Image default
ਅਪਰਾਧ

ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਸਚਿਨ ਬਿਸ਼ਨੋਈ ਲਿਆਂਦਾ ਜਾਵੇਗਾ ਭਾਰਤ

ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਸਚਿਨ ਬਿਸ਼ਨੋਈ ਲਿਆਂਦਾ ਜਾਵੇਗਾ ਭਾਰਤ

 

 

ਚੰਡੀਗੜ੍ਹ, 31 ਜੁਲਾਈ (ਨਿਊਜ 18)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਵਿੱਚੋਂ ਇੱਕ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਇੱਕ ਟੀਮ ਅਜ਼ਰਬਾਈਜਾਨ ਭੇਜੀ ਗਈ ਹੈ। ਸਚਿਨ ਬਿਸ਼ਨੋਈ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਤੀਜਾ ਹੈ। ਉਹ ਪਿਛਲੇ ਸਾਲ ਮਈ ‘ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਇਸ ਇਸਤੇਮਾਲ ਕਰਕੇ ਦੇਸ਼ ਤੋਂ ਭੱਜ ਗਿਆ ਸੀ।
ਜਾਣਕਾਰੀ ਮੁਤਾਬਕ ਸੁਰੱਖਿਆ ਏਜੰਸੀਆਂ ਅਗਲੇ 2 ਦਿਨਾਂ ‘ਚ ਅਜ਼ਰਬਾਈਜਾਨ ਤੋਂ ਸਚਿਨ ਬਿਸ਼ਨੋਈ ਦੀ ਹਵਾਲਗੀ ਤੋਂ ਬਾਅਦ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਜਾਣਗੀਆਂ। ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ। ਉਸ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਯੋਜਨਾ ਬਣਾਈ ਸੀ। ਉਹ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ। ਸਚਿਨ ਬਿਸ਼ਨੋਈ ਦੀ ਹਵਾਲਗੀ ‘ਤੇ ਸੁਰੱਖਿਆ ਏਜੰਸੀਆਂ ਨਜ਼ਰ ਰੱਖ ਰਹੀਆਂ ਹਨ। ਸਚਿਨ ਦੇ ਭਾਰਤ ਆਉਂਦੇ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।
ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ। ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੇਂਸ ਬਿਸ਼ਨੋਈ ਦਾ ਬੇਹੱਦ ਕਰੀਬੀ ਗੈਂਗਸਟਰ ਸਚਿਨ ਬਿਸ਼ਨੋਈ ਕਤਲ ਤੋਂ ਪਹਿਲਾਂ 21 ਅਪ੍ਰੈਲ 2022 ਤੱਕ ਭਾਰਤ ਵਿੱਚ ਸੀ।
ਇਸ ਤੋਂ ਬਾਅਦ ਉਹ ਫਰਜ਼ੀ ਨਾਂ ‘ਤੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਭੱਜ ਗਿਆ। ਸਚਿਨ ਬਿਸ਼ਨੋਈ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਬਿਸ਼ਨੋਈ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ।

Advertisement

Related posts

Big News- ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ 5 ਸਾਲਾਂ ‘ਚ ਕਿੰਨੇ ਰੁਪਏ ਦੀ ਕੀਤੀ ਜਬਰੀ ਵਸੂਲੀ

punjabdiary

Mahadev APP ਸੱਟੇਬਾਜ਼ੀ ਮਾਮਲੇ ‘ਚ ED ਦੀ ਵੱਡੀ ਕਾਰਵਾਈ, 417 ਕਰੋੜ ਦੀ ਜਾਇਦਾਦ ਕੀਤੀ ਜ਼ਬਤ

punjabdiary

ਵੱਡੀ ਖ਼ਬਰ – ਪੁਲਿਸ ਨੇ ਬੱਚੇ ਨੂੰ ਹਿਰਾਸਤ ਵਿਚ ਲਿਆ, ਉਸ ਕੋਲੋਂ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ 15 ਕਿਲੋ ਹੈਰੋਇਨ ਮਿਲੀ, ਪੜ੍ਹੋ ਖ਼ਬਰ

punjabdiary

Leave a Comment