ਮੋਟਰਸਾਈਕਲ ਅਤੇ ਗੱਡੀ ਬਰਾਮਦ ਕੀਤੀ ਗਈ

ਮੋਹਾਲੀ- ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਕੀਤੀ ਹੱਤਿਆ ਦੇ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਹੱਤਿਆ ਕਰਨ ਵਾਲੇ ਮੁਲਜ਼ਮਾਂ ਦੀ ਮਦਦ ਕਰਨ ਵਾਲੇ 2 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ ਪਿੰਡ ਟਹਿਣਾ ਜ਼ਿਲ੍ਹਾ ਫਰੀਦਕੋਟ ਅਤੇ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ ਵਜੋਂ ਹੋਈ ਹੈ। ਵਾਰਦਾਤ ‘ਚ ਵਰਤਿਆ ਗਿਆ ਮੋਟਰਸਾਈਕਲ ਅਤੇ ਗੱਡੀ ਬਰਾਮਦ ਕੀਤੀ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੋਹਾਲੀ ਦੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 28 ਜਨਵਰੀ ਨੂੰ ਗੁਰਵਿੰਦਰ ਸਿੰਘ ਮੋਹਾਲੀ ਅਦਾਲਤ ਵਿਖੇ ਆਪਣੀ ਤਾਰੀਖ਼ ਭੁਗਤਣ ਲਈ ਆਇਆ ਸੀ। ਅਦਾਲਤੀ ਕਾਰਵਾਈ ਤੋਂ ਬਾਅਦ ਜਦੋਂ ਉਹ ਕੋਰਟ ਕੰਪਲੈਕਸ ਦੇ ਬਾਹਰ ਸੜਕ ’ਤੇ ਮੌਜੂਦ ਸੀ ਤਾਂ ਅਣ-ਪਛਾਤੇ ਹਮਲਾਵਰਾਂ ਵਲੋਂ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਤ ਮੌਕੇ ਗੁਰਵਿੰਦਰ ਸਿੰਘ ਦੀ ਪਤਨੀ ਵੀ ਨਾਲ ਸੀ, ਜੋ ਕਿ ਬਚ ਗਈ ਸੀ।

ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਹੱਤਿਆ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੱਤਿਆ ਵਿਚ ਸ਼ਾਮਿਲ ਹੋਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਫਰੀਦਕੋਟ ਦੇ ਰਹਿਣ ਵਾਲੇ ਬਲਤੇਜ ਸਿੰਘ ਉਰਫ਼ ਬੰਟੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸਨੇ ਖੁਲਾਸਾ ਕੀਤਾ ਕਿ ਉਹ ਯੂਪੀ-ਰਜਿਸਟਰਡ ਹੌਂਡਾ ਇਮੇਜ ਕਾਰ ਦਾ ਡਰਾਈਵਰ ਸੀ ,ਜਿਸ ਵਿੱਚ ਆਰੋਪੀ ਭੱਜ ਗਏ ਸਨ। ਕਾਰ ਉਸਦੇ ਟਿਕਾਣੇ ਤੋਂ ਬਰਾਮਦ ਕੀਤੀ ਗਈ। ਹੋਰ ਜਾਂਚ ਤੋਂ ਪਤਾ ਲੱਗਾ ਕਿ ਮੰਗਤ ਸਿੰਘ ਉਰਫ਼ ਮੈਕਸ, ਜੋ ਕਿ ਜਲਾਲਾਬਾਦ ਦਾ ਰਹਿਣ ਵਾਲਾ ਹੈ, ਨੇ ਦੋਸ਼ੀਆਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ। ਉਸਨੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ ਕਾਰ ਮੁਹੱਈਆ ਕਰਵਾਈ ਸੀ।

(ਪੀਟੀਸੀ ਨਿਊਜ਼)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments