Image default
ਅਪਰਾਧ

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, BKI ਸੰਗਠਨ ਦੇ 4 ਮੈਂਬਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਹ.ਥਿਆਰ ਬਰਾਮਦ

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, BKI ਸੰਗਠਨ ਦੇ 4 ਮੈਂਬਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਹ.ਥਿਆਰ ਬਰਾਮਦ

 

 

 

Advertisement

 

ਮੋਹਾਲੀ, 28 ਅਕਤੂਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ. ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ।

DGP ਗੌਰਵ ਯਾਦਵ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਐਸ.ਏ.ਐਸ. ਨਗਰ ਪੁਲਿਸ ਦੇ CIA ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਲੋਕ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ।

ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।

Advertisement

Related posts

ਗੈਂਗਸਟਰਾਂ ਦੇ 2 ਨਜਦੀਕੀ ਸਾਥੀ 32 ਬੋਰ ਦੇ 3 ਪਿਸਟਲਾਂ ਸਣੇ ਕਾਬੂ

punjabdiary

ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ, ਕਾ.ਤਲ ਗੁਆਂਢਣ ਨੂੰ ਅਦਾਲਤ ਨੇ ਸੁਣਾਈ ਫਾਂ.ਸੀ ਦੀ ਸਜ਼ਾ

punjabdiary

ਬਰਗਾੜੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਦੀ ਅਰਜ਼ੀ ਰੱਦ, ਮੰਗੀ ਸੀ CBI ਦੀ ਕਲੋਜ਼ਰ ਰਿਪੋਰਟ

punjabdiary

Leave a Comment