Image default
ਅਪਰਾਧ

ਮੋਗਾ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਘਰ ‘ਤੇ ਹਮਲਾ, ਮਾਂ ਜ਼ਖਮੀ, ਲੁਧਿਆਣਾ DMC ਰੈਫਰ

ਮੋਗਾ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਘਰ ‘ਤੇ ਹਮਲਾ, ਮਾਂ ਜ਼ਖਮੀ, ਲੁਧਿਆਣਾ DMC ਰੈਫਰ

 

 

ਮੋਗਾ, 22 ਜੂਨ (ਡੇਲੀ ਪੋਸਟ ਪੰਜਾਬੀ)- ਮੋਗਾ ਦੇ ਬੱਧਨੀ ਕਲਾਂ ‘ਚ ਬੁੱਧਵਾਰ ਦੇਰ ਰਾਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਕੁਲਵਿੰਦਰ ਦੀ ਮਾਤਾ ਰਸਪਾਲ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕਿੰਦਾ ਨੇ ਇੱਕ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਸ ਨੇ ਦੋਸ਼ ਲਾਇਆ ਕਿ ਕਬੱਡੀ ਦੀ ਖੇਡ ਨੂੰ ਲੈ ਕੇ ਨਿੱਜੀ ਦੁਸ਼ਮਣੀ ਵਿੱਚ ਉਸ ਦੇ ਘਰ ’ਤੇ ਹਮਲਾ ਕੀਤਾ ਗਿਆ।
ਕੁਲਵਿੰਦਰ ਕਿੰਦਾ ਆਪਣੇ ਪਰਿਵਾਰ ਨਾਲ ਮੋਗਾ ਦੇ ਬੱਧਨੀ ਕਲਾਂ ਵਿੱਚ ਰਹਿੰਦਾ ਹੈ। ਹਮਲੇ ਚ ਖਿਡਾਰੀ ਦੀ ਮਾਤਾ ਜ਼ਖਮੀ ਹੋਈ ਹੈ। ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਪਰ ਹਾਲਤ ਨਾਜ਼ੁਕ ਹੋਣ ‘ਤੇ ਉਨ੍ਹਾਂ ਨੂੰ ਲੁਧਿਆਣਾ DMC ਰੈਫਰ ਕਰ ਦਿੱਤਾ ਗਿਆ ਹੈ। ਰਾਤ ਦੀ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਲੁਧਿਆਣਾ DMC ਵਿਚ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦੇ ਹੀ DSP ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਣਕਾਰੀ ਦਿੰਦਿਆਂ DSP ਮਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਸੂਚਨਾ ਮਿਲੀ ਸੀ, ਜਿਸ ਵਿੱਚ ਕਿੰਦਾ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਸਾਹਮਣੇ ਆਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Advertisement

Related posts

ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ‘ਤੇ ED ਨੇ ਕੀਤੀ ਵੱਡੀ ਕਾਰਵਾਈ, 97 ਕਰੋੜ ਦੀ ਜਾਇਦਾਦ ਕੀਤੀ ਜ਼ਬਤ

punjabdiary

ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ’ਚ ਹੋਏ ਪੇਸ਼

punjabdiary

ਜਾਅਲੀ NOC ਨਾਲ ਰਜਿਸਟਰੀ ਕਰਨ ਵਾਲਾ ਸਟੈਂਪ ਵਿਕਰੇਤਾ ਅਤੇ ਕਾਲੋਨਾਈਜ਼ਰ ਗ੍ਰਿਫ਼ਤਾਰ

punjabdiary

Leave a Comment