ਯੂ.ਕੇ., ਅਮਰੀਕਾ ਤੇ ਕੈਨੇਡਾ ਦੇ ਸਿੱਖਾਂ ਲਈ ਪਾਕਿਸਤਾਨ ਦਾ ਵੱਡਾ ਐਲਾਨ, ਮਿਲੇਗਾ ਮੁਫਤ ਆਨਲਾਈਨ ਵੀਜ਼ਾ
ਚੰਡੀਗੜ੍ਹ- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵਿਦੇਸ਼ਾਂ ‘ਚ ਰਹਿੰਦੇ ਸਿੱਖਾਂ ਲਈ ਵੱਡਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਦੇ ਐਲਾਨ ਅਨੁਸਾਰ ਪਾਕਿਸਤਾਨ ਸਰਕਾਰ ਅਮਰੀਕਾ, ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਤੋਂ ਪਾਕਿਸਤਾਨ ਵਿੱਚ ਆਪਣੇ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਦੇਵੇਗੀ। ਫਿਲਹਾਲ ਭਾਰਤ ਦੇ ਸਿੱਖਾਂ ਲਈ ਇਸ ਵੀਜ਼ਾ ਸਹੂਲਤ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਸੀਐਮ ਭਗਵੰਤ ਮਾਨ ਨੇ ਭਗਵਾਨ ਵਿਸ਼ਵਕਰਮਾ ਪ੍ਰਕਾਸ਼ ਉਤਸਵ ਦੀਆਂ ਦਿੱਤੀਆਂ ਵਧਾਈਆਂ
ਪਾਕਿਸਤਾਨੀ ਮੰਤਰੀ ਦੀਆਂ ਟਿੱਪਣੀਆਂ ਉਦੋਂ ਆਈਆਂ ਜਦੋਂ ਉਹ ਵੀਰਵਾਰ (31 ਅਕਤੂਬਰ, 2024) ਨੂੰ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨੂੰ ਮਿਲਿਆ। ਮੰਤਰੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ। ਗ੍ਰਹਿ ਮੰਤਰਾਲੇ ਦੇ ਇਕ ਬਿਆਨ ਅਨੁਸਾਰ, ਉਨ੍ਹਾਂ ਨੇ ਮੰਨਿਆ ਕਿ ਪਿਛਲੇ ਸਮੇਂ ਵਿਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ-ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਗਿਣਿਆ ਗਿਆ ਅੰਮ੍ਰਿਤਸਰ, AQI 339, ਚੰਡੀਗੜ੍ਹ 297 ‘ਤੇ ਪਹੁੰਚਿਆ
ਗ੍ਰਹਿ ਮੰਤਰੀ ਨਕਵੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਸਿੱਖਾਂ ਲਈ ਆਨਲਾਈਨ ਵੀਜ਼ਾ ਪ੍ਰਕਿਰਿਆ ਨੂੰ ਆਸਾਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ, ਕੈਨੇਡੀਅਨ ਅਤੇ ਯੂ.ਕੇ. ਦੇ ਪਾਸਪੋਰਟ ਧਾਰਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਫੀਸ ਦੇ 30 ਮਿੰਟ ਦੇ ਅੰਦਰ ਆਪਣਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ।
Sikh pilgrims can now visit Pakistan without Visa Fee
In a welcoming move, the Government of Pakistan has decided to waive off visa fees and introduce quick visa-on-arrival for Sikh pilgrims, encouraging visits to holy sites including Gurdwara Sri Darbar Sahib Kartarpur.
