ਮੌਤ ਦੀ ਸਜ਼ਾ ਜਾਂ ਉਮਰ ਕੈਦ! ਹੁਣ ਸੁਪਰੀਮ ਕੋਰਟ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਇਸ ਦਿਨ ਸੁਣਾਏਗੀ ਆਪਣਾ ਫੈਸਲਾ
ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ 2 ਹਫਤਿਆਂ ਲਈ ਟਾਲ ਦਿੱਤੀ ਗਈ ਹੈ। ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਪਟੀਸ਼ਨ ‘ਤੇ ਜਵਾਬ ਦਾਇਰ ਕਰੇਗੀ। ਸੁਪਰੀਮ ਕੋਰਟ ਇਸ ਪਟੀਸ਼ਨ ‘ਤੇ 18 ਨਵੰਬਰ ਨੂੰ ਸੁਣਵਾਈ ਕਰੇਗਾ।
ਇਹ ਵੀ ਪੜ੍ਹੋ-ਪੰਜਾਬ ‘ਚ ਪਰਾਲੀ ਸਾੜਨ ਦੇ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰ
ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਹੇਠਲੀ ਅਦਾਲਤ ਨੇ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ। ਜਿਸ ਬਾਰੇ ਉਸ ਦਾ ਕਹਿਣਾ ਹੈ ਕਿ ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਦੀ ਰਹਿਮ ਦੀ ਅਪੀਲ ਵੀ 12 ਸਾਲਾਂ ਤੋਂ ਪੈਂਡਿੰਗ ਹੈ। ਅਜੇ ਤੱਕ ਕੇਂਦਰ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਕੇਂਦਰ ਦੀ ਤਰਫੋਂ ਸਾਲਿਸਟਰ ਜਨਰਲ ਨੇ ਕਿਹਾ ਕਿ ਇਹ ਮਾਮਲਾ ਰਾਸ਼ਟਰਪਤੀ ਦੇ ਵਿਚਾਰ ਅਧੀਨ ਹੈ। ਉਹ ਅਦਾਲਤ ਨੂੰ ਆਪਣੀ ਸਥਿਤੀ ਬਾਰੇ ਸੂਚਿਤ ਕਰੇਗਾ।
ਵਰਣਨਯੋਗ ਹੈ ਕਿ ਪਿਛਲੇ ਸਾਲ ਮਈ ਵਿਚ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਛੇਤੀ ਫੈਸਲਾ ਲੈਣ ਲਈ ਕਿਹਾ ਹੈ। ਹੁਣ ਇਕ ਵਾਰ ਫਿਰ ਬਲਵੰਤ ਸਿੰਘ ਰਾਜੋਆਣਾ ਨੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿਚ ਦੇਰੀ ਦੇ ਆਧਾਰ ‘ਤੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ-ਈਰਾਨ ਦੀ ਇਕ ਯੂਨੀਵਰਸਿਟੀ ਦੇ ਵਿੱਚ ਇਕ ਕੁੜੀ ਨੇ ਉਤਾਰੇ ਕੱਪੜੇ; ਵਾਇਰਲ ਵੀਡੀਓ
ਬਲਵੰਤ ਸਿੰਘ ਰਾਜੋਆਣਾ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਉਸ ਨੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ। ਪਿਛਲੇ ਸਾਲ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
-(ਪੀਟੀਸੀ ਨਿਊਜ)
ਮੌਤ ਦੀ ਸਜ਼ਾ ਜਾਂ ਉਮਰ ਕੈਦ! ਹੁਣ ਸੁਪਰੀਮ ਕੋਰਟ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਇਸ ਦਿਨ ਸੁਣਾਏਗੀ ਆਪਣਾ ਫੈਸਲਾ
ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ 2 ਹਫਤਿਆਂ ਲਈ ਟਾਲ ਦਿੱਤੀ ਗਈ ਹੈ। ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਪਟੀਸ਼ਨ ‘ਤੇ ਜਵਾਬ ਦਾਇਰ ਕਰੇਗੀ। ਸੁਪਰੀਮ ਕੋਰਟ ਇਸ ਪਟੀਸ਼ਨ ‘ਤੇ 18 ਨਵੰਬਰ ਨੂੰ ਸੁਣਵਾਈ ਕਰੇਗਾ।
ਇਹ ਵੀ ਪੜ੍ਹੋ-ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ
ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਹੇਠਲੀ ਅਦਾਲਤ ਨੇ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ। ਜਿਸ ਬਾਰੇ ਉਸ ਦਾ ਕਹਿਣਾ ਹੈ ਕਿ ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਦੀ ਰਹਿਮ ਦੀ ਅਪੀਲ ਵੀ 12 ਸਾਲਾਂ ਤੋਂ ਪੈਂਡਿੰਗ ਹੈ। ਅਜੇ ਤੱਕ ਕੇਂਦਰ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਕੇਂਦਰ ਦੀ ਤਰਫੋਂ ਸਾਲਿਸਟਰ ਜਨਰਲ ਨੇ ਕਿਹਾ ਕਿ ਇਹ ਮਾਮਲਾ ਰਾਸ਼ਟਰਪਤੀ ਦੇ ਵਿਚਾਰ ਅਧੀਨ ਹੈ। ਉਹ ਅਦਾਲਤ ਨੂੰ ਆਪਣੀ ਸਥਿਤੀ ਬਾਰੇ ਸੂਚਿਤ ਕਰੇਗਾ।
ਵਰਣਨਯੋਗ ਹੈ ਕਿ ਪਿਛਲੇ ਸਾਲ ਮਈ ਵਿਚ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਛੇਤੀ ਫੈਸਲਾ ਲੈਣ ਲਈ ਕਿਹਾ ਹੈ। ਹੁਣ ਇਕ ਵਾਰ ਫਿਰ ਬਲਵੰਤ ਸਿੰਘ ਰਾਜੋਆਣਾ ਨੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿਚ ਦੇਰੀ ਦੇ ਆਧਾਰ ‘ਤੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ-ਅਡਾਨੀ ਦੀ ਬੰਗਲਾਦੇਸ਼ ਨੂੰ ਚੇਤਾਵਨੀ- ਬਿੱਲ ਭਰੋ ਨਹੀਂ ਤਾਂ ਬਿਜਲੀ ਸਪਲਾਈ ਬੰਦ ਕਰ ਦੇਵਾਂਗੇ
ਬਲਵੰਤ ਸਿੰਘ ਰਾਜੋਆਣਾ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਉਸ ਨੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ। ਪਿਛਲੇ ਸਾਲ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।