Image default
About us

ਮੁੱਦਕੀ ਅਤੇ ਪਿੱਪਲੀ ਲਿੰਕ ਡ੍ਰੇਨ ਸਫਾਈ ਲਈ 35.95 ਲੱਖ ਰੁਪਏ ਦੀ ਰਾਸ਼ੀ ਜਾਰੀ-ਵਿਧਾਇਕ ਸੇਖੋਂ

ਮੁੱਦਕੀ ਅਤੇ ਪਿੱਪਲੀ ਲਿੰਕ ਡ੍ਰੇਨ ਸਫਾਈ ਲਈ 35.95 ਲੱਖ ਰੁਪਏ ਦੀ ਰਾਸ਼ੀ ਜਾਰੀ-ਵਿਧਾਇਕ ਸੇਖੋਂ

ਫ਼ਰੀਦਕੋਟ, 4 ਮਈ (ਪੰਜਾਬ ਡਾਇਰੀ)- ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰਸਾਤੀ ਸੀਜਨ ਨੂੰ ਮੁੱਖ ਰੱਖਦੇ ਹੋਏ ਆਰੰਭੀ ਡ੍ਰੇਨਾਂ ਦੀ ਸਫਾਈ ਮੁਹਿੰਮ ਤਹਿਤ ਫ਼ਰੀਦਕੋਟ ਹਲਕੇ ਵਿੱਚ ਪੈਂਦੀ ਮੁੱਦਕੀ ਲਿੰਕ ਡ੍ਰੇਨ ਅਤੇ ਪਿੱਪਲੀ ਲਿੰਕ ਡ੍ਰੇਨ ਦੀ ਸਫਾਈ ਲਈ 35.95 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਜਿਸ ਨੂੰ ਮੁੱਖ ਰੱਖਦੇ ਹੋਏ ਡ੍ਰੇਨਏਜ ਡਵੀਜਨ ਫਰੀਦਕੋਟ ਵੱਲੋਂ ਇਸ ਕੰਮ ਦੇ ਟੈਂਡਰ ਲਗਾ ਵੀ ਦਿੱਤੇ ਗਏ ਹਨ। ਟੈਂਡਰ ਮੰਨਜੂਰ ਹੋਣ ਤੋਂ ਕੰਮ ਖਤਮ ਹੋਣ ਲਈ 40 ਦਿਨ ਦਾ ਸਮਾਂ ਮਿੱਥਿਆ ਗਿਆ ਹੈ। ਜਲਦੀ ਹੀ ਇੰਨਾਂ ਡ੍ਰੇਨਾਂ ਦੀ ਸਫਾਈ ਵਿਭਾਗ ਵੱਲੋਂ ਕਰਵਾ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪਿੰਡ ਕਾਨਿਆਂਵਾਲੀ ਦੀ ਗਲੀਆਂ ਦੀ ਉਸਾਰੀ ਲਈ 1.55 ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੇ ਗਏ ਹਨ। ਜਿਸ ਦੇ ਟੈਂਡਰ ਲਗਾਏ ਜਾ ਚੁੱਕੇ ਹਨ। ਜਲਦੀ ਹੀ ਇਹ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

Related posts

ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

punjabdiary

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ: ਰਾਜੀਵ ਸੂਦ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਕੀਤਾ ਅਚਨਚੇਤ ਨਿਰੀਖਣ

punjabdiary

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

punjabdiary

Leave a Comment