The… pic.twitter.com/n42LMuxZfE
— Pakistan Sikh Gurdwara Parbandhak Committee (@SGPCPakistan) November 1, 2024
Advertisement
ਉਨ੍ਹਾਂ ਕਿਹਾ ਕਿ ਇਹ ਸਹੂਲਤ ਇਨ੍ਹਾਂ ਦੇਸ਼ਾਂ ਵਿੱਚ ਵਸਦੇ ਭਾਰਤੀ ਮੂਲ ਦੇ ਸਿੱਖਾਂ ਨੂੰ ਵੀ ਉਪਲਬਧ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਸਾਲ ਵਿੱਚ 10 ਵਾਰ ਪਾਕਿਸਤਾਨ ਆ ਸਕਦੇ ਹੋ ਅਤੇ ਅਸੀਂ ਹਰ ਵਾਰ ਤੁਹਾਡਾ ਸਵਾਗਤ ਕਰਾਂਗੇ।
ਇਹ ਵੀ ਪੜ੍ਹੋ-ਅਮਰੀਕਾ ਨੇ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਦਿੱਤੀ ‘ਖ਼ਬਰ’, ਵੱਡੀ ਕਾਰਵਾਈ ਦੀ ਤਿਆਰੀ ‘ਚ ਮੁੰਬਈ ਪੁਲਿਸ
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਊਦੀ ਅਰਬ ਮੁਸਲਮਾਨਾਂ ਲਈ ਪਵਿੱਤਰ ਹੈ, ਉਸੇ ਤਰ੍ਹਾਂ ਪਾਕਿਸਤਾਨ ਸਿੱਖ ਕੌਮ ਲਈ ਪਵਿੱਤਰ ਹੈ। ਉਨ੍ਹਾਂ ਐਲਾਨ ਕੀਤਾ ਕਿ ਪਾਕਿਸਤਾਨ ਵਿੱਚ ਬਹੁਤ ਸਾਰੀਆਂ ਸਿੱਖ ਵਿਰਾਸਤੀ ਥਾਵਾਂ ਨੂੰ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਅਤੇ ਇਸ ਸਬੰਧੀ ਕਿਸੇ ਪਰਮਿਟ ਦੀ ਲੋੜ ਨਹੀਂ ਹੋਵੇਗੀ।
ਮੰਤਰੀ ਨਕਵੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਸਾਲਾਨਾ 1 ਲੱਖ ਤੋਂ ਵਧਾ ਕੇ 10 ਲੱਖ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਸਿੱਖ ਵਫ਼ਦ ਨੇ ਸ੍ਰੀ ਨਕਵੀ ਦੀ ਮਹਿਮਾਨ ਨਿਵਾਜ਼ੀ ਲਈ ਧੰਨਵਾਦ ਕੀਤਾ ਅਤੇ ਔਨਲਾਈਨ ਵੀਜ਼ਾ ਪ੍ਰੋਸੈਸਿੰਗ ਦੀ ਸੌਖਿਆਂ ਦੀ ਸ਼ਲਾਘਾ ਕਰਦਿਆਂ ਕਿਹਾ, “ਤੁਸੀਂ ਸਾਡਾ ਦਿਲ ਜਿੱਤ ਲਿਆ ਹੈ”।
ਇਹ ਵੀ ਪੜ੍ਹੋ-ਅੱਜ ਤੋਂ ਬਦਲ ਰਹੇ ਹਨ ਕਾਲਿੰਗ ਨਿਯਮ, Jio, Airtel, Vi ਅਤੇ BSNL ਉਪਭੋਗਤਾ ਧਿਆਨ ਦੇਣ
ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ 124 ਦੇਸ਼ਾਂ ਦੇ ਨਾਗਰਿਕਾਂ ਲਈ ਮੁਫਤ ਵੀਜ਼ਾ ਸਹੂਲਤ ਸ਼ੁਰੂ ਕੀਤੀ ਹੈ। ਦੁਨੀਆ ਭਰ ਦੇ ਸੈਲਾਨੀਆਂ ਅਤੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਵੀਜ਼ਾ ਨੀਤੀ ਵਿੱਚ ਇੱਕ ਵੱਡਾ ਬਦਲਾਅ ਕਰਦੇ ਹੋਏ, ਪਾਕਿਸਤਾਨ ਨੇ 14 ਅਗਸਤ ਨੂੰ ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਫੀਸ ਪੂਰੀ ਤਰ੍ਹਾਂ ਮੁਆਫ ਕਰ ਦਿੱਤੀ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।