Wednesday, March 11, 2026
Google search engine
Homeਤਾਜ਼ਾ ਖਬਰਮੁੱਖ ਮੰਤਰੀ ਮਾਨ ਦੇ ਜ਼ਿਲ੍ਹੇ ਸਮੇਤ ਪੰਜਾਬ ਭਰ ਦੇ ਅਧਿਆਪਕ ਆਪਣੀਆਂ ਤਨਖਾਹਾਂ...

ਮੁੱਖ ਮੰਤਰੀ ਮਾਨ ਦੇ ਜ਼ਿਲ੍ਹੇ ਸਮੇਤ ਪੰਜਾਬ ਭਰ ਦੇ ਅਧਿਆਪਕ ਆਪਣੀਆਂ ਤਨਖਾਹਾਂ ਨੂੰ ਤਰਸੇ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਚੰਡੀਗੜ੍ਹ- ਮਾਰਚ ਮਹੀਨੇ ਦੇ ਅੱਠ ਦਿਨ ਬੀਤ ਜਾਣ ਦੇ ਬਾਵਜੂਦ ਵੀ ਆਪ ਦੀ ਸਰਕਾਰ ਬਹੁਤੇ ਜਿਲਿਆਂ ਵਿੱਚ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਨਹੀਂ ਦੇ ਸਕੀ ਅਤੇ ਹਾਲੇ ਵੀ ਤਨਖਾਹ ਮਿਲਣ ਦੀ ਕੋਈ ਸੰਭਾਵਨਾ ਨਹੀਂ। ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਿੰਘ ਸੱਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ, ਪ੍ਰੈੱਸ ਸਕੱਤਰ ਕਰਨੈਲ ਫਿਲੌਰ ਅਤੇ ਸੂਬਾਈ ਆਗੂ ਦੇਵੀ ਦਿਆਲ ਸਤਵੰਤ ਸਿੰਘ ਆਲਮਪੁਰ, ਐਲੀਮੈਂਟਰੀ ਟੀਚਰਜ ਯੂਨੀਅਨ ਦੇ ਅਵਤਾਰ ਸਿੰਘ ਭਲਵਾਨ ਅਤੇ ਜੋਤਿੰਦਰ ਜੋਤੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਜਿਲੇ ਸੰਗਰੂਰ ਅਤੇ ਬਾਕੀ ਸਾਰੇ ਜਿਲ੍ਹਿਆਂ ਵਿੱਚ ਨਾ ਤਾਂ ਪ੍ਰਾਇਮਰੀ ਵਰਗ ਅਤੇ ਨਾ ਹੀ ਸੈਕੰਡਰੀ ਵਰਗ ਦੇ ਕਿਸੇ ਅਧਿਆਪਕ ਨੂੰ ਹੁਣ ਤੱਕ ਤਨਖਾਹ ਨਸੀਬ ਹੋਈ ਹੈ।

ਅਧਿਆਪਕਾਂ ਨੂੰ ਆਪਣੇ ਮਹੀਨਾਵਾਰ ਲੋੜਾਂ ਪੂਰੀਆਂ ਕਰਨ ਦੀਆਂ ਚਿੰਤਾਵਾਂ ਵਧ ਰਹੀਆਂ ਹਨ। ਕੁਝ ਅਧਿਆਪਕ ਜਿਨਾਂ ਨੇ ਕਰਜ਼ਾ ਲਿਆ ਹੋਇਆ ਹੈ ਉਹਨਾਂ ਨੂੰ ਕਿਸਤਾਂ ਟੁੱਟਣ ਦਾ ਖਤਰਾ ਹੈ। ਆਗੂਆਂ ਨੇ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਇਸ ਇਸ਼ਤਿਹਾਰਬਾਜ਼ੀ ਅਤੇ ਫੋਕੇ ਦਿਖਾਵੇ ਕਰਨ ਵਾਲੀ ਸਰਕਾਰ ਨੂੰ ਸਮੇਂ ਸਿਰ ਮੁਲਾਜ਼ਮਾਂ ਦੀਆਂ ਤਨਖਾਹਾਂ ਪ੍ਰਬੰਧ ਕਰਨ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਜਲਦੀ ਬਜਟ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਜਲਦੀ ਤਨਖਾਹਾਂ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਅਧਿਆਪਕਾਂ ਨੂੰ ਮਜਬੂਰਨ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments