Image default
About us

ਮੂੰਹ ਢੱਕ ਕੇ ਚੱਲਣ ‘ਤੇ ਰੋਕ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ

ਮੂੰਹ ਢੱਕ ਕੇ ਚੱਲਣ ‘ਤੇ ਰੋਕ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ

 

 

 

Advertisement

 

ਫਿਰੋਜ਼ਪੁਰ, 11 ਅਕਤੂਬਰ (ਰੋਜਾਨਾ ਸਪੋਕਸਮੈਨ)- ਜ਼ਿਲ੍ਹਾ ਮੈਜਿਸਟਰੇਟ ਫਿਰੋਜਪੁਰ ਰਾਜੇਸ਼ ਧੀਮਾਨ ਆਈ.ਏ.ਐਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਹੀਕਲ ਡਰਾਈਵ ਕਰਦੇ ਸਮੇਂ ਅਤੇ ਸੜਕ ਤੇ ਪੈਦਲ ਚਲਦੇ ਸਮੇਂ ਚਿਹਰਾ ਢੱਕ ਕੇ ਚੱਲਣ ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਮ ਲੋਕ ਵਹੀਕਲ ਚਲਾਉਂਦੇ ਸਮੇਂ ਜਾਂ ਪੈਦਲ ਚਲਦੇ ਸਮੇਂ ਆਪਣਾ ਮੂੰਹ ਕੱਪੜੇ ਨਾਲ ਬੰਨ੍ਹ ਲੈਂਦੇ ਹਨ, ਜਿਸ ਕਰਕੇ ਉਹਨਾਂ ਦੀ ਪਹਿਚਾਣ ਕਰਨ ਵਿਚ ਮੁਸ਼ਕਿਲ ਹੋ ਜਾਂਦੀ ਹੈ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਚਿਹਰਾ ਢੱਕਣ ਨਾਲ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਸੰਗੀਨ ਵਾਰਦਾਤ ਨੂੰ ਅੰਜ਼ਾਮ ਦੇ ਕੇ ਪੁਲਿਸ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਇਸ ਪ੍ਰਕਰਿਆ ਨੂੰ ਰੋਕਣ ਲਈ ਜਨਤਕ ਹਿੱਤ ਵਿਚ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵਹੀਕਲ ਚਲਾਉਣ ਅਤੇ ਮੂੰਹ ਢੱਕ ਕੇ ਪੈਦਲ ਚੱਲਣ ਤੇ ਉਕਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

Advertisement

ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਐਲਰਜੀ ਦੀ ਵਜਾਹ ਕਾਰਨ ਮੈਡੀਕਲ ਸੁਪਰ ਵਿਜਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੇਗੀ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।

Related posts

Breaking- 19 ਤੋਂ 25 ਦਸੰਬਰ ਤੱਕ ਮਨਾਇਆ ਜਾਵੇਗਾ ਗੁੱਡ ਗਵਰਨੈਂਸ ਵੀਕ-ਡਿਪਟੀ ਕਮਿਸ਼ਨਰ

punjabdiary

ਮੀਤ ਹੇਅਰ ਤੇ ਹਰਜੋਤ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

punjabdiary

ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈਕੋਰਟ ‘ਚ ਹੋਈ ਸੁਣਵਾਈ, ਹਾਈਕੋਰਟ ਨੇ ਮੋਰਚੇ ਨੂੰ 15 ਦਿਨ ਦਾ ਦਿੱਤਾ ਸਮਾਂ

punjabdiary

Leave a Comment