ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਨੂੰ ਵਿਸ਼ੇਸ਼ ਅਪੀਲ, ਸਾਰੇ ਚੈਨਲਾਂ ‘ਤੇ ਸਿੱਧਾ ਪ੍ਰਸਾਰਣ ਕਰਨ ਦੀ ਅਪੀਲ
CM ਭਗਵੰਤ ਮਾਨ ਨੂੰ ਅਕਾਲ ਤਖ਼ਤ ਵਿਖੇ ਤਲਬ ਕੀਤਾ ਗਿਆ ਹੈ। CM ਮਾਨ ਨੇ ਐਕਸ ਉੱਤੇ ਲਿਖਿਆ ਹੈ ਕਿ 15 ਜਨਵਰੀ ਨੂੰ ਉਹ ਆਪਣਾ ਸਪੱਸ਼ਟੀਕਰਨ ਕਰਨ ਦੇਣ ਜ਼ਰੂਰ ਜਾਣਗੇ।

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਜੱਥੇਦਾਰ ਨੂੰ ਖਾਸ ਅਪੀਲ ਕਰਦੇ ਹੋਏ ਐਕਸ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। CM ਭਗਵੰਤ ਮਾਨ ਨੂੰ ਅਕਾਲ ਤਖ਼ਤ ਵਿਖੇ ਤਲਬ ਕੀਤਾ ਗਿਆ ਹੈ। CM ਮਾਨ ਨੇ ਐਕਸ ਉੱਤੇ ਲਿਖਿਆ ਹੈ ਕਿ 15 ਜਨਵਰੀ ਨੂੰ ਉਹ ਆਪਣਾ ਸਪੱਸ਼ਟੀਕਰਨ ਕਰਨ ਦੇਣ ਜ਼ਰੂਰ ਜਾਣਗੇ।
ਉਨ੍ਹਾਂ ਨੇ ਪੋਸਟ ‘ਚ ਲਿਖਿਆ- ”ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ”
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


