Sunday, November 15, 2026
Google search engine
Homeਅਪਰਾਧਰਾਜਬੀਰ ਘੁੰਮਣ ਖ਼ਿਲਾਫ਼ CBI ਦੀ ਨਵੀਂ ਕਾਰਵਾਈ, ਤੀਜੀ ਵਾਰ ਦਰਜ ਹੋਇਆ ਭ੍ਰਿਸ਼ਟਾਚਾਰ...

ਰਾਜਬੀਰ ਘੁੰਮਣ ਖ਼ਿਲਾਫ਼ CBI ਦੀ ਨਵੀਂ ਕਾਰਵਾਈ, ਤੀਜੀ ਵਾਰ ਦਰਜ ਹੋਇਆ ਭ੍ਰਿਸ਼ਟਾਚਾਰ ਦਾ ਕੇਸ

ਰਾਜਬੀਰ ਘੁੰਮਣ ਖ਼ਿਲਾਫ਼ CBI ਦੀ ਨਵੀਂ ਕਾਰਵਾਈ, ਤੀਜੀ ਵਾਰ ਦਰਜ ਹੋਇਆ ਭ੍ਰਿਸ਼ਟਾਚਾਰ ਦਾ ਕੇਸ

ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਦਸਤਾਵੇਜ਼ ਸੌਂਪਣ ਲਈ ਕਿਹਾ, ਹਥਿਆਰਾਂ ਦੇ ਰਿਕਾਰਡ ਤੋਂ ਲੈ ਕੇ ਰੈੱਡ ਕਰਾਸ ਦੇ ਵਿੱਤੀ ਲੈਣ-ਦੇਣ ਤੱਕ ਹੋਵੇਗੀ ਜਾਂਚ

ਚੰਡੀਗੜ੍ਹ- ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਇੱਕ ਹੋਰ ਐੱਫਆਈਆਰ ਦਰਜ ਕੀਤੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦਰਜ ਇਸ ਕੇਸ ਵਿੱਚ ਰਾਜਬੀਰ ਘੁੰਮਣ ਦੇ ਨਾਲ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਐੱਫਆਈਆਰ ਦਰਜ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ CBI ਦੇ ਨਾਲ-ਨਾਲ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੀ ਜਾਂਚ ਕਰ ਚੁੱਕੀ ਹੈ।

ਨਵੀਂ ਐੱਫਆਈਆਰ CBI ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿੱਚ ਦਰਜ ਕੀਤੀ ਗਈ ਹੈ। ਜਾਂਚ ਨੂੰ ਅੱਗੇ ਵਧਾਉਂਦਿਆਂ ਏਜੰਸੀ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਤੋਂ ਹਥਿਆਰਾਂ ਦੇ ਲਾਇਸੈਂਸਾਂ ਨਾਲ ਸਬੰਧਤ ਰਿਕਾਰਡ ਮੰਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਜਾਰੀ ਕੀਤੀਆਂ ਪਰਚੀਆਂ ਅਤੇ ਉਨ੍ਹਾਂ ਨਾਲ ਜੁੜੇ ਵਿੱਤੀ ਲੈਣ-ਦੇਣ ਦੇ ਵੇਰਵੇ ਵੀ ਤਲਬ ਕੀਤੇ ਗਏ ਹਨ।

CBI ਵੱਲੋਂ ਸਰਕਾਰੀ ਕੰਮਕਾਜ ਵਿੱਚ ਕਥਿਤ ਬੇਨਿਯਮੀਆਂ ਅਤੇ ਸਰਕਾਰੀ ਅਹੁਦੇ ਦੇ ਪ੍ਰਭਾਵ ਦੀ ਦੁਰਵਰਤੋਂ ਦੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਇਸ ਤੋਂ ਪਹਿਲਾਂ ਰਾਜਬੀਰ ਘੁੰਮਣ ਕੋਲੋਂ ਚਾਰ ਵਾਰ ਪੁੱਛਗਿੱਛ ਕਰ ਚੁੱਕੀ ਹੈ। ਹੁਣ ਨਵੇਂ ਕੇਸ ਦੇ ਦਰਜ ਹੋਣ ਤੋਂ ਬਾਅਦ ਜਾਂਚ ਦਾ ਦਾਇਰਾ ਹੋਰ ਵਧ ਗਿਆ ਹੈ।

ਫਿਲਹਾਲ CBI ਵੱਲੋਂ ਵੱਖ-ਵੱਖ ਸਰਕਾਰੀ ਦਫ਼ਤਰਾਂ ਤੋਂ ਮਿਲਣ ਵਾਲੇ ਦਸਤਾਵੇਜ਼ਾਂ ਅਤੇ ਵਿੱਤੀ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਰਿਕਾਰਡਾਂ ਦੀ ਪੜਤਾਲ ਤੋਂ ਬਾਅਦ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

-(ਏਬੀਪੀ ਸਾਂਝਾ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments