ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ, ਫਸਲਾਂ ਲਈ ਦੁੱਗਣੇ ਮੁਆਵਜ਼ੇ ਦਾ ਕੀਤਾ ਐਲਾਨ
ਸੰਗਰੂਰ, 13 ਜੁਲਾਈ (ਪੰਜਾਬੀ ਜਾਗਰਣ)- ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਸਮੇਤ ਕਈ ਇਲਾਕਿਆਂ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਕਾਫੀ ਨੁਕਸਾਨ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਸੰਗਰੂਰ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਕੇਂਦਰ ਤੋਂ ਕੋਈ ਵਿਸ਼ੇਸ਼ ਪੈਕੇਜ ਨਹੀਂ ਮਿਲਿਆ
ਸੀਐਮ ਮਾਨ ਨੇ ਕਿਹਾ ਕਿ ਉਹ ਫਸਲਾਂ ਦਾ ਦੁੱਗਣਾ ਮੁਆਵਜ਼ਾ ਦੇਣ ਲਈ ਵੀ ਤਿਆਰ ਹਨ, ਪਰ ਇਸ ਹੜ੍ਹ ਵਿੱਚ ਕਿਸੇ ਦੀ ਜਾਨ ਨਹੀਂ ਜਾਣੀ ਚਾਹੀਦੀ, ਕਿਉਂਕਿ ਜ਼ਿੰਦਗੀ ਅਨਮੋਲ ਹੈ, ਜਿਸ ਦਾ ਭੁਗਤਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਹੜ੍ਹਾਂ ਦੇ ਮੱਦੇਨਜ਼ਰ ਅਜੇ ਤਕ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਹੈ। ਨਾ ਹੀ ਉਨ੍ਹਾਂ ਵੱਲੋਂ ਕੇਂਦਰ ਤੋਂ ਕੋਈ ਮਦਦ ਮੰਗੀ ਗਈ ਹੈ। ਇਸ ਆਫ਼ਤ ਨਾਲ ਨਜਿੱਠਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿੰਨਾ ਨੁਕਸਾਨ ਹੋਇਆ ਹੈ ਤੇ ਉਦੋਂ ਹੀ ਅਸੀਂ ਕੇਂਦਰ ਤੋਂ ਮੰਗ ਕਰਨਗੇ।
‘ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਖੁਦ ਕਰੇਗਾ’
ਸੀਐਮ ਨੇ ਕਿਹਾ ਕਿ ਉਹ ਕੇਂਦਰ ਤੋਂ ਭੀਖ ਨਹੀਂ ਮੰਗਣਗੇ, ਜੇਕਰ ਕੇਂਦਰ ਫੰਡ ਨਹੀਂ ਦਿੰਦਾ ਤਾਂ ਪੰਜਾਬ ਸਰਕਾਰ ਖੁਦ ਇਸ ਤਬਾਹੀ ਦੀ ਭਰਪਾਈ ਕਰੇਗੀ। ਕੇਂਦਰ ਨੇ 10 ਜੁਲਾਈ ਨੂੰ 218 ਕਰੋੜ ਰੁਪਏ ਜਾਰੀ ਕੀਤੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਤੇ ਇਕ-ਇਕ ਇੰਚ ਜਾਣਕਾਰੀ ਲੈ ਰਹੇ ਹਨ। ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਦੇ ਪੀੜਤਾਂ ਦੀ ਮਦਦ ਲਈ ਹਰ ਸੰਭਵ ਯਤਨ ਕਰ ਰਹੀ ਹੈ।