Image default
ਤਾਜਾ ਖਬਰਾਂ

ਮੋਹਾਲੀ ਦੇ ਲਾਲੜੂ ‘ਚ ਐਨਕਾਊਂਟਰ, ਲੁਟੇਰਾ ਗਿਰੋਹ ਦਾ ਸਰਗਨਾ ਗ੍ਰਿਫਤਾਰ

ਮੋਹਾਲੀ ਦੇ ਲਾਲੜੂ ‘ਚ ਐਨਕਾਊਂਟਰ, ਲੁਟੇਰਾ ਗਿਰੋਹ ਦਾ ਸਰਗਨਾ ਗ੍ਰਿਫਤਾਰ

 

 

 

Advertisement

 

ਮੋਹਾਲੀ- ਮੋਹਾਲੀ ‘ਚ ਪੁਲਸ ਅਤੇ ਲੁਟੇਰਾ ਗਰੋਹ ਵਿਚਾਲੇ ਝੜਪ ਹੋਣ ਦੀ ਖਬਰ ਹੈ। ਲਾਲੜੂ ਦੇ ਪਿੰਡ ਲਹਿਲੀ ਵਿੱਚ ਪੁਲੀਸ ਨੇ ਲੁਟੇਰਾ ਗਰੋਹ ਦੇ ਇੱਕ ਮੈਂਬਰ ਨੂੰ ਕਾਬੂ ਕੀਤਾ ਹੈ। ਪੁਲੀਸ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਸੱਤੀ ਵਜੋਂ ਹੋਈ ਹੈ, ਜੋ ਲੁਟੇਰਾ ਗਰੋਹ ਦਾ ਸਰਗਨਾ ਹੈ। ਮੁੱਠਭੇੜ ਵਿਚ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋਸ਼ੀ ਦੀ ਲੱਤ ਵਿਚ ਗੋਲੀ ਲੱਗ ਗਈ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਹੈ।

ਪੁਲਿਸ ਜਾਣਕਾਰੀ ਅਨੁਸਾਰ ਹਾਈਵੇ ਲੁੱਟ ਦੇ ਮਾਸਟਰਮਾਈਂਡ ਸਤਪ੍ਰੀਤ ਸਿੰਘ ਸੱਤੀ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਉਹੀ ਅਪਰਾਧੀ ਹੈ ਜੋ ਆਪਣੇ ਸਾਥੀਆਂ ਨਾਲ ਮਿਲ ਕੇ ਹਾਈਵੇਅ ‘ਤੇ ਬੰਦੂਕ ਦੀ ਨੋਕ ‘ਤੇ ਗੱਡੀਆਂ ਲੁੱਟਦਾ ਸੀ ਅਤੇ ਪੁਲਸ ਨੂੰ ਕਾਫੀ ਸਮੇਂ ਤੋਂ ਉਸ ਦੀ ਤਲਾਸ਼ ਸੀ। ਅੱਜ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਹ ਲਾਲੜੂ ਨੇੜਲੇ ਪਿੰਡ ਵਿੱਚ ਲੁਕਿਆ ਹੋਇਆ ਹੈ ਅਤੇ ਜਦੋਂ ਉਹ ਮੋਟਰਸਾਈਕਲ ’ਤੇ ਪਿੰਡ ਤੋਂ ਬਾਹਰ ਜਾ ਰਿਹਾ ਸੀ ਤਾਂ ਉਸ ਦਾ ਪੁਲੀਸ ਨਾਲ ਮੁਕਾਬਲਾ ਹੋ ਗਿਆ। ਇਸ ਦੌਰਾਨ ਮੁਲਜ਼ਮ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲੀਸ ਨੇ ਜਵਾਬੀ ਕਾਰਵਾਈ ਕਰਦਿਆਂ ਉਸ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।

ਇਹ ਵੀ ਪੜੋ- ਮਨੀਪੁਰ ‘ਚ ਫਿਰ ਭੜਕੀ ਹਿੰਸਾ, 6 ਲਾਸ਼ਾਂ ਮਿਲਣ ਤੋਂ ਬਾਅਦ ਮੰਤਰੀਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ

