Image default
ਤਾਜਾ ਖਬਰਾਂ

ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਜਾਰੀ

ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਜਾਰੀ
ਮੁਫ਼ਤ ਰੈਜ਼ੀਡੈਂਸ਼ੀਅਲ ਸਿੱਖਿਆ ਅਤੇ ਚੰਗੇ ਨਤੀਜਿਆਂ ਲਈ ਵਿਦਿਆਰਥੀ ਲਾਭ ਉਠਾਉਣ
ਮੋਹਾਲੀ 23 ਮਾਰਚ (ਅੰਗਰੇਜ ਸਿੰਘ ਵਿੱਕੀ)ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਤਿਭਾਸ਼ਾਲੀ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਰੈਜ਼ੀਡੈਂਸ਼ੀਅਲ ਅਤੇ ਮਿਆਰੀ ਸਿੱਖਿਆ ਦੇਣ ਲਈ ਸੋਸਾਇਟੀ ਫ਼ਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਮੈਰੀਟੋਰੀਅਸ ਸਕੂਲ ਖੋਲ੍ਹੇ ਹੋਏ ਹਨ। ਇਹਨਾਂ ਸਕੂਲਾਂ ਵਿੱਚ ਦਾਖਲਿਆਂ ਲਈ ਰਜਿਸ਼ਟ੍ਰੇਸ਼ਨ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਿੰਦਰ ਸਿੰਘ ਸਰਕਾਰੀਆ ਪ੍ਰੋਜੈਕਟ ਡਾਇਰੈਕਟਰ ਮੈਰੀਟੋਰੀਅਸ ਸੁਸਾਇਟੀ ਪੰਜਾਬ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ ਅੰਮ੍ਰਿਤਸਰ, ਮੋਹਾਲੀ, ਪਟਿਆਲਾ, ਸੰਗਰੂਰ, ਬਠਿੰਡਾ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਤਲਵਾੜਾ (ਹੁਸ਼ਿਆਰਪੁਰ), ਫਿਰੋਜ਼ਪੁਰ ਵਿਖੇ ਮੈਰੀਟੋਰੀਅਸ ਸਕੂਲ ਚਲ ਰਹੇ ਹਨ ਜਿਹਨਾਂ ਵਿੱਚ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਸਟਰੀਮ ਦੀਆਂ ਗਿਆਰਵੀਂ ਵਿੱਚ 4600 ਅਤੇ ਬਾਰ੍ਹਵੀਂ ਵਿੱਚ 4600 ਦਾਖਲਿਆਂ ਲਈ ਸੀਟਾਂ ਰੱਖੀਆਂ ਗਈਆਂ ਹਨ। ਇਸ ਤੋਂ ਇਲਾਵਾ ਮੈਰੀਟੋਰੀਅਸ ਸਕੂਲ ਤਲਵਾੜਾ (ਹੁਸ਼ਿਆਰਪੁਰ) ਵਿਖੇ ਨੌਵੀਂ ਅਤੇ ਦਸਵੀਂ ਦੀਆਂ ਜਮਾਤਾਂ ਲਈ ਵੀ 50-50 ਸੀਟਾਂ ਰੱਖੀਆਂ ਹੋਈਆਂ ਹਨ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਸਕੂਲਾਂ ਵਿੱਚ ਸਿਰਫ਼ ਪੰਜਾਬ ਦੇ ਸਰਕਾਰੀ ਸਕੂਲਾਂ ਦੇ, ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਏਡਿਡ ਸਕੂਲਾਂ, ਦਸ਼ਮੇਸ਼ ਅਤੇ ਆਦਰਸ਼ ਸਕੂਲਾਂ ਦੇ ਵਿਦਿਆਰਥੀ ਦਾਖਲਿਆਂ ਲਈ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ। ਇਸਤੋਂ ਇਲਾਵਾ ਉਹਨਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਜਿਹੜੇ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫ਼ੀਲੀਏਟਿਡ ਹਨ, ਲਈ ਵੀ 10 ਫ਼ੀਸਦੀ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਇਹ ਦਾਖ਼ਲਾ ਰਜਿਸਟ੍ਰੇਸ਼ਨ 22 ਫਰਵਰੀ ਤੋਂ ਸ਼ੁਰੂ ਹੋਈ ਹੈ ਜਿਸ ਦੀ ਅੰਤਿਮ ਮਿਤੀ 31 ਮਾਰਚ 2022 ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਨੋਜ ਕੁਮਾਰ ਸਹਾਇਕ ਪ੍ਰੋਜੈਕਟ ਡਾਇਰੈਕਟਰ ਮੈਰੀਟੋਰੀਅਸ ਸੁਸਾਇਟੀ ਨੇ ਦੱਸਿਆ ਕਿ ਸਮੂਹ ਮੈਰੀਟੋਰੀਅਸ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਮਾਰਟ ਕਲਾਸਰੂਮ ਹਨ ਜਿਨ੍ਹਾਂ ਵਿੱਚ ਪ੍ਰੋਜੈਕਟਰਾਂ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ। ਵਿਦਿਆਰਥੀਆਂ ਨੂੰ ਵਿਸ਼ਿਆਂ ਦੇ ਵੱਖ-ਵੱਖ ਕੰਸੈਪਟ ਸਮਝਾਉਣ ਲਈ ਈ-ਕੰਟੈਟ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਇਸਤੋਂ ਇਲਾਵਾ ਸਾਇੰਸ ਵਿਸ਼ੇ ਦੀਆਂ ਬਹੁਤ ਹੀ ਮਿਆਰੀ ਪ੍ਰਯੋਗਸ਼ਾਲਾਵਾਂ ਵਿੱਚ ਵਿਦਿਆਰਥੀਆਂ ਦੀ ਵਿਸ਼ੇ ਪ੍ਰਤੀ ਸੂਝ-ਬੂਝ ਵਧਾਉਣ ਦਾ ਕਾਰਜ ਕੀਤਾ ਜਾਂਦਾ ਹੈ। ਵਿਦਿਆਰਥੀਆਂ ਵਿੱਚ ਰੀਡਿੰਗ ਆਦਤਾਂ ਨੂੰ ਹੁਲਾਰਾ ਦੇਣ ਲਈ ਵਧੀਆ ਅਤੇ ਮਿਆਰੀ ਕਿਤਾਬਾਂ ਨਾਲ ਸੁਸੱਜਿਤ ਲਾਇਬ੍ਰੇਰੀਆਂ ਵੀ ਉਪਲੱਬਧ ਹਨ ਜਿੱਥੇ ਵਿਦਿਆਰਥੀ ਆਪਣੇ ਵਿਸ਼ੇ ਦੀਆਂ ਸਪਲੀਮੈਂਟਰੀ ਕਿਤਾਬਾਂ ਵੀ ਪੜ੍ਹ ਸਕਦੇ ਹਨ। ਇਸਦੇ ਨਾਲ ਹੀ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਸਬੰਧਿਤ ਮੈਗਜ਼ੀਨ ਅਤੇ ਕਿਤਾਬਾਂ ਵੀ ਉਪਲੱਬਧ ਹਨ। ਜਿਕਰਯੋਗ ਹੈ ਇਹਨਾਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਰੈਜ਼ੀਡੈਂਸ਼ੀਅਲ ਸਿੱਖਿਆ ਅੰਗਰੇਜ਼ੀ ਮਾਧਿਅਮ ਰਾਹੀਂ ਦਿੱਤੀ ਜਾ ਰਹੀ ਹੈ। ਬੱਚਿਆਂ ਦੀ ਪੜ੍ਹਾਈ ਦਾ ਪੂਰਾ ਖਰਚਾ ਜਿਵੇਂ ਕਿ ਕਿਤਾਬਾਂ, ਖਾਣਾ ਅਤੇ ਸਿਹਤ ਸੰਭਾਲ ਮੈਰੀਟੋਰੀਅਸ ਸੋਸਾਇਟੀ ਵੱਲੋਂ ਕੀਤਾ ਜਾਂਦਾ ਹੈ। ਇਸਤੋਂ ਇਲਾਵਾ ਇਹਨਾਂ ਸਕੂਲਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਜੇ.ਈ.ਈ., ਨੀਟ, ਕਲੈਟ, ਸੀ.ਐੱਮ.ਏ ਅਤੇ ਐੱਨ.ਡੀ.ਏ. ਜਿਹੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਵਿਸੇਸ਼ ਵਾਧੂ ਕੋਚਿੰਗ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਵਿਦਿਆਰਥੀਆਂ ਦੀ ਤੰਦਰੁਸਤ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਸਕੂਲ ਵਿੱਚ ਵਧੀਆ ਕੁਆਲਿਟੀ ਦੇ ਖੇਡ ਦੇ ਮੈਦਾਨ ਅਤੇ ਸਪੋਰਟ ਦਾ ਸਮਾਨ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਨਾਲ ਸਮੂਹ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡ ਦੇ ਮੈਦਾਨ ਵਿੱਚ ਆਪਣੇ ਕੌਸ਼ਲ ਰਾਹੀਂ ਵੱਖ-ਵੱਖ ਖੇਡਾਂ ਵਿੱਚ ਵੀ ਮੱਲ੍ਹਾਂ ਮਾਰਨ ਦੇ ਯੋਗ ਬਣਦੇ ਹਨ। ਮੈਰੀਟੋਰੀਅਸ ਸਕੂਲਾਂ ਵਿੱਚੋਂ ਪੜ੍ਹ ਕੇ ਬਹੁਤ ਸਾਰੇ ਵਿਦਿਆਰਥੀ ਨੀਟ, ਜੇ.ਈ.ਈ., ਕਲੈਟ, ਐੱਨ.ਡੀ.ਏ. ਆਦਿ ਮਿਆਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਮੈਰੀਟੋਰੀਅਸ ਸਕੂਲਾਂ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਚਮਕਾ ਚੁੱਕੇ ਹਨ। ਇਹਨਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਅਪੀਅਰ ਹੋਣ ਲਈ ਐਂਟਰੈਂਸ ਪ੍ਰੀਖਿਆ ਫੀਸ ਵੀ ਮੈਰੀਟੋਰੀਅਸ ਸੁਸਾਇਟੀ ਵੱਲੋਂ ਹੀ ਭਰੀ ਜਾਂਦੀ ਹੈ।

Related posts

Breaking News- ਵੱਡੀ ਖ਼ਬਰ – ਹਰਿਆਣਾ ਅਤੇ ਪੰਜਾਬ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਸੁਪਰੀਮ ਕੋਰਟ ਹੁਣ 15 ਮਾਰਚ ਨੂੰ ਸੁਣਵਾਈ ਕਰੇਗਾ

punjabdiary

Breaking- ਭਰਤੀ ਦੇ ਵਿਰੋਧ ਵਿਚ ਮੁਲਾਜ਼ਮ ਨੇ ਆਪਣੇ ਉੱਤੇ ਤੇਲ ਪਾ ਕੇ ਮਰਨ ਦੀ ਚਿਤਾਵਨੀ ਦਿੱਤੀ

punjabdiary

ਜੰਡਿਆਲਾ ਗੁਰੂ ਸ਼ਹਿਰ ਦੇ ਵੱਖ ਵੱਖ ਮੰਦਿਰਾ ਵਿੱਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ!

punjabdiary

Leave a Comment