Image default
ਤਾਜਾ ਖਬਰਾਂ

ਰਿਟਾਇਰਡ ਪਟਵਾਰੀਆਂ ਅਤੇ ਕਾਨੂੰਗੋਆਂ ਤੋਂ ਜ਼ਿਲਾ ਫਰੀਦਕੋਟ ’ਚ ਮਾਲ ਪਟਵਾਰੀਆਂ ਦੀਆਂ 43 ਅਸਾਮੀਆਂ ਲਈ ਬਿਨੈ-ਪੱਤਰਾਂ ਦੀ ਮੰਗ

ਫਰੀਦਕੋਟ , 25 ਮਈ – ( ਪੰਜਾਬ ਡਾਇਰੀ )ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਠੇਕੇ ਦੇ ਆਧਾਰ ’ਤੇ ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਵਿੱਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ ਦੱਸਿਆ ਕਿ ਪੰਜਾਬ ਦੇ ਮਾਲ ਤੇ ਪੁਨਰਵਾਸ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੀ ਰੌਸ਼ਨੀ ਵਿੱਚ ਠੇਕੇ ਦੇ ਆਧਾਰ ’ਤੇ ਪਟਵਾਰੀਆਂ ਦੀ ਭਰਤੀ 31.07.2023 ਤੱਕ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਰਿਟਾਇਰਡ ਪਟਵਾਰੀ ਅਤੇ ਕਾਨੂੰਗੋ ਇਸ ਸਬੰਧੀ ਸਦਰ ਕਾਨੂੰਗੋ ਸ਼ਾਖਾ, ਕਮਰਾ ਨੰਬਰ 248, ਜ਼ਿਲਾ ਪ੍ਰਬੰਧਕੀ ਕੰਪਲੈਕਸ (ਡੀ.ਸੀ.ਦਫਤਰ) ਫਰੀਦਕੋਟ ਵਿਖੇ ਬਿਨੈ ਪੱਤਰ ਮਿਤੀ 27.05.2022 ਸ਼ਾਮ 5 ਵਜੇ ਤੱਕ ਦੇ ਸਕਦੇ ਹਨ। ਉਨਾਂ ਵੱਲੋਂ ਦੱਸਿਆ ਗਿਆ ਕਿ ਬਿਨੈਕਾਰ ਦੀ ਉਮਰ 64 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਠੇਕੇ ਦੇ ਆਧਾਰ ’ਤੇ ਭਰਤੀ ਪਟਵਾਰੀਆਂ ਦੀ ਨਿਯੁਕਤੀ ਪੇਂਡੂ ਖੇਤਰਾਂ (ਸਿਵਾਏ ਸਹਿਰੀ/ਅਰਧ ਸ਼ਹਿਰੀ) ਵਿੱਚ ਕੀਤੀ ਜਾਵੇਗੀ। ਠੇਕੇ ਦੇ ਆਧਾਰ ’ਤੇ ਭਰਤੀ ਪਟਵਾਰੀਆਂ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲ ਕਰਨ ਦਾ ਅਖਤਿਆਰ ਨਹੀ ਹੋਵੇਗਾ ਅਤੇ ਇਨਾਂ ਆਸਾਮੀਆਂ ’ਤੇ ਤਾਇਨਾਤ ਪਟਵਾਰੀ ਏ.ਐਸ.ਐਮ./ ਡੀ.ਐਸ.ਐਮ. ਰਾਹੀਂ ਕੰਮ ਕਰਨਗੇ। ਇਸ ਸੰਬੰਧੀ ਸਰਕਾਰ ਵੱਲੋ ਜਾਰੀ ਹੋਰ ਸ਼ਰਤਾਂ ਤੇ ਨਿਯਮ ਲਾਗੂ ਹੋਣਗੇ।

Related posts

ਪੰਜਾਬ ਰੋਡਵੇਜ਼ ਪਨਬੱਸ/ ਪੀ ਆਰ ਟੀ ਸੀ ਮੁਲਾਜਮਾਂ ਨੇ ਮਹਿਕਮੇ ਦੀਆਂ ਤਾਨਸ਼ਾਹੀ ਨੀਤੀਆਂ ਤੋ ਤੰਗ ਆ ਕੇ ਕੀਤਾ ਬੱਸਾਂ ਦਾ ਚੱਕਾ ਜਾਮ ਹਰਪ੍ਰੀਤ ਸੋਢੀ

punjabdiary

Breaking- ਏ.ਐੱਸ.ਆਈ ਨੇ ਡਿਊਟੀ ਦੌਰਾਨ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ, ਖ਼ੁਦਕੁਸ਼ੀ ਕਰਨ ਦਾ ਜ਼ਿੰਮੇਵਾਰ SHO ਨੂੰ ਠਹਿਰਾਇਆ

punjabdiary

Breaking News- ਤੇਜ ਰਫ਼ਤਾਰ ਕਾਰਨ ਵੱਡਾ ਹਾਦਸਾ ਵਪਾਰਿਆ, ਕਈ ਲੋਕ ਹੋਏ ਹਾਦਸੇ ਦਾ ਸ਼ਿਕਾਰ

punjabdiary

Leave a Comment