ਮਨੀਪੁਰ ‘ਚ ਫਿਰ ਭੜਕੀ ਹਿੰਸਾ, 6 ਲਾਸ਼ਾਂ ਮਿਲਣ ਤੋਂ ਬਾਅਦ ਮੰਤਰੀਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ

Advertisement

ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਐੱਸ.ਏ.ਐੱਸ. ਥਾਣਾ ਸਿਟੀ ਪੁਲਿਸ ਨੇ ਪਿੰਡ ਲੇਹਲੀ ਨੇੜਿਓਂ ਐਨਕਾਊਂਟਰ ਕਰਕੇ ਹਾਈਵੇ ਲੁੱਟ ਖੋਹ ਕਰਨ ਵਾਲੇ ਗਰੋਹ ਦੇ ਸਰਗਨਾ ਸਤਪ੍ਰੀਤ ਸਿੰਘ ਉਰਫ਼ ਸੱਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਗਰੋਹ ਅੰਬਾਲਾ-ਡੇਰਾਬਾਸੀ ਹਾਈਵੇਅ ‘ਤੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਕਈ ਹਥਿਆਰਬੰਦ ਲੁੱਟਾਂ-ਖੋਹਾਂ ਵਿੱਚ ਵੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਇਸ ਗਰੋਹ ਨੇ 3 ਅਤੇ 10 ਨਵੰਬਰ ਨੂੰ ਦੇਰ ਰਾਤ ਨੂੰ ਬੰਦੂਕ ਦੀ ਨੋਕ ‘ਤੇ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ, ਜਿੱਥੇ ਨਕਦੀ, ਮੋਬਾਈਲ ਫੋਨ ਅਤੇ ਸੋਨੇ ਦੇ ਗਹਿਣੇ ਖੋਹ ਲਏ ਸਨ।

 

ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲੀਸ ਨੇ ਉਸ ਕੋਲੋਂ ਇੱਕ .32 ਕੈਲੀਬਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਜਦਕਿ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

– (ਪੀਟੀਸੀ ਨਿਊਜ਼)

Advertisement

 

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜੋ।

Related posts

Big News-ਸਿੱਧੂ ਮੂਸੇਵਾਲਾ ਕਤਲ ਮਾਮਲੇ ਦਿੱਲੀ ਪੁਲਿਸ ਦੇ ਵੱਡੇ ਖੁਲਾਸੇ, AK47 ਨਾਲ ਗੋਲੀਆਂ ਮਾਰੀਆਂ ਸਨ

punjabdiary

ਪੰਚਾਇਤ ਰਾਜ ਦਿਵਸ ਦੇ ਸਬੰਧ ਵਿੱਚ ਕਰਵਾਏ ਗਏ ਲੇਖ ਮੁਕਾਬਿਲਆਂ ਵਿੱਚ ਰਜਨੀ ਬੁਰਜਹਰੀ ਨੇ ਬਾਜੀ ਮਾਰੀ ਮਨਪ੍ਰੀਤ ਕੌਰ ਨੂੰ ਦੂਸਰਾ ਅਤੇ ਮੰਜੂਬਾਲਾ ਅਤੇ ਗੁਰਪ੍ਰੀਤ ਕੌਰ ਨੇ ਸਾਝੇ ਤੋਰ ਤੇ ਪ੍ਰਾਪਤ ਕੀਤਾ ਤੀਸਰਾ ਸਥਾਨ ਪਿੰਡਾਂ ਵਿੱਚ ਭਾਈਚਾਰਕ ਸਾਝ ਬਣਾਈ ਰੱਖਣ ਵਿੱਚ ਯੂਥ ਕਲੱਬਾਂ ਅਤੇ ਪੰਚਾਇਤਾਂ ਦਾ ਅਹਿਮ ਯੋਗਦਾਨ-ਸਰਬਜੀਤ ਸਿੰਘ

punjabdiary

ਅਹਿਮ ਖ਼ਬਰ – ਮੰਤਰੀ ਬੁੱਧਰਾਮ ਨੇ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ, ਉਨ੍ਹਾਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ

punjabdiary

Leave a Comment