Saturday, July 11, 2026
Google search engine
Homeਅਪਰਾਧਰਿਸ਼ਵਤਖੋਰੀ ਮਾਮਲੇ 'ਚ ਮੁਅੱਤਲ DIG ਹਰਚਰਨ ਭੁੱਲਰ ਤੇ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ CBI...

ਰਿਸ਼ਵਤਖੋਰੀ ਮਾਮਲੇ ‘ਚ ਮੁਅੱਤਲ DIG ਹਰਚਰਨ ਭੁੱਲਰ ਤੇ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ CBI ਅਦਾਲਤ ਨੇ ਦੋਸ਼ ਕੀਤੇ ਤੈਅ

ਰਿਸ਼ਵਤਖੋਰੀ ਮਾਮਲੇ ‘ਚ ਮੁਅੱਤਲ DIG ਹਰਚਰਨ ਭੁੱਲਰ ਤੇ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ CBI ਅਦਾਲਤ ਨੇ ਦੋਸ਼ ਕੀਤੇ ਤੈਅ

ਸ਼ਿਕਾਇਤ ਮਿਲਣ ਮਗਰੋਂ ਸੀਬੀਆਈ ਨੇ ਟ੍ਰੈਪ ਲਗਾਇਆ ਅਤੇ 16 ਅਕਤੂਬਰ 2025 ਨੂੰ ਕ੍ਰਿਸ਼ਾਨੂੰ ਸ਼ਾਰਦਾ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਵਿੱਚੋਂ 5 ਲੱਖ ਰੁਪਏ ਲੈਂਦੇ ਹੋਏ ਕਾਬੂ ਕਰ ਲਿਆ।

ਚੰਡੀਗੜ੍ਹ

ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਕਥਿਤ ਸਾਥੀ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਅੱਜ ਰਸਮੀ ਤੌਰ ‘ਤੇ ਦੋਸ਼ ਤੈਅ ਕਰ ਦਿੱਤੇ ਹਨ। ਇਹ ਮਾਮਲਾ ਪਿਛਲੇ ਸਾਲ ਦਰਜ ਕੀਤਾ ਗਿਆ ਸੀ।

ਸਰਹਿੰਦ ਥਾਣੇ ਦੀ ਐੱਫਆਈਆਰ ਵਿੱਚ ਮਦਦ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼

ਇਹ ਕੇਸ ਆਕਾਸ਼ ਬੱਟਾ ਨਾਮਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਉਸ ਸਮੇਂ ਰੋਪੜ ਰੇਂਜ ਦੇ ਡੀਆਈਜੀ ਵਜੋਂ ਤਾਇਨਾਤ ਹਰਚਰਨ ਸਿੰਘ ਭੁੱਲਰ ਨੇ ਸਰਹਿੰਦ ਥਾਣੇ ਵਿੱਚ ਦਰਜ ਐੱਫਆਈਆਰ ਵਿੱਚ ਪੱਖ ਵਿੱਚ ਕਾਰਵਾਈ ਕਰਨ ਅਤੇ ਸ਼ਿਕਾਇਤਕਰਤਾ ਦੇ ਕਾਰੋਬਾਰ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਣ ਦੇਣ ਦੇ ਬਦਲੇ ਆਪਣੇ ਕਥਿਤ ਨਿੱਜੀ ਵਿਚੋਲੇ ਕ੍ਰਿਸ਼ਾਨੂੰ ਸ਼ਾਰਦਾ ਰਾਹੀਂ ਗੈਰਕਾਨੂੰਨੀ ਰਕਮ ਦੀ ਮੰਗ ਕੀਤੀ ਸੀ।

ਸ਼ਿਕਾਇਤ ਮਿਲਣ ਮਗਰੋਂ ਸੀਬੀਆਈ ਨੇ ਟ੍ਰੈਪ ਲਗਾਇਆ ਅਤੇ 16 ਅਕਤੂਬਰ 2025 ਨੂੰ ਕ੍ਰਿਸ਼ਾਨੂੰ ਸ਼ਾਰਦਾ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਵਿੱਚੋਂ 5 ਲੱਖ ਰੁਪਏ ਲੈਂਦੇ ਹੋਏ ਕਾਬੂ ਕਰ ਲਿਆ। ਇਸ ਤੋਂ ਬਾਅਦ ਉਸੇ ਦਿਨ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚ ਪੂਰੀ ਹੋਣ ਉਪਰੰਤ ਦਸੰਬਰ 2025 ਵਿੱਚ ਬੀਐਨਐੱਸਐੱਸ (BNSS) ਦੀ ਧਾਰਾ 193 ਤਹਿਤ ਚਾਰਜਸ਼ੀਟ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਸੀ।

23 ਜੁਲਾਈ ਤੋਂ ਸ਼ੁਰੂ ਹੋਵੇਗੀ ਅਦਾਲਤੀ ਸੁਣਵਾਈ

ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਦੀ ਜਾਂਚ ਅਤੇ ਐੱਫਆਈਆਰ ਦਰਜ ਕਰਨ ਦਾ ਅਧਿਕਾਰ ਸੀਬੀਆਈ ਕੋਲ ਨਹੀਂ ਸੀ। ਦੂਜੇ ਪਾਸੇ ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੀ ਮੰਗ ਕੀਤੀ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਸ਼ੇਸ਼ ਸੀਬੀਆਈ ਜੱਜ ਨੇ ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਾਨੂੰ ਸ਼ਾਰਦਾ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 61(2) ਅਤੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀਆਂ ਧਾਰਾਵਾਂ 7 ਅਤੇ 12 ਤਹਿਤ ਦੋਸ਼ ਤੈਅ ਕਰ ਦਿੱਤੇ। ਹੁਣ ਇਸ ਮਾਮਲੇ ਦੀ ਟਰਾਇਲ ਕਾਰਵਾਈ 23 ਜੁਲਾਈ 2026 ਤੋਂ ਸ਼ੁਰੂ ਹੋਵੇਗੀ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments