ਮੈਂਬਰ ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਵੱਲੋਂ ਫਰੀਦਕੋਟ ਦਾ ਦੌਰਾ
ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮਿੱਡ-ਡੇ-ਮੀਲ, ਆਂਗਣਵਾੜੀ ਅਤੇ ਰਾਸ਼ਨ ਡਿਪੂਆਂ ਤੇ ਸਕੂਲਾਂ ਆਦਿ ਦੀ ਕੀਤੀ ਚੈਕਿੰਗ
ਫਰੀਦਕੋਟ, 28 ਮਾਰਚ (ਗੁਰਮੀਤ ਸਿੰਘ ਬਰਾੜ) ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਦੀ ਪ੍ਰਧਾਨਗੀ ਹੇਠ ਦਫਤਰ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫਰੀਦਕੋਟ ਵਿੱਚ ਅਨਾਜ ਦੀ ਵੰਡ ਦੇ ਕੰਮਕਾਜ, ਮਿੱਡ ਡੇ ਮੀਲ, ਆਂਗਣਵਾੜੀ ਸਕੀਮਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਕੀਤਾ ਗਿਆ। ਉਨ੍ਹਾਂ ਆਦੇਸ਼ ਦਿੱਤਾ ਕਿ ਡਿਪੂਆਂ ਵਿੱਚ ਮਿਲ ਰਹੇ ਰਾਸ਼ਨ, ਸਕੂਲਾਂ ਵਿੱਚ ਲਾਭਪਾਤਰੀਆਂ ਨੂੰ ਮਿਡ-ਡੇ-ਮੀਲ ਅਤੇ ਆਂਗਣਵਾੜੀ ਕੇਂਦਰ ਵਿੱਚ ਦਿੱਤੇ ਜਾ ਰਹੇ ਲਾਭਾਂ ਸਬੰਧੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੰਡ ਕੀਤੀ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਂਗਣਵਾੜੀ ਸੈਂਟਰਾ, ਸਕੂਲਾਂ ਰਾਹੀਂ ਪ੍ਰਦਾਨ ਕੀਤੇ ਜਾਂਦੇ ਰਾਸ਼ਨ,ਅਨਾਜ ਖਾਣੇ ਸਬੰਧੀ ਕਿਸੇ ਪ੍ਰਕਾਰ ਦੀ ਸ਼ਿਕਾਇਤ/ਸੁਝਾਅ ਲਈ ਨਿਰਾਧਤ ਪ੍ਰੋਫਾਰਮੇ ਵਿੱਚ ਬੋਰਡ ਬਣਾ ਕੇ ਲਗਾਏ ਜਾਣ। ਇਸ ਉਪਰੰਤ ਉਨ੍ਹਾਂ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਜਾ ਕੇ ਸਰਕਾਰੀ ਪ੍ਰਾਇਮਰੀ ਸਕੂਲ ਮਹੁੱਲਾ ਖੋਖਰਾ, ਹਰਿੰਦਰਾ ਪ੍ਰਾਇਮਰੀ ਸਕੂਲ ਕੰਮੇਆਣਾ ਚੌਕ, ਪੱਕਾ ਕੋਠੇ ਅਤੇ ਸਰਕਾਰੀ ਰਾਸ਼ਨ ਡਿਪੂ ਮਹੁੱਲਾ ਜਾਨੀਆਂ ਫਰੀਦਕੋਟ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਦਿੱਤੇ ਜਾਂਦੇ ਮਿਡ-ਡੇ-ਮੀਲ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਫਾਈ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਰਾਸ਼ਨ ਦੇ ਡਿਪੂ ਵਿੱਚ ਜਾ ਕੇ ਲਾਭਪਾਤਰੀਆਂ ਨਾਲ ਗੱਲ ਕੀਤੀ ਅਤੇ ਕਣਕ ਦੇ ਬੈਗਾਂ ਨੂੰ ਕੰਡੇ ਤੇਂ ਤੋਲ ਕੇ ਭਾਰ ਚੈਕ ਕੀਤਾ ਗਿਆ ਜੋ ਕਿ ਸਹੀ ਪਾਇਆ ਗਿਆ। ਇਸ ਦੌਰੇ ਸਮੇਂ ਉਨ੍ਹਾਂ ਦੇ ਨਾਲ ਸ਼੍ਰੀ ਰਸਾਲ ਸਿੰਘ, ਉਪ ਮੁੱਖ ਕਾਰਜਕਾਰੀ ਅਫਸਰ, ਜ਼ਿਲ੍ਹਾ ਪ੍ਰੀਸ਼ਦ, ਫਰੀਦਕੋਟ, ਸ਼੍ਰੀ ਕਰਨ ਬਰਾੜ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਸ਼੍ਰੀ ਗੁਰਚਰਨ ਪਾਲ ਸਿੰਘ ਏ.ਐਫ.ਐਸ.ਓ., ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿ:) ਪਵਨ ਕੁਮਾਰ, ਫਰੀਦਕੋਟ ਹਾਜ਼ਰ ਸਨ।