Image default
ਤਾਜਾ ਖਬਰਾਂ

ਯੂਕਰੇਨ ਉੱਪਰ ਰੂਸੀ ਹਮਲੇ ਦੇ ਵਿਰੋਧ ਵਿੱਚ ਕੀਤਾ ਰੋਸ  ਮੁਜ਼ਾਹਰਾ

ਯੂਕਰੇਨ ਉੱਪਰ ਰੂਸੀ ਹਮਲੇ ਦੇ ਵਿਰੋਧ ਵਿੱਚ ਕੀਤਾ ਰੋਸ ਮੁਜ਼ਾਹਰਾ

ਸੰਸਾਰ ਅਮਨ ਵਾਸਤੇ ਨਾਟੋ ਸਮੇਤ ਬਾਕੀ ਫੌਜੀ ਗਠਜੋੜ ਭੰਗ ਕਰਨ ਦੀ ਮੰਗ

ਫ਼ਰੀਦਕੋਟ 28 ਫ਼ਰਵਰੀ – (ਪ੍ਰਸ਼ੋਤਮ ਕੁਮਾਰ) – ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਯੂਕਰੇਨ ਉੱਪਰ ਫੌਜੀ ਹਮਲਾ ਤੁਰੰਤ ਰੋਕੇ ਜਾਣ ਅਤੇ ਨਾਟੋ ਦੇ ਫੌਜੀ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜ ਭੰਗ ਕੀਤੇ ਜਾਣ ਅਤੇ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਮੰਗ ਕਰਦਿਆਂ ਫ਼ਰੀਦਕੋਟ ਸ਼ਹਿਰ ਵਿੱਚ ਰੋਸ ਮੁਜਾਹਰਾ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਨੌਨਿਹਾਲ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਧੀਰਜ਼ ਕੁਮਾਰ ਨੇ ਯੂਕਰੇਨ ਦੇ ਪੀੜਤ ਲੋਕਾਂ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਇਸ ਜੰਗ ਨੂੰ ਸਾਮਰਾਜੀ ਹਿੱਤਾਂ ਤੋਂ ਪ੍ਰੇਰਿਤ ਜੰਗ ਦੱਸਦੇ ਹੋਏ ਕਿਹਾ ਕਿ ਸਾਮਰਾਜੀ ਸ਼ਕਤੀਆਂ ਵੱਲੋਂ ਦੁਨੀਆਂ ਦੇ ਕੁਦਰਤੀ ਸੋਮਿਆਂ ਦੀ ਲੁੱਟ-ਖਸੁੱਟ ਕਰਨ ਅਤੇ ਕਰੋੜਾਂ-ਅਰਬਾਂ ਮਿਹਨਤਕਸ਼ ਲੋਕਾਂ ਵਿਰੁੱਧ ਜਾਰੀ ਆਪਣੀਆਂ ਸਾਜਿਸ਼ਾਂ ਲਈ ਯੁਕਰੇਨ ਨੂੰ ਆਪਣਾ ਨਵਾਂ ਸ਼ਿਕਾਰ ਬਣਾਇਆ ਹੈ। ਸਾਮਰਾਜੀ ਤਾਕਤਾਂ ਵੱਲੋਂ ਸੰਸਾਰ ਮੰਡੀ ਦੀ ਮੁੜ ਵੰਡ ਕਰਨ ਲਈ ਰੂਸ ਵੱਲੋਂ ਯੂਕਰੇਨ ਖ਼ਿਲਾਫ਼ ਇਹ ਜੰਗ ਛੇੜੀ ਗਈ ਹੈ। ਇਸ ਨਿਹੱਕੀ ਜੰਗ ਕਾਰਨ ਯੂਕਰੇਨ ਸਮੇਤ ਦੁਨੀਆਂ ਦੇ ਕਰੋੜਾਂ ਲੋਕ ਸਿੱਧੇ-ਅਸਿੱਧੇ ਢੰਗ ਨਾਲ ਇਸ ਤੋਂ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਜਿੱਥੇ ਰੂਸ ਇਸ ਹਮਲੇ ਲਈ ਜ਼ਿੰਮੇਵਾਰ ਹੈ ਉਥੇ ਅਮਰੀਕਾ ਦੇ ਨਾਟੋ ਸੰਗਠਨ ਅਤੇ ਜਰਮਨੀ-ਫਰਾਂਸ ਵਰਗੀਆਂ ਸਾਮਰਾਜੀ ਤਾਕਤਾਂ ਵੀ ਇਸ ਹਮਲੇ ਲਈ ਬਰਾਬਰ ਦੇ ਦੋਸ਼ੀ ਹਨ। ਰਜਿੰਦਰ ਸਿੰਘ ਨੇ ਕਿਹਾ ਕਿ ਅਮਰੀਕਾ ਵੱਲੋਂ ਨਾਟੋ ਦੇ ਵਿਸਥਾਰ ਦੀ ਧੁੱਸ, ਜਰਮਨੀ-ਫਰਾਂਸ ਦੀ ਅਗਵਾਈ ਵਾਲੀ ਯੂਰਪੀ-ਯੂਨੀਅਨ ਵੱਲੋਂ ਯੂਕਰੇਨ ’ਤੇ ਆਪਣਾ ਕੰਟਰੋਲ ਵਧਾਉਣ ਦੇ ਯਤਨ ਅਤੇ ਰੂਸ ਵੱਲੋਂ ਯੂਕਰੇਨ ਸਮੇਤ ਪੂਰਬੀ ਯੂਰਪ ਉੱਪਰ ਆਰਥਿਕ-ਸਿਆਸੀ ਸਰਦਾਰੀ ਸਥਾਪਤ ਕਰਨ ਦੇ ਸਾਮਰਾਜੀ ਹਿੱਤਾਂ ਨੂੰ ‘ਜਮਹੂਰੀਅਤ’ ਦੇ ਪਰਦੇ ਹੇਠ ਢੱਕਣ ਦਾ ਪਾਖੰਡ ਕੀਤਾ ਜਾ ਰਿਹਾ ਹੈ। ਜਿਸ ਦੀ ਨਿਖੇਧੀ ਕਰਦਿਆਂ ਜੱਥੇਬੰਦੀਆਂ ਨੇ ਮੰਗ ਕੀਤੀ ਕਿ ਯੂਕਰੇਨ ਉੱਪਰ ਰੂਸੀ ਫੌਜੀ ਹਮਲੇ ਨੂੰ ਤੁਰੰਤ ਰੋਕਿਆ ਜਾਵੇ, ਨਾਟੋ ਦੇ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜਾਂ ਨੂੰ ਤੁਰੰਤ ਭੰਗ ਕੀਤਾ ਜਾਵੇ ਅਤੇ ਯੂਕਰੇਨ ਵਿੱਚ ਫ਼ਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ ਕਰਵਾਈ ਜਾਵੇ। ਇਸ ਮੌਕੇ ਨੌਜਵਾਨ ਚੇਤਨਾ ਸੱਥ ਦੇ ਲਵਪ੍ਰੀਤ ਸਿੰਘ ਫੇਰੋਕੇ, ਅਮਨਦੀਪ ਕੌਰ ਖੀਵਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਜਤਿੰਦਰ ਕੁਮਾਰ, ਵੀਰਇੰਦਰਜੀਤ ਪੁਰੀ, ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਆਗੂ ਗੁਰਦਿਆਲ ਭੱਟੀ, ਸਰਦੂਲ ਸਿੰਘ, ਰਜਿੰਦਰ ਕਿੰਗਰਾ, ਸੁਖਪ੍ਰੀਤ ਮੌੜ, ਹਰਵੀਰ ਕੌਰ ਗੰਧੜ, ਲੱਖਾ ਸਿੰਘ ਆਦਿ ਵੀ ਹਾਜਰ ਸਨ। ਕੈਪਸ਼ਨ: ਯੁਕਰੇਨ ਜੰਗ ਖਿਲਾਫ਼ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਨੌਜਵਾਨ।  

 

Advertisement

Related posts

Big News- ਮੰਦਭਾਗੀ ਘਟਨਾ ਵਾਪਰੀ, ਖੇਡਦੇ ਸਮੇਂ ਕਬੱਡੀ ਖਿਡਾਰੀ ਦੀ ਹੋਈ ਮੌਤ

punjabdiary

ਜ਼ਹਿਰੀਲੇ ਪਾਣੀ ਰਾਹੀਂ ਲੱਖਾਂ ਲੋਕਾਂ ਨੂੰ ਪਰੋਸੀਆਂ ਜਾ ਰਹੀਆਂ ਹਨ ਬਿਮਾਰੀਆਂ : ਚੰਦਬਾਜਾ

punjabdiary

ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

punjabdiary

Leave a Comment