Image default
About us

ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ

ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ

 

 

 

Advertisement

– ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਮੁਆਫ਼ੀ ਚਾਹੁੰਦਾ ਹਾਂ*
ਫਰੀਦਕੋਟ, 16 ਅਕਤੂਬਰ (ਪੰਜਾਬ ਡਾਇਰੀ)- ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਹਰ ਕਿਸੇ ਲਈ ਨਹੀਂ ਸਗੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕੀਤੀ ਹੈ।

ਅੱਜ ਇੱਥੇ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਇੱਕ ਸੱਭਿਅਕ ਸਮਾਜ ਵਿੱਚ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਿਤਾਵਨੀ ਦਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਤੋਂ ਸਿਵਾਏ ਹੋਰ ਕੋਈ ਵੀ ਉਦੇਸ਼ ਨਹੀਂ ਸੀ।

ਸਪੀਕਰ ਨੇ ਕਿਹਾ ਕਿ ਕੁਝ ਸਵਾਰਥੀ ਲੋਕ ਉਹਨਾਂ ਦੇ ਬਿਆਨਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਸਿਰਫ਼ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਵਾਲਿਆਂ ਲਈ ਸੀ। ਉਨ੍ਹਾਂ ਕਿਹਾ ਕਿ ਉਹਨਾਂ ਨੇ ਇਹਨਾਂ ਸਖ਼ਤ ਸ਼ਬਦਾਂ ਦੀ ਵਰਤੋਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੀਤੀ ਹੈ ਅਤੇ ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਚਾਹੁੰਦੇ ਹਨ।

Advertisement

Related posts

ਮੁੱਖ ਮੰਤਰੀ ਨੇ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

punjabdiary

Breaking- ਵੱਡੀ ਖ਼ਬਰ – ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ, ਉਨ੍ਹਾਂ ਨੂੰ ਸਵਾਲ ਕਰਨ ਦਾ ਹੱਕ ਪੰਜਾਬ ਦੇ ਲੋਕਾਂ ਨੇ ਨਹੀਂ ਦਿੱਤਾ – ਸੀਐਮ ਭਗਵੰਤ ਮਾਨ

punjabdiary

Breaking- ਵੱਡੀ ਖ਼ਬਰ – ਪੁਲਿਸ ਨੇ ਆਪ ਦੇ ਆਗੂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ, ਗੈਂਗਸਟਰਾਂ ਨਾਲ ਦੱਸੇ ਜਾ ਰਹੇ ਹਨ ਸੰਬੰਧ

punjabdiary

Leave a Comment