Wednesday, September 2, 2026
Google search engine
Homeਤਾਜ਼ਾ ਖਬਰਰਾਜੋਆਣਾ ਦੀਆਂ ਅੱਖਾਂ ਦੇ ਇਲਾਜ ਨੂੰ ਲੈ ਕੇ ਹਾਈ ਕੋਰਟ ਦਾ ਫੈਸਲਾ,...

ਰਾਜੋਆਣਾ ਦੀਆਂ ਅੱਖਾਂ ਦੇ ਇਲਾਜ ਨੂੰ ਲੈ ਕੇ ਹਾਈ ਕੋਰਟ ਦਾ ਫੈਸਲਾ, ਪਟਿਆਲਾ ਦੀ ਬਜਾਏ PGI ਚੰਡੀਗੜ੍ਹ ’ਚ ਹੀ ਹੋਵੇਗਾ ਇਲਾਜ

ਰਾਜੋਆਣਾ ਦੀਆਂ ਅੱਖਾਂ ਦੇ ਇਲਾਜ ਨੂੰ ਲੈ ਕੇ ਹਾਈ ਕੋਰਟ ਦਾ ਫੈਸਲਾ, ਪਟਿਆਲਾ ਦੀ ਬਜਾਏ PGI ਚੰਡੀਗੜ੍ਹ ’ਚ ਹੀ ਹੋਵੇਗਾ ਇਲਾਜ

ਰਾਜੋਆਣਾ ਵੱਲੋਂ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਇਜਾਜ਼ਤ ਮੰਗੀ ਗਈ ਸੀ, ਜਿਸ ’ਤੇ ਅਦਾਲਤ ਨੇ ਇਹ ਫੈਸਲਾ ਸੁਣਾਇਆ।

ਚੰਡੀਗੜ੍ਹ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੇ ਅੱਖਾਂ ਦੇ ਇਲਾਜ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਦਾ ਇਲਾਜ ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਹੀ ਕਰਵਾਉਣ ਦੇ ਹੁਕਮ ਦਿੱਤੇ ਹਨ। ਰਾਜੋਆਣਾ ਵੱਲੋਂ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਇਜਾਜ਼ਤ ਮੰਗੀ ਗਈ ਸੀ, ਜਿਸ ’ਤੇ ਅਦਾਲਤ ਨੇ ਇਹ ਫੈਸਲਾ ਸੁਣਾਇਆ।

ਅੱਖਾਂ ਦੀ ਸਮੱਸਿਆ ਕਾਰਨ ਇਲਾਜ ਦੀ ਮੰਗ

ਜਾਣਕਾਰੀ ਮੁਤਾਬਕ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਹੋਣ ਦੀ ਸ਼ਿਕਾਇਤ ਕੀਤੀ ਸੀ। ਇਸ ਕਾਰਨ ਉਨ੍ਹਾਂ ਨੂੰ ਅੱਖਾਂ ਵਿੱਚ ਦਰਦ ਅਤੇ ਦੇਖਣ ਸਬੰਧੀ ਪਰੇਸ਼ਾਨੀ ਹੋ ਰਹੀ ਸੀ। ਇਸ ਤੋਂ ਬਾਅਦ ਜਨਵਰੀ ਮਹੀਨੇ ਵਿੱਚ ਪੀਜੀਆਈ ਚੰਡੀਗੜ੍ਹ ਵਿਖੇ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ ਗਈ ਸੀ।

ਰਾਜੋਆਣਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪਟਿਆਲਾ ਸਥਿਤ ਡਾ. ਆਰ.ਐਸ. ਰੰਧਾਵਾ ਆਈ ਹਸਪਤਾਲ ਵਿੱਚ ਆਪਣੀਆਂ ਅੱਖਾਂ ਦਾ ਇਲਾਜ ਅਤੇ ਸਰਜਰੀ ਕਰਵਾਉਣ ਦੀ ਇਜਾਜ਼ਤ ਮੰਗੀ ਸੀ।

ਆਪਣੇ ਖਰਚੇ ’ਤੇ ਇਲਾਜ ਕਰਵਾਉਣ ਦੀ ਗੱਲ ਕਹੀ

ਪਟੀਸ਼ਨ ਵਿੱਚ ਰਾਜੋਆਣਾ ਵੱਲੋਂ ਕਿਹਾ ਗਿਆ ਸੀ ਕਿ ਉਹ ਲੰਬੇ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਉਹ ਪੁਲਿਸ ਸੁਰੱਖਿਆ ਹੇਠ ਆਪਣੇ ਖਰਚੇ ’ਤੇ ਪਟਿਆਲਾ ਦੇ ਨਿੱਜੀ ਹਸਪਤਾਲ ਤੋਂ ਇਲਾਜ ਕਰਵਾਉਣ ਲਈ ਤਿਆਰ ਹਨ।

ਉਨ੍ਹਾਂ ਵੱਲੋਂ ਦਲੀਲ ਦਿੱਤੀ ਗਈ ਕਿ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਦੀ ਸਮੱਸਿਆ ਹੋਣ ਕਾਰਨ ਸਰਜਰੀ ਦੀ ਲੋੜ ਹੈ ਅਤੇ ਇਸ ਲਈ ਉਨ੍ਹਾਂ ਨੂੰ ਆਪਣੀ ਪਸੰਦ ਦੇ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ।

ਹਾਈ ਕੋਰਟ ਨੇ PGI ਵਿੱਚ ਇਲਾਜ ਨੂੰ ਤਰਜੀਹ ਦਿੱਤੀ

ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਇਸ ਗੱਲ ’ਤੇ ਧਿਆਨ ਦਿੱਤਾ ਕਿ ਰਾਜੋਆਣਾ ਦੀਆਂ ਅੱਖਾਂ ਦੀ ਜਾਂਚ ਪਹਿਲਾਂ ਹੀ ਜਨਵਰੀ ਵਿੱਚ ਪੀਜੀਆਈ ਚੰਡੀਗੜ੍ਹ ਵਿਖੇ ਹੋ ਚੁੱਕੀ ਹੈ। ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਪੀਜੀਆਈ ਵਿੱਚ ਉਨ੍ਹਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਤਾਂ ਫਿਰ ਪਟਿਆਲਾ ਦੇ ਕਿਸੇ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਲੋੜ ਕਿਉਂ ਹੈ।

ਇਸ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਬਲਵੰਤ ਸਿੰਘ ਰਾਜੋਆਣਾ ਦਾ ਅੱਖਾਂ ਨਾਲ ਸਬੰਧਤ ਇਲਾਜ ਪੀਜੀਆਈ ਚੰਡੀਗੜ੍ਹ ਤੋਂ ਹੀ ਕਰਵਾਉਣ ਦੇ ਹੁਕਮ ਜਾਰੀ ਕੀਤੇ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments