Monday, June 15, 2026
Google search engine
Homeਤਾਜ਼ਾ ਖਬਰਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਤੇ ‘ਖਾਲਸਾ ਪੰਥ ਵਿਰੋਧੀ’ ਕਰਾਰ,...

ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਤੇ ‘ਖਾਲਸਾ ਪੰਥ ਵਿਰੋਧੀ’ ਕਰਾਰ, ਪੜ੍ਹੋ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀ ਕਿਹਾ

ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਬੰਧਤ ਕੁਝ ਮਾਮਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਬੰਧਤ ਕੁਝ ਮਾਮਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਇਕੱਤਰਤਾ ਦੌਰਾਨ ਮਤਾ ਪਾਸ ਕਰਕੇ ਉਨ੍ਹਾਂ ਸਾਰੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਨ੍ਹਾਂ ਨੇ ਇਸ ਕਾਨੂੰਨ ਦੇ ਹੱਕ ਵਿੱਚ ਆਪਣੇ ਦਸਤਖ਼ਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੁਮਾਇੰਦਿਆਂ ਨੂੰ ਪੰਥ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨਾ ਪਵੇਗਾ।

ਉਨ੍ਹਾਂ ਦੱਸਿਆ ਕਿ ਇਕੱਤਰਤਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਿਆਂ ਦੀਆਂ ਗੋਲਕਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ‘ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਜਥੇਦਾਰ ਨੇ ਕਿਹਾ ਕਿ ਗੁਰੂ ਘਰਾਂ ਦੀ ਮਰਿਆਦਾ ਅਤੇ ਸਤਿਕਾਰ ਸਿੱਖ ਕੌਮ ਲਈ ਸਰਵਉੱਚ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ।

ਉਨ੍ਹਾਂ ਇੱਕ ਕਥਿਤ ਵਿਵਾਦਤ ਵੀਡੀਓ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਇਸ ਨੂੰ ਏਆਈ (AI) ਰਾਹੀਂ ਤਿਆਰ ਕੀਤੀ ਗਈ ਵੀਡੀਓ ਦੱਸਿਆ ਗਿਆ ਸੀ। ਜਥੇਦਾਰ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 27 ਜਨਵਰੀ ਨੂੰ ਇਸ ਸਬੰਧੀ ਲਿਖਤੀ ਰੂਪ ਵਿੱਚ ਜਾਣਕਾਰੀ ਅਤੇ ਮਾਨਤਾ ਪ੍ਰਾਪਤ ਫੋਰੈਂਸਿਕ ਲੈਬਾਂ ਦੇ ਵੇਰਵੇ ਮੰਗੇ ਗਏ ਸਨ, ਪਰ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ।

ਜਥੇਦਾਰ ਗੜਗੱਜ ਨੇ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਪੱਧਰ ‘ਤੇ ਇਸ ਵੀਡੀਓ ਦੀ ਜਾਂਚ ਕਰਵਾਈ ਅਤੇ ਰਿਪੋਰਟ ਵਿੱਚ ਇਹ ਸਾਹਮਣੇ ਆਇਆ ਕਿ ਵੀਡੀਓ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਹੀਂ ਹੋਈ ਅਤੇ ਨਾ ਹੀ ਇਸ ਵਿੱਚ ਏਆਈ ਤਕਨੀਕ ਦੀ ਵਰਤੋਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਇਸ ਪੂਰੇ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਰਾਏ ਬਣਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਜਾਣਕਾਰੀ ਦਿੱਤੀ ਗਈ। ਇਸ ਆਧਾਰ ‘ਤੇ ਇਕੱਤਰਤਾ ਨੇ ਮਤਾ ਪਾਸ ਕਰਕੇ ਮੁੱਖ ਮੰਤਰੀ ਨੂੰ “ਗੁਰੂ ਦੋਖੀ” ਅਤੇ “ਖਾਲਸਾ ਪੰਥ ਵਿਰੋਧੀ” ਕਰਾਰ ਦਿੱਤਾ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਜਥੇਦਾਰ ਗੜਗੱਜ ਨੇ ਅੰਤ ਵਿੱਚ ਕਿਹਾ ਕਿ ਸਿੱਖ ਪੰਥ ਨਾਲ ਜੁੜੇ ਮਸਲਿਆਂ ਵਿੱਚ ਪੰਥਕ ਮਰਿਆਦਾ ਅਤੇ ਧਾਰਮਿਕ ਸੰਸਥਾਵਾਂ ਦੀ ਸਰਬਉੱਚਤਾ ਨੂੰ ਕਾਇਮ ਰੱਖਣਾ ਹਰ ਸਿੱਖ ਦਾ ਫ਼ਰਜ਼ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments