ਰਿਸ਼ਵਤ ਮਾਮਲੇ ਤੋਂ ਬਾਅਦ ਹੁਣ ਮਨੀ ਲਾਂਡਰਿੰਗ ਦੀ ਜਾਂਚ ’ਚ ਘਿਰੇ ਹਰਚਰਨ ਭੁੱਲਰ, 9 ਅਕਤੂਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ
ਈਡੀ ਵੱਲੋਂ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਹਰਚਰਨ ਸਿੰਘ ਭੁੱਲਰ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਈਡੀ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ।

ਚੰਡੀਗੜ੍ਹ
ਅੱਠ ਲੱਖ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਮੁਅੱਤਲ ਪੰਜਾਬ ਪੁਲਿਸ ਅਧਿਕਾਰੀ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਇਸ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਪੱਖ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਈਡੀ ਵੱਲੋਂ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਹਰਚਰਨ ਸਿੰਘ ਭੁੱਲਰ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਈਡੀ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ। ਹੁਣ ਭੁੱਲਰ ਨੂੰ 9 ਅਕਤੂਬਰ ਨੂੰ ਸਵੇਰੇ 10 ਵਜੇ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪੇਸ਼ੀ ਦੌਰਾਨ ਗ੍ਰਿਫ਼ਤਾਰੀ ਦੀ ਸੰਭਾਵਨਾ
ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਈਡੀ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਮਾਮਲੇ ਵਿੱਚ ਈਡੀ ਪਹਿਲਾਂ ਹੀ ਭੁੱਲਰ ਦੇ ਕਥਿਤ ਵਿਚੋਲੇ ਕ੍ਰਿਸ਼ਨੁ ਸ਼ਾਰਦਾ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਸੀਬੀਆਈ ਦੀ FIR ਤੋਂ ਬਾਅਦ ਈਡੀ ਦੀ ਐਂਟਰੀ
ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਕਰੀਬ ਇੱਕ ਸਾਲ ਪਹਿਲਾਂ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਅੱਠ ਲੱਖ ਰੁਪਏ ਦੀ ਰਿਸ਼ਵਤ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ ਅਤੇ ਰਿਸ਼ਵਤ ਦੀ ਰਕਮ ਨਾਲ ਸਬੰਧਤ ਜਾਣਕਾਰੀਆਂ ਹੁਣ ਈਡੀ ਦੀ ਜਾਂਚ ਦਾ ਹਿੱਸਾ ਬਣ ਰਹੀਆਂ ਹਨ।
ਈਡੀ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਥਿਤ ਤੌਰ ’ਤੇ ਰਿਸ਼ਵਤ ਰਾਹੀਂ ਹਾਸਲ ਕੀਤੀ ਗਈ ਰਕਮ ਕਿੱਥੇ ਅਤੇ ਕਿਸ ਤਰੀਕੇ ਨਾਲ ਵਰਤੀ ਗਈ। ਜਾਂਚ ਏਜੰਸੀ ਵਿੱਤੀ ਲੈਣ-ਦੇਣ ਦੀਆਂ ਕੜੀਆਂ ਨੂੰ ਖੰਗਾਲ ਰਹੀ ਹੈ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਪੱਖਾਂ ਦੀ ਜਾਂਚ ਕਰ ਰਹੀ ਹੈ।
ਹੁਣ 9 ਅਕਤੂਬਰ ਨੂੰ ਹੋਣ ਵਾਲੀ ਪੇਸ਼ੀ ਦੌਰਾਨ ਇਹ ਸਪੱਸ਼ਟ ਹੋਵੇਗਾ ਕਿ ਈਡੀ ਭੁੱਲਰ ਖ਼ਿਲਾਫ਼ ਅਗਲੀ ਕੀ ਕਾਰਵਾਈ ਕਰਦੀ ਹੈ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


