Image default
About us

ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਤਹਿਸੀਲਦਾਰਾਂ ਨੇ ਹੜਤਾਲ ਖ਼ਤਮ ਕਰਨ ਦਾ ਕੀਤਾ ਐਲਾਨ

ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਤਹਿਸੀਲਦਾਰਾਂ ਨੇ ਹੜਤਾਲ ਖ਼ਤਮ ਕਰਨ ਦਾ ਕੀਤਾ ਐਲਾਨ

 

 

ਚੰਡੀਗੜ੍ਹ, 27 ਜੁਲਾਈ (ਰੋਜਾਨਾ ਸਪੋਕਸਮੈਨ)- ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਅਤੇ ਲੋਕ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਨੇ ਸ਼ੁਰੂ ਕੀਤੀ ਗਈ ਕਲਮਛੋੜ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਲਿਆ ਹੈ। ਹੁਣ ਸਾਰੇ ਮੁਲਾਜ਼ਮ ਵੀਰਵਾਰ ਯਾਨੀ ਅੱਜ ਤੋਂ ਅਪਣੇ ਦਫ਼ਤਰਾਂ ਵਿਚ ਵਾਪਸ ਕੰਮਾਂ ‘ਤੇ ਪਰਤ ਆਉਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਜਸਵੀਰ ਸਿੰਘ ਨੇ ਦਸਿਆ ਕਿ ਪਿਛਲੇ ਦਿਨੀਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਤਹਿਸੀਲਦਾਰ ਰੂਪਨਗਰ ਦੇ ਦਫ਼ਤਰ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ ਕਰਨ ਉੱਤੇ ਉਨ੍ਹਾਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਣ ਦੇ ਰੋਸ ਵਜੋਂ ਜ਼ਿਲ੍ਹੇ ਰੂਪਨਗਰ ਵਿਖੇ ਕਲਮਛੋੜ ਹੜਤਾਲ ਕੀਤੀ ਗਈ ਸੀ।
ਜਿਸ ਸਬੰਧੀ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਦਾ ਕਰਮਚਾਰੀਆਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਇਸ ਸਬੰਧਤ ਵਿਧਾਇਕ ਵਲੋਂ ਸੋਸ਼ਲ ਮੀਡੀਆ ਵਿਖੇ ਵੀਡੀਉ ਅਪਲੋਡ ਕੀਤੀ ਗਈ ਹੈ।
ਜਸਵੀਰ ਸਿੰਘ ਨੇ ਦਸਿਆ ਕਿ ਹੁਣ ਜਥੇਬੰਦੀ ਵਲੋਂ ਸਹਿਮਤੀ ਪ੍ਰਗਟਾਈ ਹੈ ਕਿ ਆਮ ਜਨਤਾ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜਥੇਬੰਦੀਆਂ ਵਲੋਂ ਅਪਣੀ ਕਲਮਛੋੜ ਹੜਤਾਲ ਵਾਪਸ ਲਈ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਦੇ ਸਾਰੇ ਮੁਲਾਜ਼ਮ ਅੱਜ ਤੋਂ ਅਪਣੇ ਦਫ਼ਤਰਾਂ ਵਿਖੇ ਡਿਊਟੀ ਨਿਭਾਉਣਗੇ।

Advertisement

Related posts

ਪੰਜਾਬ ਸਰਕਾਰ ਵੱਲੋਂ ਜਿਲ੍ਹੇ ਦੇ 11232 ਵਿਦਿਆਰਥੀਆਂ ਦੀ ਵਰਦੀ ਲਈ 67.39 ਲੱਖ ਰੁਪਏ ਦੀ ਰਾਸ਼ੀ ਜਾਰੀ-ਵਿਧਾਇਕ ਸੇਖੋਂ

punjabdiary

Breaking- ਜਸ਼ਨ ਨਵੇਂ ਸਾਲ ਦਾ ਅੱਜ ਨਿਊਜ਼ੀਲੈਂਡ ਵਿਖੇ ਰਾਤੇ ਵੇਲੇ ਰੰਗ-ਬਰੰਗੀ ਆਤਿਸ਼ਬਾਜੀ ਨਾਲ ਨਵੇਂ ਸਾਲ ਦਾ ਵੈੱਲਕਮ ਕੀਤਾ ਜਾਵੇਗਾ

punjabdiary

ਫਰੀਦਕੋਟ ਤੋਂ ਇੱਕ ਹੋਰ ਉਮੀਦਵਾਰ ਦਾ ਐਲਾਨ, ਗੁਰਬਖਸ਼ ਸਿੰਘ ਚੌਹਾਨ ਨਿਤਰੇ ਮੈਦਾਨ ਵਿੱਚ

punjabdiary

Leave a Comment