ਰਾਜ ਭਵਨ ਵੱਲ ਕੂਚ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ, ਸਿਮਰਨਜੀਤ ਸਿੰਘ ਮਾਨ ਤੇ ਮੰਡ ਹਿਰਾਸਤ ’ਚ
ਜਾਣਕਾਰੀ ਮੁਤਾਬਕ ਦੋਵੇਂ ਆਗੂ ਭੇਸ ਬਦਲ ਕੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਮੁਹਾਲੀ
ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ ਰੋਸ ਮਾਰਚ ਤੋਂ ਪਹਿਲਾਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਅਤੇ ਪਰਮਜੀਤ ਸਿੰਘ ਮੰਡ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਜਾਣਕਾਰੀ ਮੁਤਾਬਕ ਦੋਵੇਂ ਆਗੂ ਭੇਸ ਬਦਲ ਕੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਸ ਦੌਰਾਨ ਮੁਹਾਲੀ ਦੇ ਵਾਈਪੀਐਸ ਚੌਕ ਨੇੜੇ ਸਥਿਤ ਪੱਕੇ ਮੋਰਚੇ ’ਤੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘਾਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਇਕੱਠ ਵਧਦਾ ਗਿਆ। ਵੱਡੀ ਗਿਣਤੀ ਵਿੱਚ ਲੋਕ ਮੋਰਚੇ ਵਾਲੀ ਥਾਂ ’ਤੇ ਪਹੁੰਚ ਰਹੇ ਹਨ ਅਤੇ ਇੱਥੇ ਭਾਰੀ ਭੀੜ ਇਕੱਠੀ ਹੋ ਚੁੱਕੀ ਹੈ।
ਕੌਮੀ ਇਨਸਾਫ਼ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇੱਥੋਂ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ ਅਤੇ ਪੰਜਾਬ ਦੇ ਰਾਜਪਾਲ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਹੋ ਰਹੇ ਇਸ ਰੋਸ ਮਾਰਚ ਦੇ ਮੱਦੇਨਜ਼ਰ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਵੀ ਸਖ਼ਤ ਕੀਤੇ ਗਏ ਹਨ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


