Image default
ਤਾਜਾ ਖਬਰਾਂ

ਰਾਜਾਸਾਂਸੀ ਦੇ ਧਰਮਕੋਟ ਬੇਅਦਬੀ ਮਾਮਲੇ ‘ਚ ਤੀਜਾ ਮੁਲਜ਼ਮ ਵੀ ਗ੍ਰਿਫ਼ਤਾਰ

ਜਲੰਧਰ , 25 ਮਈ – ( ਪੰਜਾਬ ਡਾਇਰੀ ) ਰਾਜਾਸਾਂਸੀ ਦੇ ਪਿੰਡ ਧਰਮਕੋਟ ਵਿੱਚ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ਵਿੱਚ ਪੁਲਿਸ ਨੇ ਅੱਜ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮੱਸਾ ਸਿੰਘ ਤੇ ਉਸ ਦੇ ਪੁੱਤਰ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਭਿੰਡੀ ਸੈਦਾਂ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਧਰਮਕੋਟ ਦੇ ਗੁਰਦੁਆਰਾ ਸਾਹਿਬ ਅੰਦਰ ਹੋਈ ਬੇਅਦਬੀ ਦੇ ਮਾਮਲੇ ਵਿਚ ਮੁੱਖ ਦੋਸ਼ੀ ਮੱਸਾ ਸਿੰਘ ਅਤੇ ਉਸ ਦੇ ਪੁੱਤਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਜਿੱਥੇ ਅਦਾਲਤ ਵੱਲੋਂ ਉਨ੍ਹਾਂ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਤੀਸਰੇ ਦੋਸ਼ੀ ਭਾਰਤ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਨੇ ਬੀਤੇ ਦਿਨੀਂ ਥਾਣਾ ਭਿੰਡੀ ਸੈਦਾ ਦੀ ਪੁਲਿਸ ਨੇ ਐਫਆਈਆਰ ਦਰਜ ਕੀਤੀ ਸੀ। ਪੁਲਿਸ ਨੇ 295 ਏ ਅਤੇ 120 ਬੀ ਦੇ ਤਹਿਤ ਕੀਤਾ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਬੇਅਦਬੀ ਕਰਨ ਵਾਲੇ ਮੁੱਖ ਦੋਸ਼ੀ ਮੱਸਾ ਸਿੰਘ ਤੇ ਉਸ ਦੇ ਦੋ ਲੜਕਿਆਂ ਉਤੇ ਮਾਮਲਾ ਦਰਜ ਕੀਤਾ ਸੀ। ਮੁੱਖ ਮੁਲਜ਼ਮ ਮੱਸਾ ਸਿੰਘ ਦੇ ਲੜਕਿਆਂ ਨੇ ਆਪਣੇ ਪਿਤਾ ਨੂੰ ਮਾੜਾ ਕਹਿਣ ਦੀ ਬਜਾਏ ਸੇਵਾਦਾਰ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਸੀ। ਰਿਮਾਂਡ ਦੌਰਾਨ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਆਖ਼ਿਰ ਬੇਅਦਬੀ ਦੀ ਘਟਨਾ ਪਿੱਛੇ ਅਸਲ ਦੋਸ਼ੀ ਕੌਣ ਸਨ। ਰਿਮਾਂਡ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਈ ਸੀ। ਗ੍ਰੰਥੀ ਸਿੰਘ ਨੇ ਦੱਸਿਆ ਸੀ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸਹਿਜ ਪਾਠ ਲਈ ਉਹ ਜਦੋਂ ਤਿੰਨ ਵਜੇ ਦੇ ਕਰੀਬ ਆਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰੋਂ ਰੁਮਾਲਾ ਚੁੱਕਿਆ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਨੇ ਦੇਖਿਆ ਕਿ ਕਿਸੇ ਨੇ ਸ੍ਰੀ ਗੁਰੂ ਗੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਸਨ। ਉਸ ਨੇ ਤੁਰੰਤ ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕੀਤੀ ਤਾਂ ਉਸ ਵਿੱਚ ਪਿੰਡ ਧਰਮਕੋਟ ਦੇ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਦੀ ਤਸਵੀਰ ਪਛਾਣ ਲਈ, ਜੋ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ ਵੇਲੇ ਹੀ ਆਉਂਦਾ ਸੀ। ਫੁਟੇਜ ਵਿੱਚ ਮੱਸਾ ਸਿੰਘ ਨੇ ਚਾਕੂ ਨਾਲ ਪਾਵਨ ਸਰੂਪ ਦੇ 39 ਅੰਗ ਪਾੜ ਕੇ ਬੇਅਦਬੀ ਕਰ ਦਿੱਤੀ ਸੀ। ਇਸ ਦੀ ਸੂਚਨਾ ਤੁਰੰਤ ਥਾਣਾ ਭਿੰਡੀ ਸੈਦਾ ਨੂੰ ਦਿੱਤੀ ਗਈ ਸੀ। ਐੱਸਐੱਚਓ ਯਾਦਵਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਪੁੱਜ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਪਰੰਤ ਐੱਸਪੀ ਗੁਰਮੀਤ ਸਿੰਘ ਚਾਹਲ ਤੇ ਡੀਐੱਸਪੀ ਬਲਬੀਰ ਸਿੰਘ ਅਟਾਰੀ ਨੇ ਮੌਕੇ ਉਤੇ ਪੁੱਜ ਕੇ ਘਟਨਾ ਦਾ ਜਾਇਜ਼ਾ ਲਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਕੁਲਬੀਰ ਸਿੰਘ ਨੇ ਦੱਸਿਆ ਕੇ ਬੇਅਦਬੀ ਕਰਨ ਵਾਲੇ ਮੱਸਾ ਸਿੰਘ ਦੇ ਪਰਿਵਾਰ ਨਾਲ ਜਦੋਂ ਇਸ ਸਬੰਧੀ ਗੱਲ ਕੀਤੀ ਗਈ ਤਾਂ ਉਹ ਉਨ੍ਹਾਂ ਦੇ ਗਲ ਪੈ ਗਏ ਅਤੇ ਗਾਲੀ-ਗਲੋਚ ਕਰਨ ਲੱਗ ਪਾਏ ਸਨ। ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਬਚਾਇਆ। ਭਾਈ ਅਮਰੀਕ ਸਿੰਘ ਅਜਨਾਲਾ ਤੇ ਹੋਰ ਸਿੱਖ ਜਥੇਬੰਦੀਆਂ ਵੀ ਗੁਰਦੁਆਰਾ ਸਾਹਿਬ ਵਿਖੇ ਪੁੱਜੀਆਂ। ਉਨ੍ਹਾਂ ਨੇ ਬੇਅਦਬੀ ਕਰਨ ਵਾਲੇ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਤਾਂ ਜੋ ਕੋਈ ਹੋਰ ਇਸ ਤਰ੍ਹਾਂ ਦੀ ਹਿੰਮਤ ਨਾ ਕਰ ਸਕੇ

Related posts

ਕਾਂਗਰਸ ਦੀ ਪੰਜਾਬ ਲਈ ਦੂਜੀ ਲਿਸਟ ਫਾਈਨਲ। ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਲਗਭਗ ਤੈਹ

punjabdiary

MP Amritpal Singh Seven Aides: ਐਮਪੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਂਦਾ ਗਿਆ, ਪੁਲਿਸ ਨੂੰ 4 ਦਿਨ ਦਾ ਰਿਮਾਂਡ ਮਿਲਿਆ

Balwinder hali

ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ।

punjabdiary

Leave a Comment