ਮੋਗਾ ਦੀ ਵਿਧਾਇਕ ਖਿਲਾਫ ਅਦਾਲਤ ਨੇ ਕੱਢੇ ਗ਼ੈਰ ਜ਼ਮਾਨਤੀ ਵਾਰੰਟ
ਮੋਗਾ, 17 ਅਪ੍ਰੈਲ (ਪੰਜਾਬ ਡਾਇਰੀ) ਪੰਜਾਬ ਦੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਖਿਲਾਫ ਅਦਾਲਤ ਨੇ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਸਤਿਨਾਮ ਸਿੰਘ ਨਾਂ ਦੇ ਵਿਅਕਤੀ ਨੇ ਡਾ ਅਮਨਦੀਪ ਕੌਰ ਅਰੋੜਾ ਖਿਲਾਫ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਕੀਤਾ ਹੋਇਆ ਸੀ। ਜਿਸ ਨੂੰ ਲੈ ਕੇ ਅਦਾਲਤ ਨੇ 12 ਜਨਵਰੀ ਨੂੰ ਪੇਸ਼ ਹੋਣ ਤਲਬ ਕੀਤਾ ਗਿਆ ਸੀ। ਪਰ ਉਸ ਸਮੇਂ ਪੇਸ਼ ਨਹੀਂ ਹੋਏ। ਦੁਬਾਰਾ ਫਿਰ 12 ਅਪ੍ਰੈਲ ਨੂੰ ਸੰਮਣ ਕੀਤਾ ਗਿਆ ਵਿਧਾਇਕ ਫਿਰ ਵੀ ਨਹੀਂ ਪੇਸ਼ ਹੋਏ ਜਿਸ ਤੋਂ ਬਾਅਦ ਅਦਾਲਤ ਨੇ ਵਿਧਾਇਕ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।
ਦੱਸ ਦਈਏ ਕਿ ਇਹ ਮਾਮਲਾ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਉਦੋਂ 12 ਜੂਨ ਨੂੰ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਸਤਿਨਾਮ ਸਿੰਘ ਮਹੇਸ਼ਰੀ ਤੇ ਦੋਸ਼ ਲਗਾਏ ਸਨ ਕਿ ਉਹ ਇੱਕ ਕਾਲਜ ਦੇ ਪ੍ਰਿੰਸੀਪਲ ਦਾ ਫਰਜ਼ੀ ਪੀਏ ਬਣ ਕੇ ਧਮਕੀਆਂ ਦਿੰਦਾ ਹੈ। ਉਸ ਸਮੇਂ ਪ੍ਰੈਸ ਵਿੱਚ ਸਤਿਨਾਮ ਦੀ ਫੋਟੋ ਅਤੇ ਨੰਬਰ ਵੀ ਜਨਤਕ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸਤਿਨਾਮ ਸਿੰਘ ਨੇ ਵਿਧਾਇਕ ਖਿਲਾਫ ਸ਼ਿਕਾਇਤ ਦਰਜ ਵੀ ਕਰਵਾਈ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ। ਆਖਿਰ ਕਾਰ ਸਤਿਨਾਮ ਸਿੰਘ ਨੇ 5 ਜੁਲਾਈ ਨੂੰ ਮਾਣਹਾਨੀ ਦਾ ਕਾਨੂੰਨੀ ਭੇਜ ਦਿੱਤਾ ਗਿਆ ਪਰ ਉਸ ਦਾ ਵੀ ਕੋਈ ਜਵਾਬ ਨਹੀਂ ਮਿਲਿਆ ਸੀ। ਅਦਾਲਤ ਨੇ ਮਾਣਹਾਨੀ ਕੇਸ ਦੀ ਅਪੀਲ ਨੂੰ ਸਵੀਕਾਰ ਕਰਕੇ ਡਾ ਅਮਨਦੀਪ ਕੌਰ ਅਰੋੜਾ ਨੂੰ 12 ਜਨਵਰੀ ਨੂੰ ਤਲਬ ਕੀਤਾ ਗਿਆ ਸੀ। ਇਸ ਸਬੰਧੀ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਹੈ। ਇਸ ਕੇਸ ਦਾ ਪਹਿਲਾਂ ਰਾਜ਼ੀਨਾਮਾ ਹੋ ਚੁੱਕਾ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ।